ਜਲੰਧਰ ਵਿੱਚ ਕਾਲਜ 'ਚ ਪੜ੍ਹਦੇ ਇੱਕ ਵਿਦਿਆਰਥੀ ਨੂੰ ਨਸ਼ਾ ਤਸਕਰੀ ਦੇ ਇਲਜ਼ਾਮਾਂ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਇਹਨ ਨੌਜਵਾਨ ITI ਦਾ ਵਿਦਿਆਰਥੀ ਹੈ ਜੋ ਵੱਧ ਪੈਸੇ ਕਮਾਉਣ ਦੇ ਲਾਲਚ ਵਿੱਚ ਅਫ਼ੀਮ ਸਪਲਾਈ ਕਰਨ ਜਾ ਰਿਹਾ ਸੀ। 


ਜਲੰਧਰ ਕਮਿਸ਼ਨਰੇਟ ਪੁਲਿਸ ITI ਵਿਦਿਆਰਥੀ ਨੂੰ ਡੇਢ ਕਿੱਲੋ ਅਫੀਮ ਸਮੇਤ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮ ਦੀ ਪਛਾਣ ਬਰਜਿੰਦਰ ਸਿੰਘ ਉਰਫ ਬਰਜੀਨ ਵਾਸੀ ਰਾਜ ਨਗਰ ਬਸਤੀ ਬਾਵਾ ਖੇਲ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕੁੱਟਮਾਰ ਦਾ ਕੇਸ ਦਰਜ ਕੀਤਾ ਗਿਆ ਸੀ। ਵਿਦਿਆਰਥੀ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।


 


ਡੀਸੀਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸੀਆਈਏ ਸਟਾਫ਼ ਦੀ ਟੀਮ ਨੇ ਰਾਜਾ ਗਾਰਡਨ, ਕਪੂਰਥਲਾ ਰੋਡ ਨੇੜਿਓਂ ਮੁਲਜ਼ਮ ਨੂੰ ਕਾਬੂ ਕੀਤਾ। ਚੈਕਿੰਗ ਦੌਰਾਨ ਪੁਲੀਸ ਨੇ ਡੇਢ ਕਿਲੋ ਅਫੀਮ ਬਰਾਮਦ ਕੀਤੀ। ਪੁਲੀਸ ਨੇ ਮੁਲਜ਼ਮ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਸੀਪੀ ਵਿਰਕ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।



ਪੁਲੀਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਦੀ ਉਮਰ 25 ਸਾਲ ਹੈ ਅਤੇ ਉਸ ਨੇ ਮੇਹਰ ਚੰਦ ਟੈਕਨੀਕਲ ਕਾਲਜ ਤੋਂ ਆਈ.ਟੀ.ਆਈ ਦੀ ਪੜ੍ਹਾਈ ਕੀਤੀ ਸੀ। ਆਈਟੀਆਈ ਪੂਰੀ ਕਰਨ ਤੋਂ ਬਾਅਦ, ਉਸਨੇ ਮਕਸੂਦ ਦੇ ਹੈਂਡ ਐਂਡ ਟੂਲ ਇੰਸਟੀਚਿਊਟ ਤੋਂ ਸੀਐਨਸੀ ਦੀ ਪੜ੍ਹਾਈ ਸ਼ੁਰੂ ਕੀਤੀ। 


ਮੁਲਜ਼ਮ ਨੇ ਦੱਸਿਆ ਕਿ ਉਸ ਦਾ ਵਿਆਹ ਨਹੀਂ ਹੋਇਆ ਸੀ। ਹੋਰ ਪੈਸੇ ਕਮਾਉਣ ਲਈ ਉਸ ਨੇ ਅਫੀਮ ਵੇਚਣੀ ਸ਼ੁਰੂ ਕਰ ਦਿੱਤੀ। ਉਹ ਸਸਤੇ ਭਾਅ 'ਤੇ ਅਫੀਮ ਲਿਆ ਕੇ ਸ਼ਹਿਰ 'ਚ ਮਹਿੰਗੇ ਭਾਅ 'ਤੇ ਵੇਚਦਾ ਸੀ। ਪੁਲਸ ਜਲਦ ਹੀ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।