ਪੜਚੋਲ ਕਰੋ

Jalandhar By Election: ਬੀਜੇਪੀ ਤੇ 'ਆਪ' ਦੇ ਉਮੀਦਵਾਰਾਂ ਦੀ ਖੇਡ ਨੇ ਜਲੰਧਰੀਆਂ ਨੂੰ ਉਲਝਾਇਆ! ਦਲਬਦਲੂਆਂ 'ਤੇ ਕਿੰਝ ਭਰੋਸਾ ਕਰਨਗੇ ਲੋਕ?

Jalandhar Bypoll Election: ਬੀਜੇਪੀ ਤੇ 'ਆਪ' ਦੇ ਉਮੀਦਵਾਰਾਂ ਦੀ ਖੇਡ ਨੇ ਜਲੰਧਰੀਆਂ ਨੂੰ ਉਲਝਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਬੀਜੇਪੀ ਛੱਡ ਕੇ ਆਏ ਮਹਿੰਦਰ ਭਗਤ ਨੂੰ ਟਿਕਟ ਦੇ ਦਿੱਤੀ ਹੈ ਤੇ ਬੀਜੇਪੀ ਨੇ

Jalandhar ByPoll Election: ਬੀਜੇਪੀ ਤੇ 'ਆਪ' ਦੇ ਉਮੀਦਵਾਰਾਂ ਦੀ ਖੇਡ ਨੇ ਜਲੰਧਰੀਆਂ ਨੂੰ ਉਲਝਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਬੀਜੇਪੀ ਛੱਡ ਕੇ ਆਏ ਮਹਿੰਦਰ ਭਗਤ ਨੂੰ ਟਿਕਟ ਦੇ ਦਿੱਤੀ ਹੈ ਤੇ ਬੀਜੇਪੀ ਨੇ ਆਮ ਆਦਮੀ ਪਾਰਟੀ ਛੱਡ ਕੇ ਆਏ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਹੈ। ਲੋਕ ਸਭਾ ਚੋਣਾਂ ਵਿੱਚ ਤਾਂ ਲੋਕਾਂ ਨੇ ਦਲਬਦਲੂਆਂ ਨੂੰ ਨਾਕਾਰ ਦਿੱਤਾ ਸੀ ਪਰ ਹੁਣ ਵੇਖਣਾ ਹੋਏਗਾ ਕਿ ਜ਼ਿਮਨੀ ਚੋਣ ਵਿੱਚ ਵੋਟਰ ਕਿਸ ਨੂੰ ਚੁਣਦੇ ਹਨ। 

ਦੱਸ ਦਈਏ ਕਿ ਮਹਿੰਦਰ ਭਗਤ ਸਾਬਕਾ ਭਾਜਪਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ। ਉਨ੍ਹਾਂ ਨੂੰ ਭਾਜਪਾ ਤੋਂ ਟਿਕਟ ਨਹੀਂ ਮਿਲੀ ਸੀ। ਦਿਲਚਸਪ ਗੱਲ ਇਹ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਦੋਵੇਂ ਉਮੀਦਵਾਰ ਮੈਦਾਨ ਵਿੱਚ ਸਨ। ਉਦੋਂ ਮਹਿੰਦਰ ਭਗਤ ਭਾਜਪਾ ਦੇ ਉਮੀਦਵਾਰ ਸਨ ਤੇ ਸ਼ੀਤਲ ਅੰਗੁਰਾਲ ‘ਆਪ’ ਦੇ ਉਮੀਦਵਾਰ ਸਨ। ਇਸ ਵਾਰ ਉਲਟਾ ਹੋ ਗਿਆ ਹੈ। ਭਗਤ 'ਆਪ' ਦੇ ਉਮੀਦਵਾਰ ਹਨ ਜਦਕਿ ਅੰਗੁਰਾਲ ਭਾਜਪਾ ਦੇ ਉਮੀਦਵਾਰ ਹਨ।

