Jalandhar By-election Results 2023 Live : ਜਲੰਧਰ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦਾ ਚੱਲਿਆ ਜਾਦੂ , ਸੁਸ਼ੀਲ ਰਿੰਕੂ ਦੀ ਵੱਡੀ ਲੀਡ

Jalandhar By-election Results 2023 : ਜਲੰਧਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ ਤੋਂ ਬਾਅਦ ਹੁਣ ਵੋਟਾਂ ਦੀ ਗਿਣਤੀ 13 ਮਈ ਯਾਨੀ ਅੱਜ ਹੋਵੇਗੀ, ਜਿਸ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਕਾਂਗਰਸ ਪਾਰਟੀ ਦਾ ਗੜ੍ਹ ਮੰਨੀ ਜਾਂਦੀ

ਸ਼ੰਕਰ ਦਾਸ Last Updated: 13 May 2023 04:54 PM
ਆਮ ਆਦਮੀ ਪਾਰਟੀ ਨੇ 58,691 ਵੋਟਾਂ ਨਾਲ ਕਾਂਗਰਸ ਨੂੰ ਹਰਾਇਆ

ਜਲੰਧਰ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ ਦਾ ਗੜ੍ਹ ਢਾਹ ਦਿੱਤਾ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤੀ ਲਈ। 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ ਹੈ। ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਈ ਸੀ

ਚੱਲਿਆ ਮਾਨ ਦਾ ਜਾਦੂ, ਆਪ ਨੇ 24 ਸਾਲਾਂ ਬਾਅਦ ਢਾਹਿਆ ਕਾਂਗਰਸ ਦਾ ਜਲੰਧਰ ਕਿਲ੍ਹਾ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਜਾਦੂ ਪੰਜਾਬ ਵਿੱਚ ਇੱਕ ਵਾਰ ਫਿਰ ਚੱਲਿਆ ਹੈ। ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਆਪਣਾ ਜਾਦੂ ਵਿਖਾ ਦਿੱਤਾ ਹੈ। ਕਾਂਗਰਸ, ਭਾਜਪਾ, ਅਕਾਲੀ-ਬਸਪਾ ਗਠਜੋੜ ਨੂੰ ਹਰਾ ਕੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 58647 ਵੋਟਾਂ ਨਾਲ ਜੇਤੂ ਰਹੇ ਹਨ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਲਗਾਤਾਰ ਅੱਗੇ ਚੱਲ ਰਿਹਾ ਸੀ। ਕਾਂਗਰਸ ਦਾ ਕਿਲ੍ਹਾ ਮੰਨੇ ਜਾਂਦੇ ਜਲੰਧਰ ਵਿੱਚ ਪਾਰਟੀ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਲੰਧਰ ਸੀਟ 1999 ਤੋਂ ਕਾਂਗਰਸ ਕੋਲ ਸੀ। ਕਾਂਗਰਸ ਨੂੰ 24 ਸਾਲਾਂ ਬਾਅਦ ਹਾਰ ਦਾ ਸਾਹਮਣਾ ਕਰਨਾ ਪਿਆ।

ਲੰਧਰ ਜਿੱਤਣ 'ਤੇ ਰਾਘਵ ਚੱਢਾ ਨੇ ਨਾਨਕਿਆਂ ਦਾ ਕੀਤਾ ਧੰਨਵਾਦ, ਕਿਹਾ ਅੱਜ ਦਾ ਦਿਨ ਬਣਾ ਦਿੱਤਾ ਹੋਰ ਖ਼ਾਸ

 ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੈ ਕੇ ਨੇਤਾ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕੀਤਾ ਕਿ ‘ਆਮ ਆਦਮੀ ਪਾਰਟੀ ਲੋਕ ਸਭਾ ਵਿੱਚ ਵਾਪਸੀ! ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਉਪ ਚੋਣ ਜਿੱਤਣ 'ਤੇ ਵਧਾਈ। ਧੰਨਵਾਦ ਜਲੰਧਰ! ਇਸ ਦੇ ਨਾਲ ਹੀ ਰਾਘਵ ਚੱਢਾ ਨੇ ਹੋਰ ਟਵੀਟ ਕਰਦਿਆਂ ਕਿਹਾ, ਨਾਨਕੇ ਜਲੰਧਰ ਵਾਲਿਆ ਨੇ ਅੱਜ ਦਾ ਦਿਨ ਮੇਰੇ ਲਾਈ ਹੋਰ ਵੀ ਖਾਸ ਬਣਾ ਦਿੱਤਾ।

