Jalandhar By Election Voting Live: ਭਗਵੰਤ ਮਾਨ ਸਰਕਾਰ ਦੀ ਪ੍ਰੀਖਿਆ ਅੱਜ, ਜਲੰਧਰ ਲੋਕ ਸਭਾ ਹਲਕਾ ਕਰੇਗਾ ਪੰਜਾਬ ਦਾ ਸਿਆਸੀ ਭਵਿੱਖ ਤੈਅ
Jalandhar By Election Voting Live: ਚੋਣਾਂ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਦਕਿ 252 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਨਜ਼ਰ ਰੱਖਣ ਲਈ 302 ਮਾਈਕ੍ਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਪੋਲਿੰਗ ਏਜੰਟਾਂ ਨੂੰ ਲੈ ਕੇ ਹੰਗਾਮਾ ਮੱਚਿਆ ਹੈ। ਕਾਂਗਰਸ ਤੇ ਭਾਜਪਾ ਨੇ ਕੁਝ ਫੋਟੋਆਂ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਬਾਹਰੋਂ ਵਰਕਰ ਬੁਲਾ ਕੇ ਇੱਥੇ ਪੋਲਿੰਗ ਏਜੰਟ ਨਿਯੁਕਤ ਕੀਤੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੋਲਿੰਗ ਏਜੰਟ ਨਹੀਂ ਮਿਲ ਰਹੇ। ਉਨ੍ਹਾਂ ਦੇ ਬੂਥ ਖਾਲੀ ਪਏ ਹਨ। ਇਸ ਸਬੰਧੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਚੋਣ ਕਮਿਸ਼ਨ ਤੇ ਜਲੰਧਰ ਦੇ ਡੀਸੀ ਨੂੰ ਸ਼ਿਕਾਇਤ ਭੇਜੀ ਗਈ ਹੈ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਦੀ ਰਫ਼ਤਾਰ ਬਹੁਤ ਮੱਠੀ ਹੈ। ਦੁਪਹਿਰ 1 ਵਜੇ ਤੱਕ ਸਿਰਫ 31 ਫੀਸਦੀ ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਕਈ ਥਾਵਾਂ 'ਤੇ ਬਾਹਰਲੇ ਲੋਕਾਂ ਨੂੰ ਪੋਲਿੰਗ ਏਜੰਟ ਬਣਾਉਣ ਦੇ ਖੁਲਾਸੇ ਹੋਏ ਹਨ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਜ਼ਿਲ੍ਹਾ ਛੱਡਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਜਲੰਧਰ ਜ਼ਿਲ੍ਹਾ ਛੱਡ ਦੇਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕੇ ਤਿੰਨ ਦਿਨਾਂ ਲਈ ਬੰਦ ਰਹਿਣਗੇ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ 8 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਮਈ ਨੂੰ ਵੋਟਾਂ ਵਾਲੇ ਦਿਨ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਜਲੰਧਰ ਜ਼ਿਲ੍ਹੇ 'ਚ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਇਸ ਦੌਰਾਨ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਹੋਟਲਾਂ ਤੇ ਰੈਸਟੋਰੈਂਟਾਂ ਵਿੱਚ ਸ਼ਰਾਬ ’ਤੇ ਮੁਕੰਮਲ ਪਾਬੰਦੀ ਰਹੇਗੀ।
ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਦੌਰਾਨ ਪਿੰਡ ਰੂਪੇਵਾਲ ਵਿਚ ‘ਆਪ’ ਤੇ ਕਾਂਗਰਸੀ ਵਿਧਾਇਕ ਵਿਚਾਲੇ ਤਿੱਖੀ ਬਹਿਸ ਹੋ ਗਈ। ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਦੋਸ਼ ਹੈ ਕਿ ਹਲਕਾ ਬਾਬਾ ਬਕਾਲਾ ਦੇ ਆਪ ਵਿਧਾਇਕ ਦਲਬੀਰ ਸਿੰਘ ਟੌਂਗ ਪਿੰਡ ਰੂਪੇਵਾਲ ਵਿਚ ਘੁੰਮ ਰਹੇ ਸਨ, ਜਦ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਬਾਹਰਲਾ ਕੋਈ ਵਿਅਕਤੀ ਹਲਕੇ ਵਿੱਚ ਘੁੰਮ ਨਹੀਂ ਸਕਦਾ। ਲਾਡੀ ਨੇ ਦੱਸਿਆ ਕਿ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਬਾਅਦ ਵਿਚ ਪੁਲਿਸ ਹਵਾਲੇ ਕਰ ਦਿੱਤਾ।
ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਪਹਿਲਾਂ ਫਿਲੌਰ ਵਿੱਚ ਅਕਾਲੀ ਦਲ ਤੇ ਬਸਪਾ ਵਿਚਾਲੇ ਮੁਕਾਬਲਾ ਹੁੰਦਾ ਸੀ, ਪਰ ਹੁਣ ਦੋਵੇਂ ਇਕੱਠੇ ਹਨ, ਇਸ ਲਈ ਸਾਨੂੰ ਫਾਇਦਾ ਮਿਲੇਗਾ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਦੀ ਰਫ਼ਤਾਰ ਬਹੁਤ ਮੱਠੀ ਹੈ। ਸਵੇਰੇ 11 ਵਜੇ ਤੱਕ ਸਿਰਫ 17.46% ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ। ਇਸ ਤੋਂ ਬਾਅਦ ਵਿਧਾਇਕ ਟੌਂਗ ਨੂੰ ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਵਿਧਾਇਕ ਨੂੰ ਬਾਹਰ ਕੱਢਿਆ ਤੇ ਹੁਣ ਥਾਣੇ ਲੈ ਗਈ ਹੈ।
ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਇਲਜ਼ਾਮ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਵਿੱਚ ਘੁੰਮ ਰਿਹਾ ਸੀ। ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਵੋਟਿੰਗ ਵਾਲੇ ਦਿਨ ਬਾਹਰੀ ਵਿਅਕਤੀ ਜਲੰਧਰ ਨਹੀਂ ਆ ਸਕਦੇ। ਇਸ ਦੇ ਬਾਵਜੂਦ ਵਿਧਾਇਕ ਇੱਥੋਂ ਦੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ।
ਚੋਣਾਂ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਦਕਿ 252 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਨਜ਼ਰ ਰੱਖਣ ਲਈ 302 ਮਾਈਕ੍ਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਨਿਰਪੱਖ ਚੋਣਾਂ ਤੇ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਕੇਂਦਰੀ ਬਲਾਂ ਦੀਆਂ 70 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ 70 ਕੰਪਨੀਆਂ ਵਿੱਚੋਂ 30 ਨੂੰ ਸ਼ਹਿਰ ਦੇ 4 ਵਿਧਾਨ ਸਭਾ ਹਲਕਿਆਂ ਵਿਚ ਤਾਇਨਾਤ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਵੀ ਵੋਟ ਪਾਉਣ ਪਹੁੰਚੇ। ਇਸ ਦੌਰਾਨ ਉਨ੍ਹਾਂ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੱਲੋਂ ਗੱਦਾਰ ਕਹੇ ਜਾਣ ਦੇ ਬਿਆਨ 'ਤੇ ਪਲਟਵਾਰ ਕੀਤਾ। ਰਿੰਕੂ ਨੇ ਕਿਹਾ ਕਿ ਗੱਦਾਰੀ ਤਾਂ ਉਨ੍ਹਾਂ ਨੇ ਕੀਤੀ ਹੈ। ਨੌਂ ਸਾਲਾਂ ਵਿੱਚ ਉਨ੍ਹਾਂ ਨੇ 9 ਵਿਧਾਨ ਸਭਾ ਹਲਕਿਆਂ ਵਿੱਚ ਕੰਮ ਕਰਨ ਦੀ ਬਜਾਏ ਸਾਰਾ ਪੈਸਾ ਫਿਲੌਰ ਵਿਧਾਨ ਸਭਾ ਵਿੱਚ ਲਾਇਆ ਤਾਂ ਜੋ ਉਨ੍ਹਾਂ ਦੇ ਪੁੱਤਰ ਵਿਕਰਮਜੀਤ ਚੌਧਰੀ ਦੇ ਸਿਆਸੀ ਕਰੀਅਰ ਨੂੰ ਮਜ਼ਬੂਤ ਕੀਤਾ ਜਾ ਸਕੇ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਬੁੱਧਵਾਰ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋਈ। ਇਸ ਦੌਰਾਨ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਵੋਟ ਪਾਉਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, 'ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਣ ਵਾਲੇ ਇਸ ਚੌਤਰਫਾ ਮੁਕਾਬਲੇ 'ਚ ਕਾਂਗਰਸ ਜਿੱਤੇਗੀ ਕਿਉਂਕਿ ਆਮ ਆਦਮੀ ਪਾਰਟੀ ਨੇ ਜਲੰਧਰ ਵਿੱਚ ਕੋਈ ਕੰਮ ਨਹੀਂ ਕੀਤਾ।
