Jalandhar: ਜਲੰਧਰ ਦੇ ਪਿੰਡ ਆਦਮਪੁਰ 'ਚ ਹਥਿਆਰਬੰਦ ਬਦਮਾਸ਼ਾਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ
Crime News: ਜਲੰਧਰ ਦੇ ਆਦਮਪੁਰ 'ਚ ਪਿੰਡ ਹਰੀਪੁਰ 'ਚ ਹਥਿਆਰਬੰਦ ਬਦਮਾਸ਼ਾਂ ਨੇ ਇਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਦੀ ਲੱਤ 'ਚ ਗੋਲੀਆਂ ਲੱਗੀਆਂ ਹਨ, ਜਿਸ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਜਲੰਧਰ: ਪੰਜਾਬ ਦੇ ਜਲੰਧਰ ਦੇ ਆਦਮਪੁਰ 'ਚ ਪਿੰਡ ਹਰੀਪੁਰ 'ਚ ਹਥਿਆਰਬੰਦ ਬਦਮਾਸ਼ਾਂ ਨੇ ਇਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਦੀ ਲੱਤ 'ਚ ਗੋਲੀਆਂ ਲੱਗੀਆਂ ਹਨ, ਜਿਸ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਹਮਲਾਵਰ ਸਵੇਰੇ 5 ਵਜੇ ਪਿੰਡ ਪੁੱਜੇ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ।।
ਪਿੰਡ ਹਰੀਪੁਰ ਦੇ ਰਹਿਣ ਵਾਲੇ ਕਰਨਵੀਰ ਸਿੰਘ ਉਰਫ ਹੈਪੀ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਸਵੇਰੇ 5 ਵਜੇ ਜਿਵੇਂ ਹੀ ਹੈਪੀ ਘਰ ਤੋਂ ਬਾਹਰ ਆਇਆ ਤਾਂ 4 ਹਥਿਆਰਬੰਦ ਬਦਮਾਸ਼ਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਗੋਲੀਬਾਰੀ ਵਿੱਚ ਕੁਝ ਗੋਲੀਆਂ ਹੈਪੀ ਦੀ ਲੱਤ ਵਿੱਚ ਲੱਗੀਆਂ। ਚੀਕਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਤੁਰੰਤ ਦੌੜ ਗਏ। ਲੋਕਾਂ ਨੂੰ ਆਉਂਦਾ ਦੇਖ ਕੇ ਹਮਲਾਵਰ ਵੀ ਮੌਕੇ ਤੋਂ ਫ਼ਰਾਰ ਹੋ ਗਏ।
ਪਰਿਵਾਰਕ ਮੈਂਬਰ ਤੁਰੰਤ ਹੈਪੀ ਨੂੰ ਹਸਪਤਾਲ ਲੈ ਗਏ। ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹੈਪੀ ਨੂੰ ਕਿਸੇ ਪੁਰਾਣੀ ਰੰਜਿਸ਼ ਕਾਰਨ ਜਾਂ ਕਿਸੇ ਹੋਰ ਕਾਰਨ ਤੋਂ ਗੋਲੀ ਮਾਰੀ ਗਈ ਸੀ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹਮਲਾਵਰਾਂ ਦੀ ਵੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ।
ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਆਦਮਪੁਰ ਪੁਲਿਸ ਪਿੰਡ ਹਰੀਪੁਰ ਪੁੱਜੀ। ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ । ਫੁਟੇਜ ਦੇ ਆਧਾਰ 'ਤੇ ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਹਮਲਾਵਰਾਂ ਦਾ ਪਤਾ ਲਗਾ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਪੰਜਾਬ ਦੀ ਜਨਤਾ ਨੂੰ ਮਿਲ ਸਕਦਾ ਵੱਡਾ ਤੋਹਫਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।