Sushil Rinku Y Security: ਜਲੰਧਰ ਤੋਂ ਭਾਜਪਾ ਉਮੀਦਵਾਰ ਤੇ ਸਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਗ੍ਰਹਿ ਮੰਤਰਾਲੇ ਨੇ Y ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਕੇਂਦਰੀ ਫੋਰਸ 1 ਅਪ੍ਰੈਲ ਨੂੰ ਹੀ ਸੁਸ਼ੀਲ ਰਿੰਕੂ ਦੇ ਘਰ ਪਹੁੰਚ ਗਈ ਸੀ। ਕਰੀਬ ਇਕ ਸਾਲ ਤੋਂ  ਆਮ ਆਦਮੀ ਪਾਰਟੀ  'ਚ ਰਹੇ ਸੁਸ਼ੀਲ ਰਿੰਕੂ 27 ਮਾਰਚ ਨੂੰ ਭਾਜਪਾ 'ਚ ਸ਼ਾਮਲ ਹੋ ਗਏ ਸਨ।  


 ਇਸ ਤੋਂ ਬਾਅਦ ਉਸ ਦੀ ਸੁਰੱਖਿਆ ਲਈ ਲੱਗੇ 8 ਕਮਾਂਡੋਜ਼ 'ਚੋਂ 4 ਨੂੰ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਸੀ। 'ਆਪ' ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ Y ਸੁਰੱਖਿਆ ਵੀ ਦਿੱਤੀ ਗਈ ਹੈ। 


ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਲੋਕ ਸਭਾ ਤੋਂ ਆਪ ਦੇ ਇਕਲੌਤੇ ਐਮਪੀ ਰਹੇ ਸੁਸ਼ੀਲ ਰਿੰਕੂ ਨੇ ਭਾਜਪਾ ਜੁਆਇਨ ਕਰ ਲਈ ਸੀ। ਹੁਣ ਭਾਜਪਾ ਨੇ ਰਿੰਕੂ ਨੂੰ ਜਲੰਧਰ ਤੋਂ ਚੋਣ ਮੈਦਾਨ ‘ਚ ਉਤਾਰਿਆ ਹੈ।




Y ਸ਼੍ਰੇਣੀ ਸੁਰੱਖਿਆ


ਇਹ ਸੁਰੱਖਿਆ ਦਾ ਤੀਜਾ ਪੱਧਰ ਹੈ। Y ਸ਼੍ਰੇਣੀ ਵਿਚ 11 ਕਰਮਚਾਰੀਆਂ ਦੀ ਸੁਰੱਖਿਆ ਹੁੰਦੀ ਹੈ, ਜਿਸਦੇ ਵਿਚ 1 ਜਾਂ 2 ਕਮਾਂਡੋ+ਪੁਲਿਸ ਕਰਮਚਾਰੀ ਸ਼ਾਮਲ ਹੁੰਦੇ ਹਨ। ਇਹ ਦੋ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਦੀ ਪੇਸ਼ਕਸ਼ ਕਰਦਾ ਹੈ। ਭਾਰਤ ਵਿਚ ਇਸ ਸ਼੍ਰੇਣੀ ਦੀ ਸੁਰੱਖਿਆ ਪ੍ਰਾਪਤ ਕਰਨ ਵਾਲੇ ਲੋਕਾਂ ਦੀ ਕਾਫ਼ੀ ਗਿਣਤੀ ਹੈ।


 


ਫੋਟੋ ਖਿੱਚਵਾਉਣਾ ਠੀਕ ਹੈ ਜਾਂ ਗਲਤ ? 


ਇੱਕ ਹਿੰਦੀ ਅਖ਼ਬਾਰ ਨੂੰ ਦਿੱਤੇ ਇੰਟਰਵੀਊ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਏਪੀ ਪਾਂਡੇ ਨੇ ਦੱਸਿਆ ਕਿ ਇਸ ਤਰ੍ਹਾਂ ਸੁਰੱਖਿਆ ਦਾ ਪ੍ਰਦਰਸ਼ਨ ਕਰਨਾ ਠੀਕ ਨਹੀਂ ਹੈ। ਇਹ ਬਚਕਾਨਾ ਹੈ। ਕਾਨੂੰਨੀ ਤੌਰ 'ਤੇ ਇਹ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਹੈ। ਪਰ ਸੁਰੱਖਿਆ ਦੇ ਦ੍ਰਿਸ਼ਟੀਕੋਣ ਤੋਂ, ਸੁਰੱਖਿਆ ਲੈਣ ਵਾਲੇ ਦੁਆਰਾ ਅਜਿਹਾ ਫੋਟੋ ਸੈਸ਼ਨ ਕਰਵਾਉਣਾ ਗਲਤ ਹੈ।


 



 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


👇🏻



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l



Join Our Official Telegram Channel: https://t.me/abpsanjhaofficial