Punjab News : ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਖਾਲਿਸਤਾਨ ਕਮਾਂਡੋ ਫੋਰਸ (KCF) ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਾਂਝੇ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਇੱਕ ਕੇਂਦਰੀ ਏਜੰਸੀ ਨਾਲ ਮਿਲ ਕੇ ਕੀਤੀ ਗਈ। ਮੁੱਢਲੀ ਜਾਂਚ ਮੁਤਾਬਕ ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ ਅਤੇ ਇਸ ਨੂੰ ISI ਦੀ ਹਮਾਇਤ ਹਾਸਲ ਸੀ।
ਮੁਲਜ਼ਮਾਂ ਕੋਲੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ
ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ (SBS ਨਗਰ) ਤੋਂ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 86-P ਕਿਸਮ ਦੇ ਚਾਰ ਹੈਂਡ ਗ੍ਰਨੇਡ ਅਤੇ 9 ਐਮਐਮ ਦੀਆਂ ਦੋ ਪਿਸਤੌਲਾਂ ਸ਼ਾਮਲ ਹਨ।
ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਹਾਸਲ ਕੀਤੀ ਸੀ ਖੇਪ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ SBS ਨਗਰ ਦੇ ਬਹਿਰਾਮ ਇਲਾਕੇ ਨੇੜਿਓਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਇਹ ਖੇਪ ਹਾਸਲ ਕੀਤੀ ਸੀ।
ਕਈ ਧਾਰਾਵਾਂ ਤਹਿਤ ਮਾਮਲਾ ਦਰਜ
ਇਸ ਮਾਮਲੇ ਵਿੱਚ SSOC ਅੰਮ੍ਰਿਤਸਰ ਦੇ ਥਾਣੇ ਵਿੱਚ BNS, ਆਰਮਜ਼ ਐਕਟ ਅਤੇ ਐਕਸਪਲੋਸਿਵ ਸਬਸਟੈਂਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ FIR ਦਰਜ ਕੀਤੀ ਗਈ ਹੈ।ਪੁਲਿਸ ਵੱਲੋਂ ਹੁਣ ਇਸ ਪੂਰੇ ਨੈੱਟਵਰਕ, ਮੁਲਜ਼ਮਾਂ ਦੇ ਸਥਾਨਕ ਮਦਦਗਾਰਾਂ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਅਮਨ-ਸ਼ਾਂਤੀ ਤੇ ਸੁਰੱਖਿਆ ਬਣਾਈ ਰੱਖਣ ਲਈ ਕਾਰਵਾਈ ਜਾਰੀ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
