Jalandhar News: ਜਾਅਲੀ ਐਕਸੀਡੈਂਟ ਕਰਕੇ ਲੋਕਾਂ ਨੂੰ ਬਣਾਉਂਦੇ ਸੀ ਸ਼ਿਕਾਰ, ਜਲੰਧਰ 'ਚ ਸਰਗਰਮ ਖਤਰਨਾਕ ਗੈਂਗ ਦਾ ਪਰਦਾਫਾਸ
Jalandhar News: ਸਮਾਜ ਵਿਰੋਧੀ ਅਨਸਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਲੋਕਾਂ ਤੋਂ ਜਬਰੀ ਵਸੂਲੀ ਕਰਨ, ਧਮਕੀਆਂ ਦੇਣ ਤੇ ਲੁੱਟਣ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
Jalandhar News: ਸਮਾਜ ਵਿਰੋਧੀ ਅਨਸਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਲੋਕਾਂ ਤੋਂ ਜਬਰੀ ਵਸੂਲੀ ਕਰਨ, ਧਮਕੀਆਂ ਦੇਣ ਤੇ ਲੁੱਟਣ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਇੱਕ ਗਰੋਹ ਲੋਕਾਂ ਤੋਂ ਜਾਅਲੀ ਐਕਸੀਡੈਂਟ ਨੂੰ ਅੰਜਾਮ ਦੇ ਕੇ ਪੈਸੇ ਵਸੂਲ ਰਿਹਾ ਹੈ। ਇਸ ਮਗਰੋਂ ਕਾਨੂੰਨ ਅਨੁਸਾਰ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਪਾਰਟੀਆਂ ਦਾ ਗਠਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਤਿੰਨ ਮੈਂਬਰੀ ਗਰੋਹ ਦਾ ਪਰਦਾਫਾਸ਼ ਕਰਦਿਆਂ ਅਜੇ ਕੁਮਾਰ ਪੁੱਤਰ ਸਵਰਗਵਾਸੀ ਵਿੱਕੀ ਵਾਸੀ ਮਕਾਨ ਨੰਬਰ 161 ਭੂਰ ਮੰਡੀ ਜਲੰਧਰ ਛਾਉਣੀ, ਰਾਹੁਲ ਪੁੱਤਰ ਕਿਰਪਾਲ ਸਿੰਘ ਵਾਸੀ ਪੱਟੀ ਵਾਸੀ ਨੰਗਲ ਸ਼ਾਮਾ ਦਸਮੇਸ਼ ਨਗਰ ਜਲੰਧਰ ਤੇ ਰਾਹੁਲ ਪੁੱਤਰ ਜਸਵਿੰਦਰ ਸਿੰਘ ਵਾਸੀ ਪ੍ਰ: ਨੰਬਰ 283 ਪੀਏਪੀ ਗੇਟ ਨੰਬਰ 3 ਜਲੰਧਰ ਕੈਂਟ ਪੀਏਪੀ ਕੰਪਲੈਕਸ ਜਲੰਧਰ ਨੂੰ ਕਾਬੂ ਕੀਤਾ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਅਪਰਾਧੀ ਗਰੋਹ ਲੋਕਾਂ ਨੂੰ ਡਰਾ ਧਮਕਾ ਕੇ ਲੁੱਟਣ ਵਿੱਚ ਲੱਗਾ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਐਫਆਈਆਰ 16 ਮਿਤੀ 10-01-2024 ਅਧੀਨ 387,341,34 ਆਈਪੀਸੀ ਦਰਜ ਕੀਤੀ ਗਈ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫਰਜ਼ੀ ਹਾਦਸਿਆਂ ਨੂੰ ਅੰਜਾਮ ਦੇ ਕੇ ਲੋਕਾਂ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗਰੋਹ ਜਲੰਧਰ ਦੇ ਵੱਖ-ਵੱਖ ਖੇਤਰਾਂ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਰੋਹ ਕੋਲੋਂ ਇੱਕ ਕਾਰ ਟੋਇਟਾ ਇਨੋਵਾ ਨੰਬਰ ਪੀ.ਬੀ.08-ਡੀ.ਜੀ.-8120 ਸਮੇਤ ਕੁਝ ਨਕਦੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਗਰੋਹ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿੱਚ ਸਰਗਰਮ ਸੀ ਤੇ ਪੀਏਪੀ ਲਾਈਟਾਂ, ਪਰਾਗਪੁਰ, ਮੈਰੀਟਨ ਹੋਟਲ ਦੇ ਆਲੇ-ਦੁਆਲੇ ਅਤੇ ਹੋਰ ਵਾਰਦਾਤਾਂ ਵਿੱਚ ਸ਼ਾਮਲ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਕੀਤੇ ਜਾਣਗੇ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਸਪੀਡ ਬ੍ਰੇਕਰ ਖਿਲਾਫ਼ ਡਟੇ ਕੁੰਵਰ ਵਿਜੇ ਪ੍ਰਤਾਪ, ਬੋਲੇ...ਇਹ ਸਭ ਪੈਸੈ ਖਾਣ ਲਈ ਕੀਤਾ ਜਾ ਰਿਹਾ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸਚਿਨ ਥਾਪਨ ਨੂੰ ਤਿਹਾੜ ਜੇਲ੍ਹ ਤੋਂ ਲਿਆ ਕੇ ਮਾਨਸਾ ਅਦਾਲਤ 'ਚ ਕੀਤਾ ਪੇਸ਼