(Source: ECI/ABP News)
ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜੰਗੀ ਪੱਧਰ 'ਤੇ ਮੁਹੱਈਆ ਕਰਵਾਉਣ ਦੇ ਹੁਕਮ
Jalandhar News : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ
![ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜੰਗੀ ਪੱਧਰ 'ਤੇ ਮੁਹੱਈਆ ਕਰਵਾਉਣ ਦੇ ਹੁਕਮ Jalandhar Deputy Commissioner orders to provide compensation to flood victims on war footing ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜੰਗੀ ਪੱਧਰ 'ਤੇ ਮੁਹੱਈਆ ਕਰਵਾਉਣ ਦੇ ਹੁਕਮ](https://feeds.abplive.com/onecms/images/uploaded-images/2023/08/25/b91426abd72bb03aa20085772aa5051f1692981643580345_original.jpg?impolicy=abp_cdn&imwidth=1200&height=675)
Jalandhar News : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ । ਉਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਐਸ ਡੀ ਐਮਜ ਤੇ ਮਾਲ ਅਧਿਕਾਰੀ ਇਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਮੁਆਵਜ਼ਾ ਰਾਸ਼ੀ ਟਰਾਂਸਫਰ ਕਰਨੀ ਯਕੀਨੀ ਬਣਾਉਣ ।
ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਵਿਸ਼ੇਸ਼ ਮੁੱਖ ਸਕੱਤਰ (ਮਾਲ) ਕੇ.ਏ.ਪੀ. ਸਿਨਹਾ ਵੱਲੋਂ ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਵੰਡ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਰਾਹੀਂ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਮੁਆਵਜ਼ੇ ਦੀ ਵੰਡ ਸਬੰਧੀ ਸਮੁੱਚਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਪੂਰਾ ਕਰਨ ਦੇ ਯਤਨ ਜਾਰੀ ਹਨ ਤਾਂ ਜੋ ਲੋਕਾਂ ਦੇ ਹੋਏ ਨੁਕਸਾਨ ਦੀ ਜਲਦ ਭਰਪਾਈ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਮੁਤਾਬਕ ਮੁਆਵਜ਼ਾ ਰਾਸ਼ੀ ਪੀੜਤਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਵਿਅਕਤੀਗਤ ਤੌਰ ’ਤੇ ਸਮੁੱਚੇ ਕਾਰਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪ੍ਰਭਾਵਿਤ ਵਿਅਕਤੀ ਮੁਆਵਜ਼ਾ ਹਾਸਲ ਕਰਨ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵੀ ਮੌਜੂਦ ਸਨ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)