Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਜਲੰਧਰ ਪੁਲਿਸ ਤੇ ਲਾਰੈਂਸ ਗੈਂਗ ਦੇ ਕਾਰਕੁਨਾਂ ਵਿਚਾਲੇ ਐਨਕਾਊਂਟਰ ਹੋਇਆ ਹੈ। ਇਹ ਕਾਰਵਾਈ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ।
Jalandhar News: ਜਲੰਧਰ ਪੁਲਿਸ ਤੇ ਲਾਰੈਂਸ ਗੈਂਗ ਦੇ ਕਾਰਕੁਨਾਂ ਵਿਚਾਲੇ ਐਨਕਾਊਂਟਰ ਹੋਇਆ ਹੈ। ਇਹ ਕਾਰਵਾਈ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ। ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਦੋ ਬਦਮਾਸ਼ ਜ਼ਖਮੀ ਹੋ ਗਏ। ਮੌਕੇ ਤੋਂ ਫੜੇ ਗਏ ਮੁਲਜ਼ਮਾਂ ਖ਼ਿਲਾਫ਼ 16 ਦੇ ਕਰੀਬ ਕੇਸ ਦਰਜ ਹਨ। ਇਹ ਐਨਕਾਉਂਟਰ ਜਲੰਧਰ ਛਾਉਣੀ ਇਲਾਕੇ ਵਿੱਚ ਹੋਇਆ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ। ਐਨਕਾਉਂਟਰ ਵਾਲੀ ਥਾਂ ਉਪਰ ਪੁਲਿਸ ਕਮਿਸ਼ਨਰ ਖੁਦ ਪਹੁੰਚੇ।
Jalandhar Commissionerate Police (@CPJalandhar) apprehends two associates of the Lawrence Bishnoi Gang in #Jalandhar after a hot chase and shootout.
— Punjab Police India (@PunjabPoliceInd) November 27, 2024
The police opened fire in retaliation after the suspects fired at them during the chase. The arrested individuals have multiple… pic.twitter.com/f8MjdUkWMg
ਹਾਸਲ ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋ ਜਲੰਧਰ ਵਿੱਚ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਦੋਵੇਂ ਧਿਰਾਂ ਵਿਚਾਲੇ ਫਾਇਰਿੰਗ ਵੀ ਹੋਈ। ਇਸ ਸਬੰਧੀ ਪੰਜਾਬੀ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਜਲੰਧਰ ਪੁਲਿਸ ਵੱਲੋਂ ਸ਼ੱਕੀਆਂ ਦਾ ਪਿੱਛਾ ਕਰਨ ਦੌਰਾਨ ਉਨ੍ਹਾਂ ਨੇ ਪੁਲਿਸ ’ਤੇ ਗੋਲੀਬਾਰੀ ਕੀਤੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਜਵਾਬੀ ਕਾਰਵਾਈ ਵਿਚ ਗੋਲੀ ਚਲਾਉਂਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਜਬਰੀ ਵਸੂਲੀ, ਕਤਲ, ਆਰਮਜ਼ ਐਕਟ ਤੇ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਮੌਕੇ ਤੋਂ 3 ਹਥਿਆਰ ਅਤੇ ਕਈ ਕਾਰਤੂਸ ਜ਼ਬਤ ਕੀਤੇ ਗਏ ਹਨ।