ਜਲੰਧਰ ਲੋਕ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੱਤਧਿਰ ਆਮ ਆਦਮੀ ਪਾਰਟੀ ਲਈ ਇਹ ਚੋਣ ਪ੍ਰੀਖਿਆ ਵਜੋਂ ਮੰਨੀ ਜਾ ਰਹੀ ਹੈ। ਇਸ ਚੋਣ ਦੇ ਨਤੀਜੇ ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਉੱਪਰ ਅਸਰ ਪਾਉਣਗੇ। ਅਜਿਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਲੰਧਰ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ, ਸਿਹਤ, ਸਿੱਖਿਆ ਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ।
ਚੋਣ ਦੌਰਾਨ ਜ਼ਿਲ੍ਹੇ ਵਿਚ ਸ਼ਰਾਬ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਗੁਆਂਢੀ ਜ਼ਿਲ੍ਹਿਆਂ ਵਿਚ 3 ਕਿੱਲੋਮੀਟਰ ਦੇ ਘੇਰੇ ਵਿਚ ਪੈਂਦੇ ਸ਼ਰਾਬ ਠੇਕਿਆਂ ਨੂੰ ਵੀ ਇਸ ਦੌਰਾਨ ਡਰਾਈ ਏਰੀਆ ਐਲਾਨਿਆ ਗਿਆ ਹੈ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ 2023 ਨੂੰ ਜਲੰਧਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ ਕੀਤਾ ਹੈ, ਤਾਂ ਜੋ ਵੋਟਰ ਬਿਨਾ ਕਿਸੇ ਮੁਸ਼ਕਲ ਦੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਵੋਟਿੰਗ ਦੌਰਾਨ ਸਾਰੀਆਂ ਦੁਕਾਨਾਂ, ਫੈਕਟਰੀਆਂ ਤੇ ਨਿਜੀ ਦਫ਼ਤਰ ਬੰਦ ਰਹਿਣਗੇ ਤੇ ਮੁਲਾਜ਼ਮਾਂ ਲਈ ਪੇਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪ੍ਰਾਈਵੇਟ ਤੇ ਸਰਕਾਰੀ ਸਕੂਲ ਤੇ ਹੋਰ ਸਰਕਾਰੀ ਅਦਾਰਿਆਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਸਾਰੇ ਲੋਕ ਸਭਾ ਹਲਕੇ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਗਨ।
ਚੋਣਾਂ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਦਕਿ 252 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਨਜ਼ਰ ਰੱਖਣ ਲਈ 302 ਮਾਈਕ੍ਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਨਿਰਪੱਖ ਚੋਣਾਂ ਤੇ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਕੇਂਦਰੀ ਬਲਾਂ ਦੀਆਂ 70 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ 70 ਕੰਪਨੀਆਂ ਵਿੱਚੋਂ 30 ਨੂੰ ਸ਼ਹਿਰ ਦੇ 4 ਵਿਧਾਨ ਸਭਾ ਹਲਕਿਆਂ ਵਿਚ ਤਾਇਨਾਤ ਕੀਤਾ ਗਿਆ ਹੈ।
ਪਿਛੋਕੜ
