ਪੜਚੋਲ ਕਰੋ

Jalandhar bypoll: ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ, 10 ਮਈ ਨੂੰ ਵੋਟਿੰਗ

Jalandhar News:

 Jalandhar Lok Sabha Bypoll 2023: ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਹਰ ਸਿਆਸੀ ਪਾਰਟੀ ਨੇ ਆਪਣਾ ਪੂਰਾ ਜ਼ੋਰ ਲਗਾ ਦਿੱਤਾ ਹੈ। ਦੱਸ ਦਈਏ 10 ਮਈ ਨੂੰ ਵੋਟਿੰਗ ਹੋਵੇਗੀ। ਜਿਸ ਲਈ ਹੁਣ ਬਸ ਇੱਕ ਦਿਨ ਹੀ ਰਹਿ ਗਿਆ ਹੈ। ਜਿਸ ਕਰਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਵੀਡੀਓ ਕਾਨਫਰੰਸ ਰਾਹੀਂ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐੱਸ. ਐੱਸ. ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿਚ ਹਿੱਸਾ ਲੈਂਦਿਆਂ ਦੱਸਿਆ ਕਿ ਜ਼ਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈੱਬਕਾਸਟਿੰਗ, ਟਰਾਂਸਪੋਰਟੇਸ਼ਨ ਅਤੇ ਸੰਚਾਰ ਪਲਾਨ ਅਤੇ ਈ. ਵੀ. ਐੱਮ. ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ’ਚ ਕੋਈ ਕਸਰ ਨਹੀਂ ਛੱਡੀ

ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਅੰਦਰ ਤਕਰੀਬਨ 98 ਫੀਸਦੀ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ। ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਢੁੱਕਵਾਂ ਤਾਇਨਾਤੀ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ ਅਮਲ ਵਿਚ ਲਿਆਂਦੇ ਗਏ ਹਨ।

ਸਮੁੱਚੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੈੱਬ ਕਾਸਟਿੰਗ 

ਉਨ੍ਹਾਂ ਦੱਸਿਆ ਕਿ ਤਕਰੀਬਨ 98 ਫੀਸਦੀ ਵੋਟਰ ਸਲਿੱਪਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਸਮੁੱਚੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੈੱਬ ਕਾਸਟਿੰਗ ਕੀਤੀ ਜਾਵੇਗੀ, ਜਿਸ ਦੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕਰਨ ਤੋਂ ਇਲਾਵਾ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਈ.ਵੀ.ਐੱਮਜ਼ ਦੀ ਆਵਾਜਾਈ ਲਈ ਸਮੁੱਚੇ 703 ਵਾਹਨ ਜੀ.ਪੀ.ਐੱਸ. ਸਿਸਟਮ ਨਾਲ ਲੈਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਲਈ ਰੈਂਪ, ਵ੍ਹੀਲ ਚੇਅਰ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਚੋਣ ਮਿੱਤਰ ਤਾਇਨਾਤ ਕਰਨ ਤੋਂ ਇਲਾਵਾ ਬਾਇਓ ਵੇਸਟ ਮੈਨੇਜਮੈਂਟ ਲਈ ਆਂਗਣਵਾੜੀ, ਆਸ਼ਾ ਅਤੇ ਮਲਟੀਪਰਪਜ਼ ਹੈਲਥ ਵਰਕਰ ਵੀ ਤਾਇਨਾਤ ਕੀਤੇ ਜਾਣਗੇ।

10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ

ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਟਾਫ਼ ਨੂੰ ਸਿਖਲਾਈ ਵੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਸਬੰਧੀ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਹੋਵੇ। ਜ਼ਿਕਰਯੋਗ ਹੈ ਕਿ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
Embed widget