Jalandhar News: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੋਣ ਦਾ ਦਾਅਵੇ ਬਾਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਕੋਝੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੇ ਭਾਰਤੀ ਮੀਡੀਆ ਨੇ ਸੱਚਾਈ ਦੱਸਣ ਦੀ ਥਾਂ ਸਿੱਖ ਕੌਮ ਖ਼ਿਲਾਫ਼ ਨਫ਼ਰਤ ਤੇ ਡਰ ਦਾ ਮਾਹੌਲ ਸਿਰਜਿਆ ਹੈ।


ਦੱਸ ਦਈਏ ਕਿ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਭਾਰਤੀ ਏਜੰਸੀਆਂ ਦਾ ਜ਼ਿਕਰ ਕਰਨ ਮਗਰੋਂ ਸੰਸਾਰ ਭਰ ਵਿੱਚ ਇਸ ਮਸਲੇ ਨੂੰ ਲੈ ਕੇ ਬਣੇ ਹਾਲਾਤ ਉੱਤੇ ਸਿੱਖ ਨਜ਼ਰੀਏ ਤੋਂ ਵਿਚਾਰ ਚਰਚਾ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਇਕੱਤਰਤਾ ਜਲੰਧਰ ਦੇ ਗੁਰਦਆਰਾ ਨੌਵੀਂ ਪਾਤਸ਼ਾਹੀ ਜੀਟੀਬੀ ਨਗਰ ਵਿੱਚ ਹੋਈ।


ਇਸ ਮੌਕੇ ਜਥੇਦਾਰ ਨੇ ਕਿਹਾ ਕਿ ਭਾਈ ਨਿੱਝਰ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਭਾਰਤ ਸਰਕਾਰ ਤੇ ਭਾਰਤੀ ਮੀਡੀਆ ਨੇ ਸੱਚਾਈ ਦੱਸਣ ਦੀ ਥਾਂ ਭਾਈ ਨਿੱਝਰ ਸਣੇ ਸਮੁੱਚੀ ਸਿੱਖ ਕੌਮ ਨੂੰ ਹੀ ਅਤਿਵਾਦੀ-ਵੱਖਵਾਦੀ ਗਰਦਾਨ ਕੇ ਸਿੱਖ ਕੌਮ ਖ਼ਿਲਾਫ਼ ਨਫ਼ਰਤ ਤੇ ਡਰ ਦਾ ਮਾਹੌਲ ਸਿਰਜਿਆ। ਇਸ ਬਿਰਤਾਂਤ ਵਿੱਚ ਭਾਰਤੀ ਮੀਡੀਆ ਦੇ ਨਾਲ-ਨਾਲ ਪੰਜਾਬੀ ਮੀਡੀਆ ਨੇ ਵੀ ਸਰਕਾਰ ਦਾ ਹੀ ਪੱਖ ਰੱਖਿਆ।


ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੱਖਵਾਦੀ ਵਿਚਾਰ ਰੱਖਣ ਵਾਲੇ ਵਿਦੇਸ਼ੀ ਸਿੱਖਾਂ ਦੀ ਜਾਇਦਾਦ ਜ਼ਬਤ ਕਰਨ ਤੇ ਓਸੀਆਈ ਕਾਰਡ ਰੱਦ ਕਰਨ ਦੀਆਂ ਕੋਝੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਸਿੱਖ ਕਤਲੇਆਮ ਦੇ ਦੋਸ਼ੀਆਂ ਤੇ ਅਪਰਾਧਿਕ ਮਾਮਲਿਆਂ ਦੇ ਮੁਲਜ਼ਮਾਂ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Ludhiana News: ਪੁਲਿਸ ਵਰਦੀ ਦੀ ਆੜ ਹੇਠ ਅਫੀਮ ਦੀ ਤਸਕਰੀ! ਹੈਰਾਨ ਕਰ ਦੇਵੇਗੀ ਯੂਪੀ ਤੋਂ ਲੁਧਿਆਣਾ ਤੱਕ ਦੀ ਖੇਡ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral News: ਆਪਣੇ ਪੂਰੇ ਜੀਵਨ ਵਿੱਚ ਸਿਰਫ਼ ਆਪਣੇ ਵਿਆਹ ਵਾਲੇ ਦਿਨ ਇਸ਼ਨਾਨ ਕਰਦੀਆਂ ਇਸ ਦੇਸ਼ ਦੀਆਂ ਔਰਤਾਂ, ਕਈ ਮਰਦਾਂ ਨਾਲ ਰੱਖਦੀਆਂ ਸਬੰਧ