Punjab News: ਆਦਮਪੁਰ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦਾ ਜਲੰਧਰ ਸ਼ਹਿਰ ਵਿੱਚ ਕਤਲ ਕਰ ਦਿੱਤਾ ਗਿਆ ਹੈ। ਕਾਤਲਾਂ ਨੇ ਬੁੱਧਵਾਰ ਤੜਕੇ 3 ਵਜੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਕਮਲਜੀਤ ਸਿੰਘ ਵਾਸੀ ਬਡਾਲਾ, ਸੁਰਿੰਦਰ ਸਿੰਘ ਅਤੇ ਜ਼ੋਰਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਕਤਲ ਵਿੱਚ ਵਰਤੀ ਸਕਾਰਪੀਓ ਗੱਡੀ ਵੀ ਬਰਾਮਦ ਕਰ ਲਈ ਹੈ।


ਹੋਰ ਪੜ੍ਹੋ : ਆਪਣੀਆਂ ਮੰਗਾਂ ਨੂੰ ਲੈ ਕੇ ਪਟੜੀਆਂ 'ਤੇ ਬੈਠੇ ਕਿਸਾਨ, ਇਹ ਵਾਲੇ ਰੇਲਵੇ ਰੂਟ ਰਹਿਣਗੇ ਜਾਮ...



ਮਾਮੂਲੀ ਝਗੜੇ ਦੇ ਚੱਲਦੇ ਗਈ ਜਾਨ


ਕੋਟਲੀ ਨੇ ਇਕ ਆਡੀਓ ਜਾਰੀ ਕਰਕੇ ਦੱਸਿਆ ਕਿ ਬੀਤੀ ਰਾਤ ਉਸ ਦੇ ਭਤੀਜੇ ਸੰਨੀ ਵਾਸੀ ਪਿੰਡ ਬਿਆਸ ਦਾ ਮਾਮੂਲੀ ਝਗੜੇ ਤੋਂ ਬਾਅਦ ਕਤਲ ਕਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਇਹ ਕਤਲ 7-8 ਵਿਅਕਤੀਆਂ ਵੱਲੋਂ ਸ਼ਰੇਆਮ ਕੀਤਾ ਗਿਆ ਸੀ। ਸੰਨੀ ਦਾ ਮਾਮੂਲੀ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਹਮਲਾਵਰਾਂ ਨੇ ਉਸ ਦਾ ਕਤਲ ਕਰ ਦਿੱਤਾ।


ਇਸ ਦੇ ਨਾਲ ਹੀ ਸੰਨੀ ਦੇ ਨਾਲ ਜਾ ਰਹੇ ਦੋ ਸਾਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੋਵੇਂ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਪੁਲਿਸ ਤੋਂ ਮੁਲਜ਼ਮਾਂ ਨੂੰ ਫੜ ਕੇ ਸਜ਼ਾ ਦੇਣ ਦੀ ਮੰਗ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ।


ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਵਿਧਾਇਕ ਦਾ ਭਤੀਜਾ ਹੋਣ ਕਾਰਨ ਮਾਮਲਾ ਹਾਈ ਪ੍ਰੋਫਾਈਲ ਬਣ ਗਿਆ ਹੈ। ਕਾਂਗਰਸੀ ਸੰਸਦ ਮੈਂਬਰ ਚਰਨਜੀਤ ਚੰਨੀ, ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਇਸ ਕਤਲੇਆਮ ਦੀ ਨਿਖੇਧੀ ਕਰਦਿਆਂ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।