Jalandhar bypoll result: ਆਮ ਆਦਮੀ ਪਾਰਟੀ ਨੇ ਕਾਂਗਰਸ ਦਾ ਗੜ੍ਹ ਢਾਹ ਦਿੱਤਾ

ਜਲੰਧਰ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ ਦਾ ਗੜ੍ਹ ਢਾਹ ਦਿੱਤਾ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤੀ ਲਈ। 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ ਹੈ। ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਈ ਸੀ।

Jalandhar bypoll Result : 'ਆਪ' ਦੇ ਸੁਸ਼ੀਲ ਕੁਮਾਰ ਰਿੰਕੂ ਜੇਤੂ ਰਹੇ

Jalandhar bypoll Result : ਪੰਜਾਬ ਦੀ ਜਲੰਧਰ ਸੀਟ 'ਤੇ 24 ਸਾਲਾਂ ਬਾਅਦ ਕਾਂਗਰਸ ਦਾ ਸਫਾਇਆ ਹੋ ਗਿਆ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ 'ਆਪ' ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਦਰਜ ਕੀਤੀ ਹੈ। ਇਸ ਨਾਲ ਪੰਜਾਬ ਤੋਂ ਲੋਕ ਸਭਾ 'ਚ 'ਆਪ' ਦਾ ਖਾਤਾ ਮੁੜ ਖੁੱਲ੍ਹ ਗਿਆ ਹੈ। ਪਹਿਲਾਂ ਭਗਵੰਤ ਮਾਨ ਹੀ ਸਾਂਸਦ ਸੀ, ਹੁਣ ਰਿੰਕੂ ਬਣੇਗਾ। ਜਲੰਧਰ ਸੀਟ 1999 ਤੋਂ ਕਾਂਗਰਸ ਕੋਲ ਸੀ।

Jalandhar bypoll Result : ਜਿੱਤ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚੇ

Jalandhar By-election Results 2023  : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਿਕਾਰਡ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਜਲੰਧਰ ਲੋਕ ਸਭਾ ਸੀਟ 'ਤੇ ਜਿੱਤ ਲਗਭਗ ਤੈਅ ਹੋਣ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਮੁਲਾਕਾਤ ਹੋਵੇਗੀ।

Jalandhar bypoll Result: ਆਮ ਆਦਮੀ ਪਾਰਟੀ ਦੇ ਹੱਕ 'ਚ ਭੁਗਤੇ 34 ਫੀਸਦੀ ਲੋਕ, ਅਕਾਲੀ ਦਲ ਸਿਰਫ 17 ਫ਼ੀਸਦੀ ਵੋਟ ਲੈ ਸਕਿਆ

Jalandhar bypoll Result: ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਦੇ ਗੜ੍ਹ ਮੰਨੇ ਜਾਣ ਵਾਲੇ ਹਲਕੇ ਵਿੱਚ ਜਿੱਥੇ ਸੱਤਾਧਿਰ ਦਾ ਉਮੀਦਵਾਰ 57 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਰਿਹਾ ਹੈ, ਉੱਥੇ ਹੀ ਪਾਰਟੀ 34.07 ਵੋਟ ਸ਼ੇਅਰ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਕਾਂਗਰਸ 27.36 ਫੀਸਦੀ ਵੋਟ ਲੈ ਕੇ ਦੂਜੇ ਸਥਾਨ 'ਤੇ ਹੈ। ਅਕਾਲੀ-ਬਸਪਾ ਨੂੰ 17.41 ਤੇ ਭਾਜਪਾ ਨੂੰ 15.74 ਫੀਸਦੀ ਵੋਟ ਪਈ ਹੈ।

Jalandhar By-election Results 2023 : ਜਲੰਧਰ ਚੋਣਾਂ 'ਚ ਹੁਣ ਭਾਜਪਾ ਨੂੰ ਝਟਕਾ, ਅੱਗੇ ਨਿਕਲਿਆ ਅਕਾਲੀ ਦਲ

