Jalandhar By election: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਬੁੱਧਵਾਰ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋਈ। ਇਸ ਦੌਰਾਨ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਵੋਟ ਪਾਉਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, 'ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਣ ਵਾਲੇ ਇਸ ਚੌਤਰਫਾ ਮੁਕਾਬਲੇ 'ਚ ਕਾਂਗਰਸ ਜਿੱਤੇਗੀ ਕਿਉਂਕਿ ਆਮ ਆਦਮੀ ਪਾਰਟੀ ਨੇ ਜਲੰਧਰ ਵਿੱਚ ਕੋਈ ਕੰਮ ਨਹੀਂ ਕੀਤਾ।


'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ ਵੀ ਪਾਇਆ ਵੋਟ 
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਵੀ ਵੋਟ ਪਾਉਣ ਪਹੁੰਚੇ। ਇਸ ਦੌਰਾਨ ਉਨ੍ਹਾਂ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੱਲੋਂ ਗੱਦਾਰ ਕਹੇ ਜਾਣ ਦੇ ਬਿਆਨ 'ਤੇ ਪਲਟਵਾਰ ਕੀਤਾ। ਰਿੰਕੂ ਨੇ ਕਿਹਾ ਕਿ ਗੱਦਾਰੀ ਤਾਂ ਉਨ੍ਹਾਂ ਨੇ ਕੀਤੀ ਹੈ। ਨੌਂ ਸਾਲਾਂ ਵਿੱਚ ਉਨ੍ਹਾਂ ਨੇ 9 ਵਿਧਾਨ ਸਭਾ ਹਲਕਿਆਂ ਵਿੱਚ ਕੰਮ ਕਰਨ ਦੀ ਬਜਾਏ ਸਾਰਾ ਪੈਸਾ ਫਿਲੌਰ ਵਿਧਾਨ ਸਭਾ ਵਿੱਚ ਲਾਇਆ ਤਾਂ ਜੋ ਉਨ੍ਹਾਂ ਦੇ ਪੁੱਤਰ ਵਿਕਰਮਜੀਤ ਚੌਧਰੀ ਦੇ ਸਿਆਸੀ ਕਰੀਅਰ ਨੂੰ ਮਜ਼ਬੂਤ ਕੀਤਾ ਜਾ ਸਕੇ।


ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪੀਲ
ਉਧਰ, ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵੀਟ ਕਰਕੇ ਜਲੰਧਰ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ, ਸਿਹਤ, ਸਿੱਖਿਆ ਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ।


 






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।