Jalandhar News: ਕਮਿਸ਼ਨਰੇਟ ਪੁਲਿਸ ਵੱਲੋਂ ਹੈਰੋਇਨ, ਅਫੀਮ ਦੀ ਭਾਰੀ ਮਾਤਰਾ ਸਮੇਤ ਦੋ ਤਸਕਰ ਕਾਬੂ
ਅੰਤਰਰਾਜੀ ਨਸ਼ਾ ਤਸਕਰਾਂ ਨੂੰ ਵੱਡਾ ਝਟਕਾ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਸਮੱਗਲਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਅਫੀਮ ਸਮੇਤ ਕਾਬੂ ਕੀਤਾ ਹੈ।
ਜਲੰਧਰ ਨਿਊਜ਼: ਅੰਤਰਰਾਜੀ ਨਸ਼ਾ ਤਸਕਰਾਂ ਨੂੰ ਵੱਡਾ ਝਟਕਾ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਸਮੱਗਲਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਅਫੀਮ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵੱਲੋਂ ਇੱਕ ਇਤਲਾਹ ਦੇ ਆਧਾਰ 'ਤੇ ਟੀ-ਪੁਆਇੰਟ ਭੋਡੇ ਸਪਰਾਏ ਮੋੜ ਜਮਸ਼ੇਰ ਰੋਡ, ਜੰਡਿਆਲਾ ਜਲੰਧਰ ਨੇੜੇ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਨੇ ਜੰਡਿਆਲਾ ਵਾਲੇ ਪਾਸੇ ਤੋਂ ਇੱਕ ਵਿਅਕਤੀ ਮੋਢੇ 'ਤੇ ਕਿੱਟ ਬੈਗ ਲੈ ਕੇ ਆਉਂਦੇ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1.25 ਕਿਲੋ ਹੈਰੋਇਨ ਬਰਾਮਦ ਹੋਈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਨੌਜਵਾਨ ਦੀ ਪਛਾਣ ਮਨਜੀਤ ਸਿੰਘ ਉਰਫ਼ ਮਨੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਉਮਰੇਵਾਲ ਨੇੜੇ ਮਾਤਾ ਮੰਦਰ ਥਾਣਾ ਮਹਿਤਪੁਰ ਜਲੰਧਰ ਵਜੋਂ ਕੀਤੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਨਜੀਤ ਸਿੰਘ ਦਾ ਇੱਕ ਸਾਥੀ ਹੈਰੋਇਨ, ਭੁੱਕੀ ਅਤੇ ਅਫੀਮ ਦੀ ਸਪਲਾਈ ਕਰਨ ਵਾਲੇ ਇਸ ਡਰੱਗ ਰੈਕੇਟ ਵਿੱਚ ਵੀ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ ਅਤੇ ਉਹ ਹਿਮਾਚਲ ਪ੍ਰਦੇਸ਼ ਵਿੱਚ ਰਹਿੰਦੇ ਹੋਏ ਅਕਸਰ ਟਿਕਾਣੇ ਬਦਲਦੇ ਪਾਏ ਗਏ ਸਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਇਕ ਹੋਰ ਮੁਲਜ਼ਮ ਜੁਗਰਾਜ ਸਿੰਘ ਵਾਸੀ ਭਾਗਸ਼ੂਨਾਗ ਹਿਮਾਚਲ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5.58 ਕਿਲੋ ਅਫੀਮ ਬਰਾਮਦ ਕੀਤੀ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਸਦਰ ਸੀ.ਪੀ.ਜਲੰਧਰ ਵਿਖੇ ਐਫਆਈਆਰ 181 ਮਿਤੀ 14-08-2024 ਅਧੀਨ 18,21,29-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਨਜੀਤ ਨੇ ਛੋਟੀ ਉਮਰ ਵਿੱਚ ਹੀ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ ਸੀ ਜਦਕਿ ਜੁਗਰਾਜ ਜੋ ਕਿ ਇੱਕ ਕਿਸਾਨ ਸੀ, ਨੇ ਮੱਧ ਪ੍ਰਦੇਸ਼ ਤੋਂ ਅਫੀਮ ਦੀ ਤਸਕਰੀ ਕਰਕੇ ਘੱਟ ਆਮਦਨ ਹੋਣ ਕਾਰਨ ਅਜਿਹਾ ਸ਼ੁਰੂ ਕੀਤਾ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।