Jalandhar By-election Results 2023 : ਜਲੰਧਰ ਲੋਕ ਸਭਾ ਸੀਟ ਲਈ ਬੀਤੀ 10 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਦੇ ਰੁਝਾਨਾਂ ਅਨੁਸਾਰ ਆਪ ਅੱਗੇ ਨਜ਼ਰ ਆ ਰਹੀ ਹੈ, ਜਦ ਕਿ ਕਾਂਗਰਸ ਦੂਜੇ ਨੰਬਰ ਉਤੇ ਹੈ। ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਦੇ ਨਤੀਜਿਆਂ ਦੀ ਤਸਵੀਰ ਲਗਪਗ ਸਾਫ਼ ਹੁੰਦੀ ਦਿਖਾਈ ਦੇ ਰਹੀ ਹੈ। ਜਲੰਧਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਰਾਹਤ ਦੀ ਖ਼ਬਰ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੋਂ ਅੱਗੇ ਨਿਕਲ ਗਿਆ ਹੈ। ਐਨ ਆਖਰੀ ਮੌਕੇ ਸ਼੍ਰੋਮਣੀ ਅਕਾਲੀ ਦਲ ਰੁਝਾਨਾਂ ਵਿੱਚ ਤੀਜੇ ਨੰਬਰ ਉੱਤੇ ਆ ਗਿਆ ਹੈ।

Jalandhar By-election Results 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ ਤੈਅ , ਕੁਝ ਹੀ ਦੇਰ 'ਚ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚਣਗੇ CM ਭਗਵੰਤ ਮਾਨ

Jalandhar By-election Results 2023  : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਿਕਾਰਡ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਲੰਧਰ ਵਿੱਚ ਇਸ ਸਮੇਂ ਆਪ ਵਰਕਰ ਜਸ਼ਨ ਦੀਆਂ ਤਿਆਰੀਆਂ ਕਰ ਰਹੇ ਹਨ। ਦੱਸਿਆ ਗਿਆ ਹੈ ਕਿ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚਣ ਵਾਲੇ ਹਨ। 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਕਰੀਬ 52357 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇਸ ਬੜ੍ਹਤ ਨੂੰ ਪਾਰ ਕਰਨਾ ਆਸਾਨ ਨਹੀਂ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਵੀ ਜਿੱਤ ਦੇ ਜਸ਼ਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

Jalandhar By-election Results 2023: 'ਆਪ' ਉਮੀਦਵਾਰ 50 ਹਜ਼ਾਰ ਵੋਟਾਂ ਨਾਲ ਅੱਗੇ

 
Jalandhar By-election Results 2023: ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ 50003 ਵੋਟਾਂ ਨਾਲ ਅੱਗੇ ਚੱਲ ਰਹੇ ਹਨ। AAP ਵਰਕਰ ਢੋਲ ਵਜਾ ਕੇ ਜਸ਼ਨ ਮਨਾ ਰਹੇ ਹੋ।

Jalandhar By-election Results 2023: ਚੋਣ ਹਾਰਨ 'ਤੇ ਫ਼ਿਰ ਰੋਇਆ ਨੀਟੂ ਸ਼ਟਰਾਂਵਾਲਾ, ਕਿਹਾ, ਮੈਂ ਤਾਂ 11 ਕਿੱਲੋ ਲੱਡੂ ਵੀ ਆਰਡਰ ਕਰ ਦਿੱਤੇ ਸੀ

 Jalandhar By-election Results 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨਤੀਜੇ ਐਲਾਨੇ ਜਾ ਰਹੇ ਹਨ। ਵੋਟਾਂ ਦੀ ਗਿਣਤੀ ਦੌਰਾਨ ਆਪਣੀ ਹਾਰ ਦੇਖ ਕੇ ਨੀਟੂ ਸ਼ਟਰਾਂ ਵਾਲਾ ਰੋਣ ਲੱਗ ਪਿਆ। ਇਸ ਦੌਰਾਨ ਉਸ ਨੇ ਕਿਹਾ ਕਿ ਲੋਕ ਬਦਲਾਅ ਨਹੀਂ ਚਾਹੁੰਦੇ। ਨੀਟੂ ਸ਼ਟਰਾਂ ਵਾਲਾ ਆਪਣੀ ਜਿੱਤ ਦੀ ਸੰਭਾਵਨਾ ਨਾਲ ਲੱਡੂ ਲੈ ਕੇ ਆਇਆ ਸੀ ਪਰ ਵੋਟਾਂ ਦੀ ਗਿਣਤੀ ਮਗਰੋਂ ਉਸ ਦੇ ਹੱਥ ਭਾਰੀ ਨਿਰਾਸ਼ਾ ਲੱਗੀ ਹੈ।

