Jalandhar bypoll Result: ਜਲੰਧਰ ਜ਼ਿਮਨੀ ਚੋਣ ਵਿੱਚ ਸਭ ਤੋਂ ਵੱਡਾ ਝਟਕਾ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਹੈ। ਮੁੱਢਲੇ ਰੁਝਾਨਾਂ ਵਿੱਚ ਅਕਾਲੀ ਦਲ ਦਾ ਇਹ ਹਾਲ ਹੋ ਗਿਆ ਹੈ ਕਿ ਇਸ ਵੇਲੇ ਬੀਜੇਪੀ ਨਾਲੋਂ ਵੀ ਹੇਠਾਂ ਚੱਲ ਰਹੀ ਹੈ। ਕਿਸੇ ਵੇਲੇ ਅਕਾਲੀ ਦਲ ਦੇ ਸਹਾਰੇ ਨਾਲ ਜਿੱਤਣ ਵਾਲੀ ਬੀਜੇਪੀ ਜਲੰਧਰ ਜ਼ਿਮਨੀ ਚੋਣ ਵਿੱਚ ਤੀਜਾ ਸਥਾਨ ਮੱਲੀ ਬੈਠੀ ਹੈ।
11.30 ਵਜੇ ਤੱਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 218626 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 176522, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 111817 ਤੇ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 101037 ਵੋਟਾਂ ਮਿਲੀਆਂ ਹਨ।
ਇਹ ਵੀ ਪੜ੍ਹੋ : ਕੌਣ ਬਣੇਗਾ ਜਲੰਧਰ ਦਾ ਸਿਕੰਦਰ? ਅੱਜ ਆਵੇਗਾ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਨਤੀਜਾ
ਇਹ ਵੀ ਦਿਲਚਸਪ ਹੈ ਕਿ ਇਸ ਵਾਰ ਅਕਾਲੀ ਦਲ ਬਸਪਾ ਨਾਲ ਮਿਲ ਕੇ ਚੋਣ ਲੜ ਰਿਹਾ ਹੈ ਜਦੋਂਕਿ ਬੀਜੇਪੀ ਸਣੇ ਬਾਕੀ ਪਾਰਟੀਆਂ ਇਕੱਲੀਆਂ ਹੀ ਮੈਦਾਨ ਵਿੱਚ ਹਨ। ਜਲੰਧਰ ਹਲਕੇ ਵਿੱਚ ਬਸਪਾ ਦਾ ਚੰਗਾ ਵੋਟ ਬੈਂਕ ਮੰਨਿਆ ਜਾਂਦਾ ਹੈ, ਇਸ ਦੇ ਬਾਵਜੂਦ ਅਕਾਲੀ ਦਲ ਦਾ ਇਹ ਹਾਲ ਖਤਰੇ ਦੀ ਘੰਟੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਮੁਲਾਜ਼ਮ ਦੇ ਘਰ ਹੀ ਵੱਜਿਆ ਦਿਨ-ਦਿਹਾੜੇ ਡਾਕਾ, ਔਰਤਾਂ ਤੇ ਬੱਚਿਆਂ ਨੂੰ ਬਣਾਇਆ ਬੰਧਕ, ਲੁਟੇਰੇ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ
ਦੱਸ ਦੇਈਏ ਕਿ ਇਸ ਸੀਟ ਲਈ ਕੁੱਲ 19 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ‘ਆਪ’ ਦੇ ਸੁਸ਼ੀਲ ਰਿੰਕੂ, ਮਰਹੂਮ ਸੰਤੌਖ ਚੌਧਰੀ ਦੀ ਪਤਨੀ ਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ , ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਵਿੰਦਰ ਕੁਮਾਰ ਸੁੱਖੀ ਚੋਣ ਮੈਦਾਨ 'ਚ ਹਨ। ਅਧਿਕਾਰੀਆਂ ਨੇ ਦੱਸਿਆ ਕਿ 10 ਮਈ ਨੂੰ ਹੋਈ ਉਪ ਚੋਣ ਵਿੱਚ 54.70 ਫੀਸਦੀ ਪੋਲਿੰਗ ਦਰਜ ਕੀਤੀ ਗਈ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਤੀਸ਼ਤਤਾ 63.04 ਪ੍ਰਤੀਸ਼ਤ ਸੀ।
ਜਲੰਧਰ ਦੀ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਪਾਰਟੀਆਂ ਦੇ ਲਈ ਇਹ ਸੀਟ ਵੱਕਾਰ ਦਾ ਸਵਾਲ ਬਣੀ ਹੋਈ ਹੈ। ਇਸ ਜ਼ਿਮਨੀ ਚੋਣ ਨੂੰ ਇਕ ਸਾਲ ਪੁਰਾਣੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਕਾਰਗੁਜ਼ਾਰੀ ਦੀ ਪਰਖ ਵਜੋਂ ਵੀ ਦੇਖਿਆ ਜਾ ਰਿਹਾ ਹੈ, ਜੋ ਮੁਫਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ, ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ ਵਰਗੇ ਕਈ ਮੁੱਦਿਆਂ 'ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ। ਕਾਂਗਰਸ ਵੀ ਆਪਣਾ ਗੜ੍ਹ ਮੰਨੀ ਜਾਂਦੀ ਜਲੰਧਰ ਸੀਟ 'ਤੇ ਆਪਣੀ ਪਕੜ ਬਰਕਰਾਰ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।