Jalandhar: ਪੰਜਾਬ ਦੇ ਜਲੰਧਰ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦੇਰ ਰਾਤ ਲਗਭਗ ਸਾਡੇ 10 ਵਜੇ ਸਾਬਕਾ ਸੰਸਦ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਮੋਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ 'ਚ ਮਰੇ ਹੋਏ ਵਿਅਕਤੀ ਦੀ ਪਛਾਣ ਮਾਡਲ ਟਾਊਨ ਦੇ ਰਹਿਣ ਵਾਲੇ ਰਿੱਚੀ ਕੇਪੀ (36) ਵਜੋਂ ਹੋਈ ਹੈ। ਇਹ ਹਾਦਸਾ ਸ਼ਹਿਰ ਦੇ ਪੋਸ਼ ਇਲਾਕੇ ਮਾਡਲ ਟਾਊਨ ਦੇ ਮਾਤਾ ਰਾਣੀ ਚੌਕ ਦੇ ਨੇੜੇ ਵਾਪਰਿਆ। ਘਟਨਾ ਦੇ ਸਮੇਂ ਮੋਹਿੰਦਰ ਸਿੰਘ ਕੇਪੀ ਆਪਣੇ ਘਰ ਵਿੱਚ ਮੌਜੂਦ ਸਨ।
ਕੇਪੀ ਦਾ ਪੁੱਤਰ ਮਾਡਲ ਟਾਊਨ ਦੇ ਮਾਤਾ ਰਾਣੀ ਚੌਕ ਦੇ ਨੇੜੇ ਕਾਰ ਵਿੱਚ ਜਾ ਰਿਹਾ ਸੀ, ਜਿੱਥੇ 4 ਗੱਡੀਆਂ ਵਿੱਚ ਭਿਆਨਕ ਟੱਕਰ ਹੋ ਗਈ। ਇਸ ਵਿੱਚ ਕੇਪੀ ਦੇ ਪੁੱਤਰ ਰਿੱਚੀ ਦੀ ਮੌਤ ਹੋ ਗਈ। ਰਿੱਚੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਅਤੇ ਗਰਦਨ ਦਾ ਮਣਕਾ ਵੀ ਟੁੱਟ ਗਿਆ ਸੀ, ਜਿਸ ਕਾਰਨ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਸਿਰ ਵਿੱਚ ਸੱਟ ਲੱਗਣ ਤੋਂ ਬਾਅਦ ਰਿੱਚੀ ਕੇਪੀ ਦਾ ਕਾਫੀ ਖੂਨ ਵਹਿ ਗਿਆ ਸੀ।
ਬੇਕਾਬੂ ਕਰੇਟਾ ਕਾਰ ਕਾਰਨ ਹਾਦਸਾ
ਮਹਿੰਦਰ ਸਿੰਘ ਕੇਪੀ ਦੇ ਰਿਸ਼ਤੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਕੇਪੀ ਦਾ ਪੁੱਤਰ ਗੰਭੀਰ ਜਖਮੀ ਹੋਇਆ ਸੀ, ਜਿਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਅੱਜ ਮੋਹਿੰਦਰ ਸਿੰਘ ਕੇਪੀ ਦੇ ਪੁੱਤਰ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਮਾਤਾ ਰਾਣੀ ਚੌਕ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਰੇਟਾ ਕਾਰ ਕਾਰਨ ਇਹ ਹਾਦਸਾ ਵਾਪਰਿਆ। ਘਟਨਾ ਦੇ ਸਮੇਂ ਕੇਪੀ ਦਾ ਪੁੱਤਰ ਆਪਣੀ ਫੋਰਚੂਨਰ ਕਾਰ ਵਿੱਚ ਬੈਠਾ ਹੋਇਆ ਸੀ।
ਮਿਲੀ ਜਾਣਕਾਰੀ ਅਨੁਸਾਰ, ਕਰੇਟਾ ਕਾਰ ਨੇ ਪਹਿਲਾਂ ਦੋ ਗੱਡੀਆਂ ਨੂੰ ਟੱਕਰ ਮਾਰੀ, ਫਿਰ ਫੋਰਚੂਨਰ ਕਾਰ ਸਵਾਰ ਨਾਲ ਟੱਕਰ ਹੋਈ। ਬਾਕੀ ਗੱਡੀਆਂ ਵਿੱਚ ਬੈਠੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਪਰ ਰਿੱਚੀ ਦੀ ਮੌਤ ਹੋ ਗਈ। ਪੁਲਿਸ ਨੇ ਨੁਕਸਾਨ ਪਹੁੰਚੀਆਂ ਗੱਡੀਆਂ ਨੂੰ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।