Jalandhar bypoll Result: ਤੇਜ਼ੀ ਨਾਲ ਜਿੱਤ ਵੱਲ ਵਧ ਰਹੀ 'ਆਪ', ਜਸ਼ਨਾਂ ਦੀਆਂ ਤਿਆਰੀਆਂ, ਹਰਪਾਲ ਚੀਮਾ ਜਲੰਧਰ ਰਵਾਨਾ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਜਿੱਤਦੀ ਨਜ਼ਰ ਆ ਰਹੀ ਹੈ। ਹੁਣ ਤੱਕ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਸਮੇਂ ਉਹ ਕਾਂਗਰਸ ਤੋਂ ਕਰੀਬ 32 ਹਜ਼ਾਰ ਵੋਟਾਂ ਨਾਲ ਅੱਗੇ ਹਨ। ਇੰਨੀ ਵੱਡੀ ਲੀਡ ਨੂੰ ਤੋੜਨਾ ਸੌਖਾ ਨਹੀਂ ਹੋਏਗਾ।

Jalandhar bypoll Result: ਜਲੰਧਰ ਚੋਣਾਂ 'ਚ ਅਕਾਲੀ ਦਲ ਨੂੰ ਸਭ ਤੋਂ ਵੱਡਾ ਝਟਕਾ, ਹੁਣ ਬੀਜੇਪੀ ਤੋਂ ਵੀ ਹੇਠਾਂ

ਸਵੇਰੇ 10 ਵਜੇ ਤੱਕ ਦੇ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 121710 ਵੋਟਾ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 101256, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 66832 ਤੇ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 59307 ਵੋਟਾਂ ਮਿਲੀਆਂ। ਹੁਣ ਤੱਕ  369691 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। ਕਰੀਬ 5 ਲੱਖ ਵੋਟਾਂ ਦੀ ਗਿਣਤੀ ਹੋਣੀ ਬਾਕੀ ਹੈ।

Jalandhar Bypoll Result 2023 : ਬਾਕੀ ਆਜ਼ਾਦ ਉਮੀਦਵਾਰਾਂ ਤੋਂ ਅੱਗੇ ਨਿਕਲਿਆ ਨੀਟੂ ਸ਼ਟਰਾਂਵਾਲਾ , ਪਈਆਂ ਐਨੀਆਂ ਵੋਟਾਂ

Jalandhar Bypoll Result 2023 : ਹੁਣ ਤੱਕ ਦੇ ਰੁਝਾਨਾਂ ਅਨੁਸਾਰ ਹੁਣ ਤੱਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 121710 ਵੋਟਾਂ ਮਿਲੀਆਂ ਹਨ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 101256 , ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 66832 ਤੇ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 64788 ਵੋਟਾਂ ਮਿਲੀਆਂ ਹਨ। ਓਥੇ ਹੀ  ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ ਨੂੰ 2115 ਵੋਟਾਂ ਮਿਲੀਆਂ ਹਨ ਅਤੇ ਬਾਕੀ ਆਜ਼ਾਦ ਉਮੀਦਵਾਰ ਨੀਟੂ ਤੋਂ ਪਿੱਛੇ ਹਨ। 

Jalandhar bypoll Result :'ਆਪ' 15000 ਵੋਟਾਂ ਨਾਲ ਅੱਗੇ, ਭਾਜਪਾ ਨੇ ਅਕਾਲੀ ਦਲ ਨੂੰ ਹਰਾਇਆ

 
Jalandhar bypoll Result :' ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਗਿਣਤੀ 'ਚ ਆਮ ਆਦਮੀ ਪਾਰਟੀ ਦਾ ਉਮੀਦਵਾਰ 15000 ਵੋਟਾਂ ਨਾਲ ਅੱਗੇ ਚੱਲ ਰਿਹਾ ਹੈ। ਕਾਂਗਰਸ ਦੂਜੇ ਨੰਬਰ 'ਤੇ ਬਣੀ ਹੋਈ ਹੈ। ਜਦਕਿ ਭਾਜਪਾ ਨੇ ਅਕਾਲੀ ਦਲ ਨੂੰ ਹਰਾਇਆ ਹੈ।

