ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਜਗਬੀਰ ਬਰਾੜ 'ਆਪ' 'ਚ ਸ਼ਾਮਲ
Jalandhar lok sabha bypoll: ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਲੀਡਰ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।
Jalandhar News: ਜਲੰਧਰ ਜ਼ਿਮਨੀ ਚੋਣਾਂ (Jalandhar lok sabha bypoll) ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਲੀਡਰ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਜਗਬੀਰ ਬਰਾੜ ਦੇ 'ਆਪ' 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਲੰਧਰ ਉਪ ਚੋਣ 'ਚ ਫਾਇਦਾ ਹੋ ਸਕਦਾ ਹੈ।
ਜਗਬੀਰ ਬਰਾੜ (Former SAD MLA Jagbir Singh Brar) ਦਾ ਜਲੰਧਰ ਵਿੱਚ ਕਾਫੀ ਪ੍ਰਭਾਵ ਮੰਨਿਆ ਜਾਂਦਾ ਰਿਹਾ ਹੈ। ਬਰਾੜ ਪਹਿਲੀ ਵਾਰ ਸਾਲ 2007 ਵਿੱਚ ਜਿੱਤ ਕੇ ਵਿਧਾਨ ਸਭਾ ਪੁੱਜੇ ਸਨ। ਸਾਲ 2021 ਵਿੱਚ ਕਾਂਗਰਸ ਨੂੰ ਅਲਵਿਦਾ ਕਹਿ ਕੇ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਨੇ ਖੁਦ ਜਲੰਧਰ ਜਾ ਕੇ ਜਗਬੀਰ ਬਰਾੜ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ।
ਜਗਬੀਰ ਬਰਾੜ ਹੁਣ ਤੱਕ ਤਿੰਨ ਪਾਰਟੀਆਂ ਛੱਡ ਚੁੱਕੇ ਹਨ। ਇਨ੍ਹਾਂ ਵਿੱਚ ਅਕਾਲੀ ਦਲ ਤੋਂ ਇਲਾਵਾ ਪੀਪੀਪੀ ਤੇ ਕਾਂਗਰਸ ਪਾਰਟੀ ਸ਼ਾਮਲ ਹਨ। ਬਰਾੜ ਨੂੰ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਲੰਧਰ ਛਾਉਣੀ ਸੀਟ ਤੋਂ ਤਤਕਾਲੀ ਅਕਾਲੀ ਆਗੂ ਪਰਗਟ ਸਿੰਘ ਨੇ 6797 ਵੋਟਾਂ ਨਾਲ ਹਰਾਇਆ ਸੀ। ਇਸ ਮਗਰੋਂ ਸਾਲ 2017 'ਚ ਪਰਗਟ ਸਿੰਘ ਕਾਂਗਰਸ ਦੀ ਟਿਕਟ 'ਤੇ ਜਿੱਤੇ ਸਨ। 2022 ਦੀਆਂ ਵਿਧਾਨ ਸਭਾ ਚੋਣਾਂ 'ਚ ਜਗਬੀਰ ਬਰਾੜ ਨੇ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।