Punjab News: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਲੰਧਰ ਦੇ ਦੌਰੇ 'ਤੇ ਹਨ। ਉਹ 16 ਜਨਵਰੀ ਨੂੰ ਜਲੰਧਰ ਪਹੁੰਚ ਰਹੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਉਪਾਅ ਕੀਤੇ ਹਨ।

Continues below advertisement

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਨਿੰਦਰ ਕੌਰ ਨੇ 14 ਜਨਵਰੀ ਤੋਂ 16 ਜਨਵਰੀ ਤੱਕ ਜਲੰਧਰ ਜ਼ਿਲ੍ਹਾ ਸੀਮਾ ਦੇ ਅੰਦਰ 'ਨੋ-ਫਲਾਇੰਗ ਜ਼ੋਨ' ਘੋਸ਼ਿਤ ਕਰਨ ਦਾ ਹੁਕਮ ਜਾਰੀ ਕੀਤਾ ਹੈ।

Continues below advertisement

ਇਸ ਹੁਕਮ ਦੇ ਤਹਿਤ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਸਿਵਲ ਰਿਮੋਟ ਜਾਂ ਪਾਇਲਟਡ ਏਅਰਕ੍ਰਾਫਟ ਸਿਸਟਮ, ਡਰੋਨ ਅਤੇ ਹੈਲੀਕਾਪਟਰਾਂ ਦੀ ਉਡਾਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਸਿਰਫ ਸਿਵਲ ਉਡਾਣਾਂ 'ਤੇ ਲਾਗੂ ਹੋਵੇਗੀ, ਜਦੋਂ ਕਿ ਰਾਸ਼ਟਰਪਤੀ ਅਤੇ ਹੋਰ ਵੀਵੀਆਈਪੀ ਮਹਿਮਾਨਾਂ ਨੂੰ ਲਿਜਾਣ ਵਾਲੇ ਹੈਲੀਕਾਪਟਰਾਂ ਜਾਂ ਹਵਾਈ ਜਹਾਜ਼ਾਂ ਨੂੰ ਛੋਟ ਦਿੱਤੀ ਜਾਵੇਗੀ। ਇਹ ਹੁਕਮ ਰਾਸ਼ਟਰਪਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।