ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Jalandhar School Closed: ਡਿਪਟੀ ਕਮਿਸ਼ਨਰ ਵੱਲੋਂ ਸ਼ਾਹਕੋਟ ਸਬ-ਡਿਵੀਜ਼ਨ ਦੇ 4 ਸਕੂਲਾਂ ‘ਚ 26 ਜੁਲਾਈ ਤੱਕ ਛੁੱਟੀਆਂ ਦਾ ਐਲਾਨ
Jalandhar News : ਸ਼ਾਹਕੋਟ ਸਬ-ਡਿਵੀਜ਼ਨ ਦੇ ਬਲਾਕ ਲੋਹੀਆਂ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਾਣੀ ਭਰ ਗਿਆ ਹੈ। ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਾਹਕੋਟ ਦੀ ਤਹਿ
![Jalandhar School Closed: ਡਿਪਟੀ ਕਮਿਸ਼ਨਰ ਵੱਲੋਂ ਸ਼ਾਹਕੋਟ ਸਬ-ਡਿਵੀਜ਼ਨ ਦੇ 4 ਸਕੂਲਾਂ ‘ਚ 26 ਜੁਲਾਈ ਤੱਕ ਛੁੱਟੀਆਂ ਦਾ ਐਲਾਨ Jalandhar deputy commissioner has announced holidays in 4 Schools of Shahkot subdivision till July 26 Jalandhar School Closed: ਡਿਪਟੀ ਕਮਿਸ਼ਨਰ ਵੱਲੋਂ ਸ਼ਾਹਕੋਟ ਸਬ-ਡਿਵੀਜ਼ਨ ਦੇ 4 ਸਕੂਲਾਂ ‘ਚ 26 ਜੁਲਾਈ ਤੱਕ ਛੁੱਟੀਆਂ ਦਾ ਐਲਾਨ](https://feeds.abplive.com/onecms/images/uploaded-images/2023/07/24/d41c7a3cf5f33fb1eda0a0e997f01b9e1690196627881345_original.jpg?impolicy=abp_cdn&imwidth=1200&height=675)
deputy commissioner
Jalandhar News : ਸ਼ਾਹਕੋਟ ਸਬ-ਡਿਵੀਜ਼ਨ ਦੇ ਬਲਾਕ ਲੋਹੀਆਂ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਾਣੀ ਭਰ ਗਿਆ ਹੈ। ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਾਹਕੋਟ ਦੀ ਤਹਿਸੀਲ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ 4 ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਹਨ। ਡੀਸੀ ਵਿਸ਼ੇਸ਼ ਸਾਰੰਗਲ ਨੇ ਪ੍ਰਾਇਮਰੀ ਸਕੂਲ ਮੁੰਡੀ ਚੋਹਲੀਆਂ, ਮੁੰਡੀ ਸ਼ਹਿਰੀਆਂ, ਧੱਕਾ ਬਸਤੀ, ਮੁੰਡੀ ਕਾਸੂ ਨੂੰ 26 ਜੁਲਾਈ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਚਾਰੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਇਲਾਕੇ ਵਿੱਚ ਹੜ੍ਹ ਦਾ ਪਾਣੀ ਭਰ ਗਿਆ ਹੈ। ਘਰ, ਸਕੂਲ, ਸੜਕਾਂ, ਖੇਤ ਸਭ ਪਾਣੀ ਵਿੱਚ ਡੁੱਬ ਗਏ ਹਨ। ਇੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਦੱਸ ਦੇਈਏ ਕਿ ਜਲੰਧਰ ਦੀ ਸਬ-ਡਵੀਜ਼ਨ ਸ਼ਾਹਕੋਟ ਵਿੱਚ ਇਸ ਤੋਂ ਪਹਿਲਾਂ 18 ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ 15 ਸਕੂਲ ਮੁੜ ਚਾਲੂ ਹੋ ਗਏ ਪਰ ਲੋਹੀਆਂ ਤਹਿਸੀਲ ਦੇ 3 ਸਕੂਲਾਂ ਵਿੱਚ ਛੁੱਟੀਆਂ ਜਾਰੀ ਸਨ। ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਨ੍ਹਾਂ ਸਕੂਲਾਂ ਵਿੱਚ 24 ਤੋਂ 26 ਜੁਲਾਈ ਤੱਕ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਇਹ ਵੀ ਕਿਹਾ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)