Jalandhar bypoll Result : 'ਆਪ' ਦੀ 6000 ਵੋਟਾਂ ਨਾਲ ਲੀਡ, ਬੀਜੇਪੀ ਨੇ ਅਕਾਲੀ ਦਲ ਨੂੰ ਪਿਛਾੜਿਆ


Jalandhar bypoll Result : ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਲੀਡਰ ਹੈ। 'ਆਪ' ਉਮੀਦਵਾਰ ਸੁਸ਼ੀਲ ਰਿੰਕੂ 6000 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਨੰਬਰ 'ਤੇ ਹੈ ਜਦੋਂਕਿ ਤੀਜੇ ਨੰਬਰ 'ਤੇ ਭਾਜਪਾ ਚੱਲ ਰਹੀ ਹੈ। ਸਭ ਤੋਂ ਮਾੜੀ ਹਾਲਤ ਅਕਾਲੀ ਦਲ ਦੀ ਹੈ ਜੋ ਚੌਥੇ ਨੰਬਰ 'ਤੇ ਹੈ।

Jalandhar By-election Results 2023 : ਜਲੰਧਰ ਜ਼ਿਮਨੀ ਚੋਣ ਦਾ ਦੂਜਾ ਰੁਝਾਨ

Jalandhar By-election Results 2023 : ਜਲੰਧਰ ਜ਼ਿਮਨੀ ਚੋਣ ਦਾ ਦੂਜਾ ਰੁਝਾਨ ਵੀ ਸਾਹਮਣੇ ਆ ਗਿਆ ਹੈ। AAP ਦੀ ਲੀਡ ਲਗਤਾਰ ਬਣੀ ਹੋਈ ਹੈ। AAP ਉਮੀਦਵਾਰ ਸੁਸ਼ੀਲ ਰਿੰਕੂ  2680 ਵੋਟਾਂ ਤੋਂ ਅੱਗੇ ਚਲ ਰਹੇ ਹਨ।

Jalandhar By-election Results 2023 : ਸ਼ੁਰੂਆਤੀ ਰੁਝਾਨਾਂ 'ਚ ਆਮ ਆਦਮੀ ਪਾਰਟੀ ਅੱਗੇ, ਦੂਜੇ ਨੰਬਰ 'ਤੇ ਸ਼੍ਰੋਮਣੀ ਅਕਾਲੀ ਦਲ

  Jalandhar By-election Results 2023 : ਜਲੰਧਰ ਲੋਕ ਸਭਾ ਸੀਟ ਲਈ ਬੀਤੀ 10 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਦੇ ਰੁਝਾਨਾਂ ਅਨੁਸਾਰ ਆਪ ਅੱਗੇ ਨਜ਼ਰ ਆ ਰਹੀ ਹੈ, ਜਦ ਕਿ ਅਕਾਲੀ ਦਲ ਦੂਜੇ ਨੰਬਰ ਉਤੇ ਹੈ। ਜਲੰਧਰ ਜ਼ਿਮਨੀ ਚੋਣ ਦਾ ਪਹਿਲਾ ਰੁਝਾਨ ਸਾਹਮਣੇ ਆ ਗਿਆ ਹੈ। ਦੱਸ ਦੇਈਏ ਕਿ ਆਪ  ਉਮੀਦਵਾਰ ਸੁਸ਼ੀਲ ਰਿੰਕੂ 720 ਵੋਟਾਂ ਨਾਲ ਅੱਗੇ ਚਲ ਰਹੇ ਹਨ। ਦੂਜੇ ਨੁਬੇਰ 'ਤੇ ਅਕਾਲੀ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਹਨ।  

Jalandhar By-election Results 2023 Live : ਕਾਂਗਰਸ ਲਈ ਆਪਣਾ ਗੜ੍ਹ ਬਚਾਉਣਾ ਚੁਣੌਤੀ
Jalandhar By-election Results 2023 Live : ਜਲੰਧਰ ਲੋਕ ਸਭਾ ਸੀਟ ਕਾਂਗਰਸ ਦਾ ਗੜ੍ਹ ਰਹੀ ਹੈ।ਪਿਛਲੇ 4 ਵਾਰ ਇੱਥੋਂ ਕਾਂਗਰਸ ਲਗਾਤਾਰ ਜਿੱਤਦੀ ਆ ਰਹੀ ਹੈ। ਅਜਿਹੇ ਵਿੱਚ ਕਾਂਗਰਸ ਦੇ ਸਾਹਮਣੇ ਕਿਲ੍ਹਾ ਬਚਾਉਣ ਦੀ ਚੁਣੌਤੀ ਹੈ।
Jalandhar By-election Results 2023 Live : ਕਾਂਗਰਸ ਦੇ ਸੰਸਦ ਮੈਂਬਰ ਦੀ ਮੌਤ ਤੋਂ ਖਾਲੀ ਹੋਈ ਸੀ ਸੀਟ

