Punjab News: ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕਰੀਬ 12.5 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜੇ ਗਏ ਦੋਸ਼ੀ ਅੰਮ੍ਰਿਤਪਾਲ ਸਿੰਘ ਉਰਫ ਫੌਜੀ ਨੂੰ ਪੁਲਿਸ ਨੇ ਤਰਨਤਾਰਨ ਦੇ ਪਿੰਡ ਕਸੇਲ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਇਸੇ ਪਿੰਡ ਦਾ ਵਸਨੀਕ ਹੈ।


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਕਾਫੀ ਸਮੇਂ ਤੋਂ ਫਰਾਰ ਸੀ। ਪੁਲਿਸ ਟੀਮਾਂ ਉਸ ਦੀ ਭਾਲ ਵਿੱਚ ਜੁਟੀਆਂ ਹੋਈਆਂ ਸਨ। ਇੱਕ ਸੂਚਨਾ ਦੇ ਆਧਾਰ 'ਤੇ ਦੋਸ਼ੀ ਨੂੰ ਅੱਜ ਯਾਨੀ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਜਲਦ ਹੀ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਉਕਤ ਦੋਸ਼ੀ ਪਾਕਿਸਤਾਨ ਦੇ ਕਿਸੇ ਨਸ਼ਾ ਤਸਕਰ ਦੇ ਸੰਪਰਕ 'ਚ ਸੀ ਜਾਂ ਨਹੀਂ।






ਉਸ ਕੋਲੋਂ 12.5 ਕਿਲੋ ਹੈਰੋਇਨ ਬਰਾਮਦ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਹੈਰੋਇਨ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਆਈ ਸੀ।  ਜੰਮੂ-ਕਸ਼ਮੀਰ ਪੁਲਿਸ ਨੂੰ 38 ਕਿਲੋ ਹੈਰੋਇਨ ਮਾਮਲੇ ਵਿੱਚ ਲੋੜੀਂਦਾ ਸੀ। ਗਰੋਹ ਦੇ ਅੰਤਰਰਾਸ਼ਟਰੀ ਸਬੰਧਾਂ ਦਾ ਪਰਦਾਫਾਸ਼ ਹੋਇਆ ਹੈ। ਇਸ ਦੀ ਅਗਵਾਈ ਦੁਬਈ ਤੋਂ ਬਦਨਾਮ ਤਸਕਰ ਅੰਮ੍ਰਿਤਪਾਲ ਸਿੰਘ ਬਾਠ ਕਰ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਇਸ ਮਾਮਲੇ 'ਚ ਦੁਬਈ 'ਚ ਬੈਠੇ ਅੰਮ੍ਰਿਤਪਾਲ ਬਾਠ ਨੂੰ ਵੀ ਨਾਮਜ਼ਦ ਕੀਤਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।