ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ਬੁੱਧਵਾਰ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਇੰਸਪੈਕਟਰ ਜਨਰਲ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।


ਬਿਨਾਂ ਤਲਾਸ਼ੀਂ ਤੋਂ ਨਹੀਂ ਮਿਲੇਗੀ ਸੂਬੇ ‘ਚ ਐਂਟਰੀ


ਉਨ੍ਹਾਂ ਅੱਗੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਅੰਤਰਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਛਾਣਬੀਣ ਅਤੇ ਚੈਕਿੰਗ ਦੇ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਗਸ਼ਤ ਵਧਾਉਣ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਜਵਾਨ ਅਰਧ ਸੈਨਿਕ ਬਲਾਂ ਨਾਲ ਮਿਲ ਕੇ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ਖਾਸ ਕਰਕੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਯਮਤ ਫਲੈਗ ਮਾਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ।


ਇਹ ਵੀ ਪੜ੍ਹੋ: Ludhiana news: ਦਿਨ-ਦਿਹਾੜੇ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ, ਮਾਮਲੇ ਦੀ ਜਾਂਚ ਜਾਰੀ


ਪੁਲੀਸ ਵੱਲੋਂ ਨਾਜਾਇਜ਼ ਸ਼ਰਾਬ ਬਣਾਉਣ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ


ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਅਸੀਂ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਪੰਜਾਬ ਪੁਲਿਸ ਦੇ ਸ਼ਾਨਾਮੱਤੇ ਇਤਿਹਾਸ ਨੂੰ ਬਰਕਰਾਰ ਰੱਖਾਂਗੇ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸ਼ਨਿਚਰਵਾਰ ਨੂੰ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਅਤੇ ਨਕਲੀ ਸ਼ਰਾਬ ਬਣਾਉਣ ਵਾਲਿਆਂ 'ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸੂਬਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਹੈ। ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ 306 ਪੁਲਿਸ ਟੀਮਾਂ ਨੇ 775 ਲੋਕਾਂ ਦੇ 813 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜੋ ਪਿਛਲੇ ਦੋ ਸਾਲਾਂ ਵਿਚ ਆਬਕਾਰੀ ਐਕਟ ਦੇ ਤਹਿਤ ਤਿੰਨ ਮਾਮਲਿਆਂ ਵਿਚ ਸ਼ਾਮਲ ਪਾਏ ਗਏ ਸਨ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਸੋਮਵਾਰ ਸ਼ਾਮ ਨੂੰ ਸਮਾਪਤ ਹੋ ਗਿਆ। ਇਸ ਸੀਟ 'ਤੇ 10 ਮਈ ਨੂੰ ਚੋਣ ਹੋਵੇਗੀ ਅਤੇ ਨਤੀਜੇ 13 ਮਈ ਨੂੰ ਆਉਣਗੇ।


ਇਹ ਵੀ ਪੜ੍ਹੋ: Punjab news: ਮਲੇਰਕੋਟਲਾ 'ਚ ਵਾਪਰਿਆ ਦਰਦਨਾਕ ਹਾਦਸਾ, ਗਰਭਵਤੀ ਔਰਤ ਦੀ ਹੋਈ ਮੌਤ