Jalandhar bypoll: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕੱਲ੍ਹ ਵੋਟਿੰਗ ਹੋਏਗੀ। ਇਸ ਤੋਂ ਪਹਿਲਾਂ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ। ਸੋਮਵਾਰ ਸ਼ਾਮ ਛੇ ਵਜੇ ਪ੍ਰਚਾਰ ਖਤਮ ਹੋ ਗਿਆ ਹੈ। ਉਧਰ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਚੋਣ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਦੱਸ ਦਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਲਈ ਪੋਲਿੰਗ ਪਾਰਟੀਆਂ ਅੱਜ ਈਵੀਐਮ ਮਸ਼ੀਨਾਂ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਸ਼ਾਮ ਨੂੰ ਹਰ ਪੋਲਿੰਗ ਬੂਥ 'ਤੇ ਮਸ਼ੀਨਾਂ ਲਾਈਆਂ ਜਾਣਗੀਆਂ ਤੇ ਸਵੇਰੇ 8 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ। ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਜਦਕਿ ਇਸ ਤੋਂ ਪਹਿਲਾਂ ਮਸ਼ੀਨਾਂ ਦੀ ਜਾਂਚ ਲਈ ਹਰ ਪੋਲਿੰਗ ਸਟੇਸ਼ਨ 'ਤੇ ਮੌਕ ਪੋਲਿੰਗ ਹੋਵੇਗੀ।
ਹਾਸਲ ਜਾਣਕਾਰੀ ਮੁਤਾਬਕ ਚੋਣਾਂ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਦਕਿ 252 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਨਜ਼ਰ ਰੱਖਣ ਲਈ 302 ਮਾਈਕ੍ਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਨਿਰਪੱਖ ਚੋਣਾਂ ਤੇ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਕੇਂਦਰੀ ਬਲਾਂ ਦੀਆਂ 70 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ 70 ਕੰਪਨੀਆਂ ਵਿੱਚੋਂ 30 ਨੂੰ ਸ਼ਹਿਰ ਦੇ 4 ਵਿਧਾਨ ਸਭਾ ਹਲਕਿਆਂ ਵਿਚ ਤਾਇਨਾਤ ਕੀਤਾ ਗਿਆ ਹੈ।
ਉਧਰ, ਜ਼ਿਲ੍ਹਾ ਚੋਣ ਅਫ਼ਸਰ ਨੇ ਹੁਕਮ ਜਾਰੀ ਕਰਦਿਆਂ ਐਗਜ਼ਿਟ ਪੋਲ 'ਤੇ 48 ਘੰਟਿਆਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਮੁਤਾਬਕ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਿਤੇ ਵੀ ਕੋਈ ਸਰਵੇਖਣ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਕਮ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਲਗਾਈ ਪਾਬੰਦੀ ਹਟਾ ਦਿੱਤੀ ਜਾਵੇਗੀ। ਉਸ ਤੋਂ ਬਾਅਦ ਐਗਜ਼ਿਟ ਪੋਲ, ਸਰਵੇਖਣ ਕਰਵਾਇਆ ਜਾ ਸਕਦਾ ਹੈ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।