Punjab News: ਜਾਖੜ ਨੇ PM ਨੂੰ ਲਿਖਿਆ ਪੱਤਰ, ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਰੱਖਣ ਦੀ ਕੀਤੀ ਮੰਗ
ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ ਜਿਨ੍ਹਾਂ ਦਾ ਲੋਕਾਂ ਦੇ ਮਨਾਂ 'ਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ।
Punjab News: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ ਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਤੇ ਰੱਖਣ ਅਤੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ।
ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ ਜਿਨ੍ਹਾਂ ਦਾ ਲੋਕਾਂ ਦੇ ਮਨਾਂ 'ਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ।
Have written the Hon’ble Prime Minister Sh Narendra Modi ji as a follow up on his recent public address at Hoshiarpur about naming the Adampur airport as Guru Ravidas airport and making a befitting Vatika around the Guru Ravidas Temple at Tughlakabad as it is remodeled and… pic.twitter.com/OvgszghHvW
— Sunil Jakhar (@sunilkjakhar) June 13, 2024
ਸੁਨੀਲ ਜਾਖੜ ਨੇ ਲਿਖਿਆ ਹੈ ਕਿ ਮਹਾਨ ਗੁਰੂ ਭਗਤ ਰਵਿਦਾਸ ਜੀ ਦੇ ਨਾਂਅ ਤੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਵੀ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਆਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ।
ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ਵਿਚ ਅੱਗੇ ਲਿਖਿਆ ਹੈ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਨੂੰ ਇਸਦੀ ਅਸਲੀ ਸ਼ਾਨ ਬਹਾਲ ਕਰਨ ਲਈ ਦੁਬਾਰਾ ਬਣਾਇਆ ਜਾ ਰਿਹਾ ਹੈ, ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ ਦੁਆਲੇ ਦੇ ਖੇਤਰਾਂ ਨੂੰ ਇੱਕ ਵਾਟਿਕਾ (ਬਾਗ) ਵਿੱਚ ਵਿਕਸਤ ਕਰਨ ਬਾਰੇ ਵਿਚਾਰ ਕਰਨਾ ਲਾਹੇਵੰਦ ਹੋਵੇਗਾ। ਇਹ ਹਰ ਵਰਗ ਦੇ ਲੋਕਾਂ ਨੂੰ ਸਤਿਕਾਰਯੋਗ ਗੁਰੂ ਰਵਿਦਾਸ ਜੀ ਦੇ ਸਮਾਨਤਾਵਾਦੀ ਫਲਸਫੇ ਨਾਲ ਜੋੜਣ ਵਿਚ ਸਹਾਇਕ ਸਿੱਧ ਹੋਵੇਗਾ। ਪ੍ਰਧਾਨ ਮੰਤਰੀ ਨੂੰ ਸੰਬੋਧਨ ਚਿੱਠੀ ਵਿਚ ੳਨ੍ਹਾਂ ਲਿਖਿਆ ਹੈ ਕਿ ਇਹ ਗੁਰੂ ਰਵਿਦਾਸ ਜੀ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸਾਰੇ ਧਰਮਾਂ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਦੇ ਨਰਿੰਦਰ ਮੋਦੀ ਦੇ ਸੰਕਲਪ ਦਾ ਪ੍ਰਗਟਾਵਾ ਹੋਵੇਗਾ।