Jalandhar news: ਜਲੰਧਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ 650 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ (ਜੰਡਿਆਲਾ ਗੁਰੂ), ਰਸ਼ਪਾਲ ਸਿੰਘ (ਜ਼ਿਲ੍ਹਾ ਅੰਮ੍ਰਿਤਸਰ) ਅਤੇ ਰਾਜਦੀਪ (ਅੰਮ੍ਰਿਤਸਰ) ਵਜੋਂ ਹੋਈ ਹੈ। ਦੱਸ ਦਈਏ ਕਿ ਗੁਰਪ੍ਰੀਤ ਖਿਲਾਫ ਪਹਿਲਾਂ ਹੀ ਤਿੰਨ ਅਤੇ ਰਾਜਦੀਪ ਖਿਲਾਫ ਇਕ ਮਾਮਲਾ ਦਰਜ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਐਸ.ਪੀ.ਡੀ ਜਸਰੂਪ ਨੇ ਦੱਸਿਆ ਕਿ ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 650 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।


ਇਹ ਵੀ ਪੜ੍ਹੋ: Amritsar News: ਭਾਨਾ ਸਿੱਧੂ ਦੇ ਹੱਕ ‘ਚ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਨੇ ਕੀਤਾ ‘ਕਬਜ਼ਾ’, ਮੁੱਖ ਮੰਤਰੀ ਮਾਨ ਨੂੰ ਦਿੱਤੀ ਚਿਤਾਵਨੀ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।