Jalandhar By Election Voting Live: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਅੱਜ ਨੇ, ਜਿਸ ਕਰਕੇ ਪੋਲਿੰਗ ਪਾਰਟੀਆਂ ਵੋਟਾਂ ਪੁਅਉਣ ਲਈ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਉੱਤੇ ਪਹੁੰਚ ਚੁੱਕੀਆਂ ਨੇ। ਪੋਲਿੰਗ ਪਾਰਟੀਆਂ ਨੂੰ ਈਵੀਐੱਮ ਅਤੇ ਹੋਰ ਲੋੜੀਂਦੀ ਸਮੱਗਰੀ ਦੇ ਕੇ ਰਵਾਨਾ ਕੀਤਾ ਗਿਆ। ਲਾਡੋਵਾਲੀ ਰੋਡ 'ਤੇ ਸੀਨੀਅਰ ਸਕੈਡਰੀ ਸਕੂਲ, ਦੋਆਬਾ ਕਾਲਜ, ਹੰਸ ਰਾਜ ਸਟੇਡੀਅਮ, ਕੇਐਮਵੀ ਕਾਲਜ ਤੇ ਹੋਰ ਥਾਵਾਂ ਤੋਂ 9 ਵਿਧਾਨ ਸਭਾ ਹਲਕਿਆ ਲਈ ਇਹ ਪਾਰਟੀਆਂ 1972 ਪੋਲਿੰਗ ਬੂਥਾਂ ’ਤੇ ਚੋਣ ਕਰਵਾਉਣਗੀਆਂ। ਪੋਲਿੰਗ ਪਾਰਟੀਆਂ ਲਈ ਬੱਸਾਂ ਦਾ ਖ਼ਾਸ ਪ੍ਰਬੰਧ ਕੀਤਾ ਗਿਆ। 10 ਮਈ ਯਾਨੀਕਿ ਅੱਜ ਸਵੇੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਸਾਰੇ ਲੋਕ ਸਭਾ ਹਲਕੇ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਗਨ।
ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਤੇ ਪਾਰਦਰਸ਼ੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਾਂ ਵਾਲੇ ਦਿਨ ਸਾਰੇ 1972 ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈੱਬਕਾਸਟਿੰਗ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਪੋਲਿੰਗ ਬੂਥਾਂ ਦੀ ਵੈੱਬਕਾਸਟਿੰਗ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਾਰੀਆਂ ਪੋਲਿੰਗ ਥਾਵਾਂ ’ਤੇ ਕੁਲ 2138 ਸੀਸੀਟੀਵੀ. ਕੈਮਰੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ’ਚ ਕੁਲ 81 ਡੈਸਕਟਾਪ ਕੰਪਿਊਟਰ ਤੇ 5 ਪ੍ਰੋਜੈਕਟਰ ਲਾਏ ਗਏ ਹਨ, ਜਿਨ੍ਹਾਂ ਦੀ ਵਰਤੋਂ ਪੋਲਿੰਗ ਸਟੇਸ਼ਨਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰੇ ਇੰਟਰਨੈੱਟ ਦੀ ਸਹੂਲਤ ਦੇ ਨਾਲ ਰਾਊਟਰ ਤੇ ਵਾਈ-ਫਾਈ ਸਿਗਨਲ ਨਾਲ ਲੈਸ ਹਨ, ਜੋ ਕੰਟਰੋਲ ਰੂਮ ’ਚ ਵੈੱਬਕਾਸਟਿੰਗ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਮੁੱਖ ਚੋਣ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ, ਜ਼ਿਲ੍ਹਾ ਚੋਣ ਅਫ਼ਸਰ ਤੇ ਚੋਣ ਸੁਪਰਵਾਈਜ਼ਰ ਲਾਈਵ ਸਟ੍ਰੀਮਿੰਗ ਰਾਹੀਂ ਪੋਲਿੰਗ ਬੂਥਾਂ ਦੀਆਂ ਗਤੀਵਿਧੀਆਂ ਨੂੰ ਦੇਖ ਸਕਦੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਮਨੀ ਚੋਣਾਂ ਨੂੰ ਸੁਤੰਤਰ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ, ਜਿਸ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਉਣ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਮਾਈਕ੍ਰੋ ਆਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਪ੍ਰਸ਼ਾਸਨ ਵੱਲੋਂ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਚੋਣ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
- - - - - - - - - Advertisement - - - - - - - - -