 Jalandhar By-election Results 2023 Live :  ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ। ਇਸੇ ਲਈ ਇੱਥੇ ਉਪ ਚੋਣ ਕਰਵਾਈ ਗਈ ਹੈ।

Jalandhar By-election Results 2023 Live : 19 ਉਮੀਦਵਾਰ ਚੋਣ ਮੈਦਾਨ ਵਿੱਚ

 Jalandhar By-election Results 2023 Live : ਜਲੰਧਰ ਲੋਕ ਸਭਾ ਸੀਟ ਲਈ 19 ਉਮੀਦਵਾਰ ਮੈਦਾਨ ਵਿੱਚ ਹਨ। ਜਿਨ੍ਹਾਂ ਵਿੱਚੋਂ 4 ਮੁੱਖ ਉਮੀਦਵਾਰ ਹਨ।  

Jalandhar By-election Results 2023 Live : ਸਖ਼ਤ ਸੁਰੱਖਿਆ ਪ੍ਰਬੰਧ

 Jalandhar By-election Results 2023 Live :  ਵੋਟਾਂ ਦੀ ਗਿਣਤੀ ਦੌਰਾਨ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ, ਇਸ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਅਰਧ ਸੈਨਿਕ ਬਲਾਂ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।

Jalandhar By-election Results 2023 Live : ਕਪੂਰਥਲਾ ਰੋਡ 'ਤੇ ਬਣਾਇਆ ਕਾਊਂਟਿੰਗ ਸੈਂਟਰ

Jalandhar By-election Results 2023 Live :  ਜਲੰਧਰ ਦੇ ਕਪੂਰਥਲਾ ਰੋਡ ’ਤੇ ਸਥਿਤ ਡਾਇਰੈਕਟਰ ਲੈਂਡ ਰਿਕਾਰਡ ਐਂਡ ਸਪੋਰਟਸ ਕਾਲਜ ਕੰਪਲੈਕਸ ਨੂੰ ਗਿਣਤੀ ਕੇਂਦਰ ਬਣਾਇਆ ਗਿਆ ਹੈ। ਜਿੱਥੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਜਾ ਰਹੀ ਹੈ।

Jalandhar By-election Results 2023 Live : ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ

 Jalandhar By-election Results 2023 Live : ਜਲੰਧਰ ਦਾ ਨਵਾਂ ਸਾਂਸਦ ਕੌਣ ਹੋਵੇਗਾ, ਇਹ ਅੱਜ ਤੈਅ ਹੋ ਜਾਵੇਗਾ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ

ਪਿਛੋਕੜ

Jalandhar By-election Results 2023 : ਜਲੰਧਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ ਤੋਂ ਬਾਅਦ ਹੁਣ ਵੋਟਾਂ ਦੀ ਗਿਣਤੀ 13 ਮਈ ਯਾਨੀ ਅੱਜ ਹੋਵੇਗੀ, ਜਿਸ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਕਾਂਗਰਸ ਪਾਰਟੀ ਦਾ ਗੜ੍ਹ ਮੰਨੀ ਜਾਂਦੀ ਜਲੰਧਰ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ 'ਚ 'ਆਪ', ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ 'ਚ ਚੌਤਰਫਾ ਚੋਣ ਮੁਕਾਬਲਾ ਦੇਖਣ ਨੂੰ ਮਿਲਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਜਨਵਰੀ 'ਚ ਪਾਰਟੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਸੀਟ 'ਤੇ ਉਪ ਚੋਣ ਹੋਈ ਸੀ।

ਇਸ ਜ਼ਿਮਨੀ ਚੋਣ ਨੂੰ ਇਕ ਸਾਲ ਪੁਰਾਣੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਕਾਰਗੁਜ਼ਾਰੀ ਦੀ ਪਰਖ ਵਜੋਂ ਵੀ ਦੇਖਿਆ ਜਾ ਰਿਹਾ ਹੈ, ਜੋ ਮੁਫਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ, ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ ਵਰਗੇ ਕਈ ਮੁੱਦਿਆਂ 'ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ। ਕਾਂਗਰਸ ਵੀ ਆਪਣਾ ਗੜ੍ਹ ਮੰਨੀ ਜਾਂਦੀ ਜਲੰਧਰ ਸੀਟ 'ਤੇ ਆਪਣੀ ਪਕੜ ਬਰਕਰਾਰ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ 1999 ਤੋਂ ਲਗਾਤਾਰ ਇਹ ਸੀਟ ਜਿੱਤਦੀ ਆ ਰਹੀ ਹੈ।

 

ਅਧਿਕਾਰੀਆਂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਕਪੂਰਥਲਾ ਰੋਡ ਸਥਿਤ ਡਾਇਰੈਕਟਰ ਲੈਂਡ ਰਿਕਾਰਡਜ਼ ਅਤੇ ਸਪੋਰਟਸ ਕਾਲਜ ਕੰਪਲੈਕਸ ਦੇ ਦਫ਼ਤਰ ਵਿਖੇ ਬਣਾਏ ਗਏ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ਲਈ ਕੁੱਲ 19 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ‘ਆਪ’ ਦੇ ਸੁਸ਼ੀਲ ਰਿੰਕੂ,  ਮਰਹੂਮ ਸੰਤੌਖ ਚੌਧਰੀ ਦੀ ਪਤਨੀ ਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ , ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਵਿੰਦਰ ਕੁਮਾਰ ਸੁੱਖੀ ਚੋਣ ਮੈਦਾਨ 'ਚ ਹਨ। ਅਧਿਕਾਰੀਆਂ ਨੇ ਦੱਸਿਆ ਕਿ 10 ਮਈ ਨੂੰ ਹੋਈ ਉਪ ਚੋਣ ਵਿੱਚ 54.70 ਫੀਸਦੀ ਪੋਲਿੰਗ ਦਰਜ ਕੀਤੀ ਗਈ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਤੀਸ਼ਤਤਾ 63.04 ਪ੍ਰਤੀਸ਼ਤ ਸੀ।


ਅੰਕੜਿਆਂ ਅਨੁਸਾਰ ਸੰਸਦੀ ਹਲਕੇ ਦੇ ਕੁੱਲ 16,21,800 ਵੋਟਰਾਂ ਵਿੱਚੋਂ ਸਿਰਫ਼ 8,87,154 ਲੋਕਾਂ ਨੇ ਹੀ ਵੋਟ ਪਾਈ। ਜਲੰਧਰ ਲੋਕ ਸਭਾ ਸੀਟ ਅਧੀਨ 9 ਵਿਧਾਨ ਸਭਾ ਹਲਕੇ ਆਉਂਦੇ ਹਨ। ਇਨ੍ਹਾਂ ਵਿੱਚੋਂ ਸ਼ਾਹਕੋਟ ਵਿੱਚ ਸਭ ਤੋਂ ਵੱਧ 58.23 ਫੀਸਦੀ ਮਤਦਾਨ ਹੋਇਆ। ਇਸ ਤੋਂ ਬਾਅਦ ਕਰਤਾਰਪੁਰ ਵਿੱਚ 57.97 ਫੀਸਦੀ, ਜਲੰਧਰ ਪੱਛਮੀ ਵਿੱਚ 56.49 ਫੀਸਦੀ, ਨਕੋਦਰ ਵਿੱਚ 55.89 ਫੀਸਦੀ, ਫਿਲੌਰ ਵਿੱਚ 55.81 ਫੀਸਦੀ, ਜਲੰਧਰ ਉੱਤਰੀ ਵਿੱਚ 54.43 ਫੀਸਦੀ, ਆਦਮਪੁਰ ਵਿੱਚ 54.02 ਫੀਸਦੀ, ਜਲੰਧਰ ਕੈਂਟ ਵਿੱਚ 50.19 ਫੀਸਦੀ ਅਤੇ ਜਲੰਧਰ ਕੇਂਦਰੀ ਵਿੱਚ 48.94 ਫੀਸਦੀ ਦਰਜ ਕੀਤਾ ਗਿਆ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.