Jalandhar News: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਇੱਕ ਵੱਡਾ ਐਲਾਨ ਕੀਤਾ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਕਿ ਸਮੁੱਚਾ ਕਾਨੂੰਨੀ ਭਾਈਚਾਰਾ 3 ਅਤੇ 4 ਅਕਤੂਬਰ ਨੂੰ "NO WORK DAY" ਦਿਵਸ ਮਨਾਏਗਾ। ਇਸ ਦੌਰਾਨ ਅਦਾਲਤਾਂ ਵਿੱਚ ਕੋਈ ਕੰਮ ਨਹੀਂ ਕੀਤਾ ਜਾਵੇਗਾ ਅਤੇ ਕੇਸਾਂ ਦੀ ਸੁਣਵਾਈ ਵੀ ਨਹੀਂ ਹੋਵੇਗੀ। ਇਹ ਫੈਸਲਾ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸਦੀ ਪ੍ਰਧਾਨਗੀ ਪ੍ਰਧਾਨ ਆਦਿਤਿਆ ਜੈਨ ਨੇ ਕੀਤੀ। ਇਹ ਕਦਮ ਬਟਾਲਾ ਬਾਰ ਐਸੋਸੀਏਸ਼ਨ ਦੇ ਰਾਜ ਪੱਧਰੀ ਸੱਦੇ ਦੇ ਸਮਰਥਨ ਵਿੱਚ ਚੁੱਕਿਆ ਗਿਆ ਹੈ।

Continues below advertisement

ਵਕੀਲ ਭਾਈਚਾਰੇ ਨੇ ਕਿਉਂ ਚੁੱਕਿਆ ਆਹ ਕਦਮ

Continues below advertisement

ਵਕੀਲ ਭਾਈਚਾਰਾ ਸਰਕਾਰ ਦੇ ਪ੍ਰਸਤਾਵਿਤ ਗ੍ਰਾਮ ਨਿਆਲਿਆ ਪ੍ਰਣਾਲੀ ਨੂੰ ਆਪਣੇ ਭਵਿੱਖ ਲਈ ਨੁਕਸਾਨਦੇਹ ਸਮਝਦਾ ਹੈ। ਬਾਰ ਐਸੋਸੀਏਸ਼ਨ ਦਾ ਤਰਕ ਹੈ ਕਿ ਗ੍ਰਾਮ ਨਿਆਲਿਆ ਦੀ ਸਥਾਪਨਾ ਵਕੀਲਾਂ ਦੇ ਹਿੱਤਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗੀ ਅਤੇ ਉਨ੍ਹਾਂ ਦੇ ਪੇਸ਼ੇ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਏਗੀ।

ਪ੍ਰਸ਼ਾਸਨ ਅਤੇ ਨਿਆਂਇਕ ਅਧਿਕਾਰੀਆਂ ਤੋਂ ਅਪੀਲ

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਪ੍ਰਸ਼ਾਸਨਿਕ ਵਿਭਾਗਾਂ ਜਿਨ੍ਹਾਂ ਵਿੱਚ ਨਿਆਂਇਕ ਅਧਿਕਾਰੀ, ਕਮਿਸ਼ਨਰੇਟ, ਡਿਵੀਜ਼ਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਦਫ਼ਤਰ, ਏਡੀਸੀ, ਤਹਿਸੀਲਦਾਰ, ਖਪਤਕਾਰ ਫੋਰਮ, ਲੇਬਰ ਕੋਰਟ, ਲੋਕ ਅਦਾਲਤ ਆਦਿ ਸ਼ਾਮਲ ਹਨ, ਨੂੰ ਵੀ ਇਨ੍ਹਾਂ ਦੋ ਦਿਨਾਂ ਦੇ ਨੋ ਵਰਕ ਡੇਅ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਇਸ ਫੈਸਲੇ ਨੂੰ ਨਹੀਂ ਲਿਆ ਵਾਪਸ ਤਾਂ ਅੰਦੋਲਨ ਹੋਵੇਗਾ ਹੋਰ ਤੇਜ਼

ਐਸੋਸੀਏਸ਼ਨ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਪਿੰਡ ਦੀਆਂ ਅਦਾਲਤਾਂ ਦੇ ਫੈਸਲੇ ਨੂੰ ਵਾਪਸ ਨਹੀਂ ਲਿਆ ਤਾਂ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤਾ ਜਾਵੇਗਾ।