Jalandhar News: ਸ਼ੀਤਲ ਅੰਗੁਰਾਲ ਨੇ ਬੰਨ੍ਹਿਆ ਟਾਈਮ! ਬੋਲੇ...ਸੁਣੋ ਭਗਵੰਤ ਮਾਨ ਸਾਹਬ, ਕੱਲ੍ਹ 2 ਵਜੇ ਬਾਬੂ ਜਗਜੀਵਨ ਰਾਮ ਚੌਕ 'ਚ ਆ ਜਾਇਓ
Jalandhar News: ਸੀਐਮ ਮਾਨ ਵੱਲੋਂ ਚੈਲੰਜ ਕਰਨ ਮਗਰੋਂ ਹੁਣ ਸ਼ੀਤਲ ਅੰਗੁਰਾਲ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਹੈ ਕਿ ਉਹ ਕੱਲ੍ਹ ਸਬੂਤਾਂ ਨਾਲ ਵੱਡੇ ਖੁਲਾਸੇ ਕਰਨਗੇ।
Jalandhar News: ਮੁੱਖ ਮੰਤਰੀ ਭਗਵੰਤ ਮਾਨ ਤੇ ਸ਼ੀਤਲ ਅੰਗੁਰਾਲ ਆਹਮੋ-ਸਾਹਮਣੇ ਹੋ ਗਏ ਹਨ। ਮਾਮਲਾ ਇੰਨਾ ਵਧ ਗਿਆ ਹੈ ਕਿ ਦੋਵੇਂ ਜਣੇ ਜਨਤਕ ਤੌਰ ਉਪਰ ਇੱਕ-ਦੂਜੇ ਨੂੰ ਵੰਗਰਣ ਲੱਗੇ ਹਨ। ਸੀਐਮ ਮਾਨ ਵੱਲੋਂ ਚੈਲੰਜ ਕਰਨ ਮਗਰੋਂ ਹੁਣ ਸ਼ੀਤਲ ਅੰਗੁਰਾਲ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਹੈ ਕਿ ਉਹ ਕੱਲ੍ਹ ਸਬੂਤਾਂ ਨਾਲ ਵੱਡੇ ਖੁਲਾਸੇ ਕਰਨਗੇ।
ਸੁਣੋ ਭਗਵੰਤ ਮਾਨ ਸਾਹਬ...
ਸ਼ੀਤਲ ਅੰਗੁਰਾਲ ਨੇ ਕਿਹਾ ਹੈ ਕਿ ਸੁਣੋ ਭਗਵੰਤ ਮਾਨ ਸਾਹਬ...ਮੈਂ ਕੱਲ੍ਹ ਦੁਪਹਿਰ 2:00 ਵਜੇ ਬਾਬੂ ਜਗਜੀਵਨ ਰਾਮ ਚੌਕ ਜਲੰਧਰ ਵਿਖੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਭ੍ਰਿਸ਼ਟਾਚਾਰ ਦੇ ਸਾਰੇ ਸਬੂਤ ਸੌਂਪਾਂਗਾ। ਮੈਂ ਤੁਹਾਡੀ ਉਡੀਕ ਕਰਾਂਗਾ। ਆਪ ਜੀ ਨੂੰ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੀਤਲ ਅੰਗੁਰਾਲ ਨੂੰ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਉਹ ਸਾਡੇ ਨਾਲ ਪੰਗਾ ਨਾ ਲਵੇ। ਤੁਹਾਡੇ ਵਾਂਗ ਸਾਡੇ ’ਤੇ ਨਸ਼ਾ ਤਸਕਰੀ ਦਾ ਕੋਈ ਐਨਡੀਪੀਐਸ ਕੇਸ ਨਹੀਂ। ਉਨ੍ਹਾਂ ਕਿਹਾ ਕਿ ਬਹਿਸ ਕਰਨ ਦੀ ਧਮਕੀ ਕਿਸੇ ਹੋਰ ਨੂੰ ਦਿਓ। ਸਾਡੇ ਨਾਲ ਜਦੋਂ ਮਰਜ਼ੀ ਚਾਹੇ ਬਹਿਸ ਕਰ ਲਓ, 5 ਤਰੀਕ ਦਾ ਇੰਤਜ਼ਾਰ ਕਿਉਂ ਕਰ ਰਹੇ ਹੋ, ਅੱਜ ਹੀ ਬਹਿਸ ਕਰ ਲਓ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਸ਼ੀਤਲ ਅੰਗੁਰਾਲ ਨੂੰ ਉਸ ਦੀਆਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਬਹੁਤ ਸਮਝਾਇਆ ਪਰ ਉਹ ਨਹੀਂ ਮੰਨਿਆ। ਆਮ ਆਦਮੀ ਪਾਰਟੀ ਵਿੱਚ ਰਹਿੰਦਿਆਂ ਉਸ ਨੂੰ ਦੋ ਨੰਬਰ ਦੇ ਕੰਮ ਕਰਨ ਵਿੱਚ ਪ੍ਰੇਸ਼ਾਨੀ ਹੁੰਦੀ ਸੀ। ਇਸ ਲਈ ਉਹ ਭਾਜਪਾ ਵਿੱਚ ਸ਼ਾਮਲ ਹੋ ਗਿਆ, ਕਿਉਂਕਿ ਭਾਜਪਾ ਭ੍ਰਿਸ਼ਟਾਚਾਰ ਨੂੰ ਖੁੱਲ੍ਹਾ ਹੱਥ ਦਿੰਦੀ ਹੈ, ਪਰ ਉਸ ਨੂੰ ਉੱਥੇ ਵੀ ਭ੍ਰਿਸ਼ਟਾਚਾਰ ਨਹੀਂ ਕਰਨ ਦੇਵਾਂਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।