ਦਰਅਸਲ ਮਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ ਸਨ। ਮਹਿੰਦਰ ਭਗਤ ਨੇ ਚੰਡੀਗੜ੍ਹ 'ਚ 'ਆਪ' ਦਾ ਝਾੜੂ ਫੜਿਆ ਸੀ। ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ। ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

ਉਧਰ, ਸ਼ੀਤਲ ਅੰਗੁਰਾਲ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 27 ਮਾਰਚ ਨੂੰ ਭਾਜਪਾ 'ਚ ਸ਼ਾਮਲ ਹੋਏ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ 29 ਮਈ ਨੂੰ ਅੰਗੁਰਾਲ ਨੇ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਸੀ। ਅੰਗੁਰਲ ਨੇ 30 ਮਈ ਨੂੰ ਅਸਤੀਫਾ ਵਾਪਸ ਲੈਣ ਲਈ ਸਪੀਕਰ ਨੂੰ ਪੱਤਰ ਲਿਖਿਆ ਸੀ।

ਇਸ ਮਗਰੋਂ 3 ਜੂਨ ਨੂੰ ਸਪੀਕਰ ਨੇ ਅੰਗੁਰਲ ਨੂੰ ਉਨ੍ਹਾਂ ਦੇ ਅਸਤੀਫੇ 'ਤੇ ਚਰਚਾ ਕਰਨ ਲਈ ਬੁਲਾਇਆ ਸੀ ਪਰ ਅਚਾਨਕ 30 ਮਈ ਨੂੰ ਅੰਗੁਰਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ। ਇਸ 'ਤੇ ਅੰਗੁਰਾਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਨ ਦੀ ਗੱਲ ਕਹੀ ਸੀ।

ਸ਼ੀਤਲ ਅੰਗੁਰਾਲ ਨੇ ਲੋਕਾਂ ਨਾਲ ਧੋਖਾ: ਭਗਤ
ਜਲੰਧਰ ਪੱਛਮੀ ਹਲਕੇ ਤੋਂ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਮਹਿੰਦਰ ਭਗਤ ਨੇ ਕਿਹਾ ਹੈ ਕਿ ਮੇਰੇ 'ਤੇ ਭਰੋਸਾ ਜਤਾਉਣ ਲਈ ਮੈਂ ਪਾਰਟੀ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਕੰਮ ਨੂੰ ਦੇਖ ਕੇ ਲੋਕਾਂ ਨੇ ਅੰਗੁਰਾਲ ਨੂੰ ਵੋਟਾਂ ਪਾਈਆਂ ਸਨ ਪਰ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸ਼ੀਤਲ ਭਾਜਪਾ 'ਚ ਸ਼ਾਮਲ ਹੋ ਗਏ।

ਪੱਛਮੀ ਹਲਕਾ ਹੀ ਮੇਰਾ ਘਰ: ਅੰਗੁਰਾਲ
ਉਧਰ, ਬੀਜੇਪੀ ਤੋਂ ਟਿਕਟ ਮਿਲਣ ਮਗਰੋਂ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਮੈਂ ਵੈਸਟ ਦਾ ਬੱਚਾ ਹਾਂ ਤੇ ਪੱਛਮੀ ਹਲਕਾ ਹੀ ਮੇਰਾ ਘਰ ਹੈ। ਆਮ ਆਦਮੀ ਪਾਰਟੀ ਕਹਿ ਰਹੀ ਸੀ ਕਿ ਹਲਕੇ ਵਿੱਚ ਆਮ ਵਰਕਰ ਨੂੰ ਹੀ ਚੋਣ ਮੈਦਾਨ ਵਿੱਚ ਉਤਾਰੇਗੀ ਪਰ ਉਨ੍ਹਾਂ ਨੇ ਮਹਿੰਦਰ ਭਗਤ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਹੈ। ਭਗਤ ਕਰੋੜਪਤੀ ਉਮੀਦਵਾਰ ਹਨ।

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget