ਜਲੰਧਰ ਡਿਪਟੀ ਕਮਿਸ਼ਨਰ ਵਲੋਂ 4 ਫਰਵਰੀ ਨੂੰ ਸਮੂਹ ਵਿੱਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 4 ਫਰਰਵੀ ਨੂੰ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
Jalandhar News: ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 4 ਫਰਰਵੀ ਨੂੰ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਨੂੰ ਜ਼ਿਲ੍ਹੇ ਦੇ ਸਕੂਲਾਂ ਵਿਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਪੂਰੇ ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ 5 ਫਰਵਰੀ ਨੂੰ ਜਲੰਧਰ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਆਪਣੇ ਕੈਬਨਿਟ ਸਾਥੀਆਂ ਸਮੇਤ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਸਮਾਨਤਾ ਦਾ ਸੰਦੇਸ਼ ਦੇ ਕੇ ਸਮਾਨਤਾ ‘ਤੇ ਅਧਾਰਤ ਸਮਾਜ ਦੀ ਸਿਰਜਣਾ ਕੀਤੀ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :