Jalandhar News: ਮਸ਼ਹੂਰ ਕੁਲੜ ਪੀਜ਼ਾ ਕੱਪਲ ਇੱਕ ਵਾਰ ਫਿਰ ਸੁਰਖੀਆਂ 'ਚ, ਜੋੜੇ ਦੀ ਕਥਿਤ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਪਿੱਛੋਂ ਸਾਹਮਣੇ ਆਇਆ ਪਤੀ, ਆਖੀ ਇਹ ਗੱਲ
Kulhad Pizza Couple Viral Video: ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫੇਕ ਦੱਸਿਆ ਪਰ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।
Kulhad Pizza Couple Viral Video: ਜਲੰਧਰ ਸ਼ਹਿਰ ਦਾ ਮਸ਼ਹੂਰ ਜੋੜਾ ਇੱਕ ਵਾਰ ਫਿਰ ਤੋਂ ਵਿਵਾਦਾਂ 'ਚ ਘਿਰ ਗਿਆ ਹੈ। ਲੜਾਈ-ਝਗੜੇ ਅਤੇ ਬੰਦੂਕ ਕਲਚਰ ਨੂੰ ਵਧਾਵਾ ਦੇਣ ਕਾਰਨ ਵਿਵਾਦਾਂ 'ਚ ਘਿਰਿਆ ਮਸ਼ਹੂਰ ਜੋੜਾ ਹੁਣ ਅਸ਼ਲੀਲ ਵੀਡੀਓਜ ਨੂੰ ਲੈ ਕੇ ਸੁਰਖੀਆਂ 'ਚ ਹੈ। ਜਿਸ ਤੋਂ ਬਾਅਦ ਇਹ ਜੋੜਾ ਸੋਸ਼ਲ ਮੀਡੀਆ ਉੱਤੇ ਕਾਫੀ ਟ੍ਰੋਲ ਹੋ ਰਿਹਾ ਸੀ। ਵਾਇਰਲ ਵੀਡੀਓ ਨਿੱਜੀ ਪਲਾਂ ਦਾ ਹੈ ਜਿਸ ਨੂੰ ਮਹਿਲਾ ਦੀ ਕਰੀਬੀ ਸਹੇਲੀ ਨੇ ਵਾਇਰਲ ਕੀਤਾ ਸੀ। ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫੇਕ ਦੱਸਿਆ ਪਰ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।
ਬੁੱਧਵਾਰ ਦੇਰ ਸ਼ਾਮ ਮੁਲਜ਼ਮ ਔਰਤ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵੀਡੀਓ ਦੇ ਇੰਟਰਨੈੱਟ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੀੜਤਾ ਨੇ ਇਸ ਨੂੰ ਡਿਲੀਟ ਕਰਨ ਦੀ ਅਪੀਲ ਕੀਤੀ ਹੈ। ਜਲੰਧਰ ਦਾ ਇਹ ਜੋੜਾ ਖਾਣੇ ਦੀ ਰੈਸਿਪੀ ਨੂੰ ਲੈ ਕੇ ਇੰਟਰਨੈੱਟ ਮੀਡੀਆ 'ਤੇ ਕਾਫੀ ਚਰਚਾ ਵਿੱਚ ਰਿਹਾ ਹੈ।
ਬੁੱਧਵਾਰ ਨੂੰ ਜਦੋਂ ਇਹ ਵੀਡੀਓ ਕਲਿੱਪ ਇੰਟਰਨੈੱਟ ਮੀਡੀਆ ਪਲੇਟਫਾਰਮਾਂ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ ਤਾਂ ਪੁਲਿਸ ਵੀ ਹਰਕਤ 'ਚ ਆ ਗਈ। ਸ਼ਿਕਾਇਤਕਰਤਾ ਅਨੁਸਾਰ, ਕੁਝ ਦਿਨ ਪਹਿਲਾਂ ਉਸ ਨੂੰ ਇੱਕ ਵੀਡੀਓ ਕਲਿੱਪ ਭੇਜੀ ਗਈ ਸੀ ਜੋ ਕਿ ਫੇਕ ਸੀ। ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਤੋਂ ਪੈਸੇ ਮੰਗਣ ਲੱਗੇ, ਜਿਸ ਦੇ ਖਿਲਾਫ਼ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ।
ਉਨ੍ਹਾਂ ਦਾ ਕਹਿਣਾ ਹੈ ਕਿ ਪਤਨੀ ਦੇ ਬੱਚਾ ਹੋਣ ਕਰਕੇ ਉਹ ਪਰਿਵਾਰ ਦੇ ਕੰਮਾਂ ਵਿਚ ਰੁਝ ਗਿਆ ਸੀ। ਰੁੱਝੇ ਹੋਣ ਕਰਕੇ ਕੋਈ ਕਾਰਵਾਈ ਨਹੀਂ ਕਰਵਾ ਸਕੇ ਸਨ ਅਤੇ ਹੁਣ ਬਲੈਕਮੇਲਰ ਵੱਲੋਂ ਉਹ ਵੀਡੀਓ ਵਾਇਰਲ ਕਰ ਦਿੱਤੀ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਇੱਕ ਵਾਰ ਫਿਰ ਥਾਣਾ ਡਵੀਜ਼ਨ ਨੰਬਰ ਚਾਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।