Jalandhar Bypoll: ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਭਾਜਪਾ ਦੇ ਉਮੀਦਵਾਰ ਹੋਣਗੇ। ਭਾਜਪਾ ਨੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ। ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਿਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ ਧਾਰਮਿਕ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ।
ਉਨ੍ਹਾਂ ਦੇ ਜ਼ਰੀਏ ਪਾਰਟੀ ਦਿਹਾਤੀ ਖੇਤਰਾਂ 'ਚ ਪ੍ਰਵੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ।
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਗਠਜੋੜ ਨੇ ਮੰਗਲਵਾਰ ਨੂੰ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ।
ਇਸ ਸਾਲ ਜਨਵਰੀ 'ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਖਾਲੀ ਹੋਈ ਸੀਟ ਲਈ 10 ਮਈ ਨੂੰ ਵੋਟਿੰਗ ਹੋਵੇਗੀ। ਅਤੇ ਨਤੀਜੇ 13 ਮਈ ਨੂੰ ਆਉਣਗੇ। ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ‘ਆਪ’ ਵੱਲੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਚੋਣ ਮੈਦਾਨ ਵਿੱਚ ਹਨ।
ਇਹ ਵੀ ਪੜ੍ਹੋ: Corona Update: ਦਿੱਲੀ 'ਚ ਕੋਰੋਨਾ ਦੀ ਰਫ਼ਤਾਰ ਤੇਜ਼, 24 ਘੰਟਿਆਂ 'ਚ 1149 ਨਵੇਂ ਮਾਮਲੇ, ਸੰਕਰਮਣ ਦਰ 23 ਫੀਸਦੀ ਤੋਂ ਵੱਧ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।