Jalandhar bypoll results 13 may: ਜਲੰਧਰ ਜ਼ਿਮਨੀ ਚੋਣਾਂ ਦਾ ਨਤੀਜਾ, ਭਲਕੇ ਹੋਵੇਗਾ 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ, ਜਨਤਾ ਦਾ ਪਸੰਦੀਦਾ ਕੌਣ
Jalandhar bypoll result: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਨਤੀਜਾ ਭਲਕੇ ਆਵੇਗਾ। ਇਸ ਨੂੰ ਲੈ ਕੇ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹੋਏ ਹਨ। ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਕਰਵਾਉਣ ਲਈ ਪੂਰੀ ਤਿਆਰੀਆਂ ਕਰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾ ਲਏ ਹਨ।
Jalandhar bypoll result: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ 10 ਮਈ ਨੂੰ ਵੋਟਿੰਗ ਹੋਈ ਸੀ ਜਿਸ ਦੇ ਨਤੀਜੇ ਭਲਕੇ ਆਉਣਗੇ। ਦੱਸ ਦਈਏ ਕਿ ਜ਼ਿਮਨੀ ਚੋਣ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਈਵੀਐੱਮ ਮਸ਼ੀਨਾਂ ’ਚ ਕੈਦ ਹੋ ਗਈ ਹੈ ਅਤੇ ਭਲਕੇ ਗਿਣਤੀ ਵਾਲੇ ਦਿਨ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। ਇਸ ਤੋਂ ਬਾਅਦ ਪਤਾ ਲੱਗੇਗਾ ਕਿ ਜਲੰਧਰ ਦੀ ਜਨਤਾ ਨੇ ਕਿਸ ਨੇਤਾ ਨੂੰ ਆਪਣਾ ਮੈਂਬਰ ਪਾਰਲੀਮੈਂਟ ਚੁਣਿਆ ਹੈ।
ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ 13 ਮਈ ਨੂੰ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਸਵੇਰੇ 7.30 ਵਜੇ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਅਤੇ ਸਪੋਰਟਸ ਕਾਲਜ ਕੰਪਲੈਕਸ ਕਪੂਰਥਲਾ ਰੋਡ ਵਿਖੇ ਸ਼ੁਰੂ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਕਰਵਾਉਣ ਲਈ ਪੂਰੀ ਤਿਆਰੀਆਂ ਕਰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾ ਲਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਟ੍ਰਾਂਗ ਰੂਮ ਵਿਚ ਰੱਖੀਆਂ ਈਵੀਐੱਮਜ਼ ਅਤੇ ਵੀਵੀਪੈਟ ਮਸ਼ੀਨਾਂ ਦੀ ਨਿਗਰਾਨੀ ਲਈ ਥ੍ਰੀ-ਟਾਇਰ ਸੁਰੱਖਿਆ ਯਕੀਨੀ ਬਣਾਈ ਗਈ ਹੈ। ਉਮੀਦਵਾਰ ਅਤੇ ਉਨ੍ਹਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਨੂੰ ਇਨ੍ਹਾਂ ਥਾਵਾਂ ’ਤੇ ਜਾਣ ਦੀ ਇਜਾਜ਼ਤ ਹੋਵੇਗੀ। ਵੋਟਾਂ ਦੀ ਗਿਣਤੀ ਦੌਰਾਨ ਕੋਈ ਵੀ ਅਣਅਧਿਕਾਰਤ ਵਿਅਕਤੀ ਗਿਣਤੀ ਦੇ ਕੇਂਦਰ ਦੇ ਨੇੜੇ ਨਾ ਹੋਵੇ, ਇਸ ਲਈ ਪੁਲਸ ਅਤੇ ਪੈਰਾ-ਮਿਲਟਰੀ ਫੋਰਸ ਨੂੰ ਤਾਇਨਾਤ ਕੀਤਾ ਜਾਵੇਗਾ। ਉਥੇ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ 10 ਮਈ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕ ਸਭਾ ਹਲਕੇ ਲਈ ਚੋਣ ਪ੍ਰਕਿਰਿਆ ਆਯੋਜਿਤ ਕਰਦੇ ਹੋਏ ਜ਼ਿਲ੍ਹੇ ਭਰ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ: HSGPC ਪ੍ਰਧਾਨ ਕਰਮਜੀਤ ਸਿੰਘ ਦਾ CM ਖੱਟਰ ਦੇ ਪੈਰਾਂ ਨੂੰ ਹੱਥ ਲਾਉਣ ਦਾ ਵੀਡੀਓ ਵਾਇਰਲ, ਸੁਖਬੀਰ ਬਾਦਲ ਨੇ ਕੀਤੀ ਇਹ ਮੰਗ
ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਅਤੇ ਦਿਹਾਤੀ ਪੁਲੀਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ 6 ਕੇਸ ਦਰਜ ਕੀਤੇ ਗਏ ਹਨ। ਵਿਧਾਨ ਸਭਾ ਹਲਕਿਆਂ ਵਿੱਚ ਕੁਝ ਝੜਪਾਂ ਨੂੰ ਛੱਡ ਕੇ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਰਹੀ। ਅਜਿਹੇ ਮਾਮਲਿਆਂ 'ਚ ਤੁਰੰਤ ਕਾਰਵਾਈ ਕਰਦੇ ਹੋਏ ਸਿਵਲ ਅਤੇ ਪੁਲਸ ਪ੍ਰਸ਼ਾਸਨ ਐੱਫ. ਆਈ. ਆਰਜ਼. ਦਰਜ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।