Jalandhar News : ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ - ਸਵੇਰੇ ਜਲੰਧਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਨਕਮ ਟੈਕਸ ਦੀ ਟੀਮ ਨੇ ਅੱਜ ਤੜਕੇ ਸ਼ਹਿਰ ਦੇ ਇੱਕ ਮਸ਼ਹੂਰ ਉਦਯੋਗਪਤੀ ਅਤੇ ਇੱਕ ਵੱਡੇ ਰੀਅਲ ਅਸਟੇਟ ਕਾਰੋਬਾਰੀ ਦੇ ਘਰਾਂ ਅਤੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਹੈ। ਰੀਅਲ ਅਸਟੇਟ ਕਾਰੋਬਾਰੀ ਅਤੇ ਮੈਚਾਂ ਦੇ ਕਾਰੋਬਾਰ ਨਾਲ ਜੁੜੇ ਮਸ਼ਹੂਰ ਵਿਅਕਤੀ ਦੇ ਘਰ 'ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੇ ਕਾਰੋਬਾਰੀ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਦੀਆਂ ਤਾਰਾਂ ਗੁਜਰਾਤ ਚੋਣਾਂ ਨਾਲ ਜੁੜੀਆਂ ਹੋਈਆਂ ਹਨ।
ਸੂਤਰਾਂ ਮੁਤਾਬਕ ਗੁਜਰਾਤ ਚੋਣਾਂ ਲਈ ਪੰਜਾਬ ਤੋਂ ਵੱਡੀ ਰਕਮ ਭੇਜੀ ਗਈ ਸੀ। ਇਸ ਕੜੀ ਨਾਲ ਕੜੀ ਜੁੜਦੀ ਜਾ ਰਹੀ ਹੈ। ਇਸ ਸਬੰਧ ਵਿਚ ਜਲੰਧਰ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਆਈਟੀ ਟੀਮ ਲੁਧਿਆਣਾ ਅਤੇ ਸ੍ਰੀਨਗਰ ਤੋਂ ਆਈ ਹੈ। ਸਥਾਨਕ ਪੱਧਰ 'ਤੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸਰਚ ਅਭਿਆਨ ਚਲਾਉਣ ਲਈ ਪੰਜਾਬ ਪੁਲਿਸ ਨੂੰ ਨਾਲ ਲਿਆਉਣ ਦੀ ਬਜਾਏ ਕੇਂਦਰੀ ਏਜੰਸੀ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੂੰ ਨਾਲ ਲੈ ਕੇ ਆਈ ਹੈ।
ਦੱਸ ਦੇਈਏ ਕਿ ਇਸ ਤੋਂ ਮਹੀਨਾ ਪਹਿਲਾਂ ਸਰਹੱਦੀ ਹਲਕਾ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਸੀ। ਟੀਮ ਦੇ ਅਧਿਕਾਰੀਆਂ ਵੱਲੋਂ ਘਰ ਦਾ ਗੇਟ ਬੰਦ ਕਰਕੇ ਛਾਪੇਮਾਰੀ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਜੋਗਿੰਦਰ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਦੇ ਨਾਲ-ਨਾਲ ਈ.ਡੀ. ਦੀ ਟੀਮ ਵੀ ਪਹੁੰਚੀ ਹੋਈ ਸੀ।
ਸਾਬਕਾ ਵਿਧਾਇਕ ਜੋਗਿੰਦਰ ਪਾਲ ਆਪਣੇ ਕਾਰਜਕਾਲ ਦੌਰਾਨ ਅਕਸਰ ਸੁਰਖੀਆਂ ਵਿਚ ਰਹਿੰਦੇ ਸਨ। ਆਪਣੇ ਕਾਰਜਕਾਲ ਦੌਰਾਨ ਜਮ੍ਹਾਂ ਕੀਤੀ ਗਈ ਆਮਦਨ ਅਤੇ ਉਸ ਦੇ ਸ੍ਰੋਤਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਇਨਕਮ ਟੈਕਸ ਵਿਭਾਗ ਦੀ ਨਜ਼ਰ ਸਾਬਕਾ ਵਿਧਾਇਕ ਉਤੇ ਸੀ। ਇਸ ਕਾਰਨ ਜੋਗਿੰਦਰਪਾਲ ਦੇ ਘਰ ਸੁਜਾਨਪੁਰ ਵਿਚ ਇਨਕਮ ਟੈਕਸ ਟੀਮ ਨੇ ਛਾਪੇਮਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਦੇ ਕਰੱਸ਼ਰ ਅਤੇ ਫਾਰਮ ਹਾਊਸ ਉਪਰ ਵੀ ਇਨਕਮ ਟੈਕਸ ਵਿਭਾਗ ਦੀ ਟੀਮ ਪੁੱਜੀ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।