Punjab News: ਪੁਲਿਸ ਨੇ ਤਸਕਰਾਂ ਦੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਫ਼ਿਰੋਜ਼ਪੁਰ ਤੋਂ 4 ਨਸ਼ਾ ਤਸਕਰ ਸਮੇਤ ਕਿੰਗਪਿਨ ਗ੍ਰਿਫ਼ਤਾਰ, 10 ਕਿਲੋ ਹੈਰੋਇਨ ਬਰਾਮਦ
ਪੁਲਿਸ ਨੇ ਕਰੀਬ ਦਸ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਖੁਲਾਸਾ ਕੀਤਾ ਹੈ। ਫਿਲਹਾਲ ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਮੁਲਜ਼ਮਾਂ ਵੱਲੋਂ ਇਹ ਸਾਰਾ ਨਸ਼ਾ ਸਰਹੱਦ ਪਾਰ ਤੋਂ ਲਿਆਂਦਾ ਜਾ ਰਿਹਾ ਸੀ।
Punjab Police: CIA ਸਟਾਫ਼ ਜਲੰਧਰ ਸਿਟੀ ਪੁਲਿਸ ਦੀ ਟੀਮ ਨੇ ਜਲੰਧਰ ਦੇ ਪੋਸ਼ ਏਰੀਆ ਗ੍ਰੀਨ ਪਾਰਕ ਤੋਂ ਇੱਕ ਵੱਡੇ ਨਸ਼ਾ ਤਸਕਰ ਨੂੰ ਇੱਕ ਕਿੱਲੋ ਹੈਰੋਇਨ ਤੇ ਕਰੀਬ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸੇ ਲੜੀ ਤਹਿਤ ਸਿਟੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਫ਼ਿਰੋਜ਼ਪੁਰ ਤੋਂ ਚਾਰ ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।
ਪੁਲਿਸ ਨੇ ਕਰੀਬ ਦਸ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਖੁਲਾਸਾ ਕੀਤਾ ਹੈ। ਫਿਲਹਾਲ ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਮੁਲਜ਼ਮਾਂ ਵੱਲੋਂ ਇਹ ਸਾਰਾ ਨਸ਼ਾ ਸਰਹੱਦ ਪਾਰ ਤੋਂ ਲਿਆਂਦਾ ਜਾ ਰਿਹਾ ਸੀ। ਇਸ ਗੱਲ ਦੀ ਜਾਂਚ ਜਾਰੀ ਹੈ ਕਿ ਮੁਲਜ਼ਮ ਸਰਹੱਦ 'ਤੇ ਕਿਹੜੇ ਨਸ਼ਾ ਤਸਕਰ ਨਾਲ ਜੁੜੇ ਹੋਏ ਸਨ।
Big Blow to Trans-Border narcotic networks: Jalandhar Commissionerate Police busts International Drug Racket and recovers 10 Kg Heroin and apprehends four persons
— DGP Punjab Police (@DGPPunjabPolice) September 16, 2024
Drones were used to smuggle drugs from #Pakistan. Accused were linked to Pak-based smugglers. Earlier one person… pic.twitter.com/nJkjyuZLRu
ਦੱਸ ਦੇਈਏ ਕਿ ਪੁਲਿਸ ਨੇ 9 ਸਤੰਬਰ ਨੂੰ ਫ਼ਿਰੋਜ਼ਪੁਰ ਦੇ ਪਿੰਡ ਭੰਗੋਵਾਲਾ ਦੇ ਰਹਿਣ ਵਾਲੇ ਬਦਨਾਮ ਨਸ਼ਾ ਤਸਕਰ ਛਿੰਦਾ ਸਿੰਘ ਪੁੱਤਰ ਬੋਹੜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਹਰਜਿੰਦਰ ਪਾਲ ਸਿੰਘ ਪੁੱਤਰ ਬਲਵੰਤ ਸਿੰਘ, ਵੀਰ ਸਿੰਘ ਪੁੱਤਰ ਕਾਲਾ ਸਿੰਘ, ਸੁਰਮੁੱਖ ਸਿੰਘ ਪੁੱਤਰ ਮੰਗਲ ਸਿੰਘ ਅਤੇ ਮਲੂਕ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰ ਲਿਆ ।
ਮੁਲਜ਼ਮਾਂ ਨੂੰ ਕੱਲ੍ਹ ਯਾਨੀ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਜਲਦੀ ਹੀ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਮੁੱਢਲੀ ਪੁੱਛਗਿੱਛ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਦਸ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ 9 ਸਤੰਬਰ ਨੂੰ ਸ਼ਹਿਰ ਦੇ ਪੌਸ਼ ਇਲਾਕੇ ਗਰੀਨ ਮਾਡਲ ਟਾਊਨ ਤੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਮਾਮਲੇ 'ਚ ਹੁਣ ਤੱਕ 11 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :