Amritsar news: ਅਮਰੀਕਾ ਦੇ ਨਿਊਯਾਰਕ ਦੀ ਪੁਲਿਸ ਵਿਚ ਸਿੱਖ ਨੌਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣ ਦੀ ਘਟਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਖਤ ਨੋਟਿਸ ਲਿਆ ਹੈ।


ਗਿਆਨੀ ਰਘਬੀਰ ਸਿੰਘ ਨੇ ਅੱਜ ਜਾਰੀ ਇਕ ਬਿਆਨ ਵਿਚ ਆਖਿਆ ਕਿ ਅਮਰੀਕਾ ਦੀ ਸਰਬਪੱਖੀ ਉੱਨਤੀ ਵਿਚ ਸਿੱਖਾਂ ਦੇ ਯੋਗਦਾਨ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ।


ਉਨ੍ਹਾਂ ਕਿਹਾ ਕਿ ਅਮਰੀਕਾ ਦੀ ਰਾਜਨੀਤੀ ਤੋਂ ਲੈ ਕੇ ਸੁਰੱਖਿਆ, ਤਕਨੀਕੀ ਅਤੇ ਵਿਗਿਆਨ ਦੇ ਖੇਤਰ ਤੱਕ ਸਿੱਖਾਂ ਨੇ ਆਪਣੀ ਲਿਆਕਤ, ਮਿਹਨਤ ਅਤੇ ਇਮਾਨਦਾਰੀ ਦੇ ਨਾਲ ਵੱਡੀਆਂ ਮੱਲ੍ਹਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਮੁਲਕ ਵਿਚ ਸਿੱਖਾਂ ਦੀਆਂ ਧਾਰਮਿਕ ਮਾਨਤਾਵਾਂ ਅਤੇ ਰਹੁ-ਰੀਤਾਂ ਹੁਣ ਜਾਣ-ਪਛਾਣ ਦਾ ਮੁਥਾਜ ਨਹੀਂ ਰਹੀਆਂ।


ਇਹ ਵੀ ਪੜ੍ਹੋ: Chandigarh News: ਵਿਦਿਆਰਥੀਆਂ ਨੂੰ ਵਧੀਆ ਮੌਕੇ ਦੇ ਰਹੀ ਹੈ ਸਰਕਾਰ, ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ


ਬਹੁਤ ਦੇਰ ਪਹਿਲਾਂ ਹੀ ਅਮਰੀਕਾ ਦੀ ਫੌਜ ਅਤੇ ਸਿਵਲ ਸੇਵਾਵਾਂ ਵਿਚ ਆਪਣੇ ਸਿੱਖੀ ਸਰੂਪ ਦੇ ਨਾਲ ਸੇਵਾਵਾਂ ਕਰਨ ਦੀ ਕਾਨੂੰਨੀ ਲੜਾਈ ਸਿੱਖ ਜਿੱਤ ਚੁੱਕੇ ਹਨ, ਜਿਸ ਤੋਂ ਬਾਅਦ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਦੇ ਨਾਲ ਹਰ ਖੇਤਰ ਵਿਚ ਵਿਚਰਨ ਦੀ ਖੁੱਲ੍ਹ ਦਿੱਤੀ ਜਾ ਚੁੱਕੀ ਹੈ ਪਰ ਹੁਣ ਨਿਊਯਾਰਕ ਪੁਲਿਸ ਵਲੋਂ ਇਕ ਸਿੱਖ ਜਵਾਨ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਹੈਰਾਨੀਜਨਕ ਹੈ।


ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਵੀ ਅਮਰੀਕਾ ਦੀ ਨਿਊਯਾਰਕ ਪੁਲਿਸ ਕੋਲ ਆਪਣੇ ਕੂਟਨੀਤਕ ਚੈਨਲਾਂ ਰਾਹੀਂ ਸਿੱਖਾਂ ਦੀਆਂ ਭਾਵਨਾਵਾਂ ਪਹੁੰਚਾਉਣੀਆਂ ਚਾਹੀਦੀਆਂ ਹਨ ਤਾਂ ਜੋ ਨਿਊਯਾਰਕ ਪੁਲਿਸ ਆਪਣੇ ਫੈਸਲੇ ਵਿਚ ਦਰੁਸਤੀ ਕਰਕੇ ਸਿੱਖ ਜਵਾਨ ਨੂੰ ਸਿੱਖੀ ਸਰੂਪ ਵਿਚ ਰਹਿ ਕੇ ਸੇਵਾਵਾਂ ਨਿਭਾਉਣ ਦੀ ਖੁੱਲ੍ਹ ਦੇ ਸਕੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab news: ਪਿੰਡ ਭਲਾਨ 'ਚ ਲੋਕਾਂ ਤੇ ਪਰਿਵਾਰ ਨੇ ਪ੍ਰਸ਼ਾਸਨ ਨਾਲ ਸਹਿਮਤੀ ਤੋਂ ਬਾਅਦ ਧਰਨਾ ਕੀਤਾ ਸਮਾਪਤ, ਬੀਤੇ ਦਿਨੀਂ ਵਾਪਰਿਆ ਸੀ ਸੜਕ ਹਾਦਸਾ