ਪੜਚੋਲ ਕਰੋ
Jalandhar Bypoll Result 2023 : ਬਾਕੀ ਆਜ਼ਾਦ ਉਮੀਦਵਾਰਾਂ ਤੋਂ ਅੱਗੇ ਨਿਕਲਿਆ ਨੀਟੂ ਸ਼ਟਰਾਂਵਾਲਾ , ਪਈਆਂ ਐਨੀਆਂ ਵੋਟਾਂ
Jalandhar bypoll Result : ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਦਬਦਬਾ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 20454 ਵੋਟਾਂ ਨਾਲ ਅੱਗੇ ਹਨ।

Neetu Shatranwala g
Jalandhar bypoll Result : ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਦਬਦਬਾ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 20454 ਵੋਟਾਂ ਨਾਲ ਅੱਗੇ ਹਨ। ਇਸ ਸੀਟ 'ਤੇ 'ਆਪ' ਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ।
ਹੁਣ ਤੱਕ ਦੇ ਰੁਝਾਨਾਂ ਅਨੁਸਾਰ ਹੁਣ ਤੱਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 121710 ਵੋਟਾਂ ਮਿਲੀਆਂ ਹਨ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 101256 , ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 66832 ਤੇ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 64788 ਵੋਟਾਂ ਮਿਲੀਆਂ ਹਨ। ਓਥੇ ਹੀ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ ਨੂੰ 2115 ਵੋਟਾਂ ਮਿਲੀਆਂ ਹਨ ਅਤੇ ਬਾਕੀ ਆਜ਼ਾਦ ਉਮੀਦਵਾਰ ਨੀਟੂ ਤੋਂ ਪਿੱਛੇ ਹਨ।
ਦੱਸ ਦੇਈਏ ਕਿ ਕਾਂਗਰਸ ਪਾਰਟੀ ਦਾ ਗੜ੍ਹ ਮੰਨੀ ਜਾਂਦੀ ਜਲੰਧਰ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ 'ਚ 'ਆਪ', ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ 'ਚ ਚੌਤਰਫਾ ਚੋਣ ਮੁਕਾਬਲਾ ਦੇਖਣ ਨੂੰ ਮਿਲਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਜਨਵਰੀ 'ਚ ਪਾਰਟੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਸੀਟ 'ਤੇ ਉਪ ਚੋਣ ਹੋਈ ਸੀ।
ਜਲੰਧਰ ਦੀ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਪਾਰਟੀਆਂ ਦੇ ਲਈ ਇਹ ਸੀਟ ਵੱਕਾਰ ਦਾ ਸਵਾਲ ਬਣੀ ਹੋਈ ਹੈ। ਇਸ ਜ਼ਿਮਨੀ ਚੋਣ ਨੂੰ ਇਕ ਸਾਲ ਪੁਰਾਣੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਕਾਰਗੁਜ਼ਾਰੀ ਦੀ ਪਰਖ ਵਜੋਂ ਵੀ ਦੇਖਿਆ ਜਾ ਰਿਹਾ ਹੈ, ਜੋ ਮੁਫਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ, ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ ਵਰਗੇ ਕਈ ਮੁੱਦਿਆਂ 'ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ। ਕਾਂਗਰਸ ਵੀ ਆਪਣਾ ਗੜ੍ਹ ਮੰਨੀ ਜਾਂਦੀ ਜਲੰਧਰ ਸੀਟ 'ਤੇ ਆਪਣੀ ਪਕੜ ਬਰਕਰਾਰ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ 1999 ਤੋਂ ਲਗਾਤਾਰ ਇਹ ਸੀਟ ਜਿੱਤਦੀ ਆ ਰਹੀ ਹੈ।
ਦੱਸ ਦੇਈਏ ਕਿ ਇਸ ਸੀਟ ਲਈ ਕੁੱਲ 19 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ‘ਆਪ’ ਦੇ ਸੁਸ਼ੀਲ ਰਿੰਕੂ, ਮਰਹੂਮ ਸੰਤੌਖ ਚੌਧਰੀ ਦੀ ਪਤਨੀ ਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ , ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਵਿੰਦਰ ਕੁਮਾਰ ਸੁੱਖੀ ਚੋਣ ਮੈਦਾਨ 'ਚ ਹਨ। ਅਧਿਕਾਰੀਆਂ ਨੇ ਦੱਸਿਆ ਕਿ 10 ਮਈ ਨੂੰ ਹੋਈ ਉਪ ਚੋਣ ਵਿੱਚ 54.70 ਫੀਸਦੀ ਪੋਲਿੰਗ ਦਰਜ ਕੀਤੀ ਗਈ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਤੀਸ਼ਤਤਾ 63.04 ਪ੍ਰਤੀਸ਼ਤ ਸੀ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ





















