Jalandhar Lok Sabha Bypoll: ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਸੀਐਮ ਭਗਵੰਤ ਮਾਨ ਦੀ ਅਪੀਲ...ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਲ ਹੋਏ ਵੋਟਰ ਕਾਰਡ ਦਾ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ
Jalandhar Lok Sabha Bypoll : ਜਲੰਧਰ ਲੋਕ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੱਤਧਿਰ ਆਮ ਆਦਮੀ ਪਾਰਟੀ ਲਈ ਇਹ ਚੋਣ ਪ੍ਰੀਖਿਆ ਵਜੋਂ ਮੰਨੀ ਜਾ ਰਹੀ ਹੈ। ਇਸ ਚੋਣ ਦੇ ਨਤੀਜੇ ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਉੱਪਰ ਅਸਰ ਪਾਉਣਗੇ।
Jalandhar Lok Sabha Bypoll: ਜਲੰਧਰ ਲੋਕ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੱਤਧਿਰ ਆਮ ਆਦਮੀ ਪਾਰਟੀ ਲਈ ਇਹ ਚੋਣ ਪ੍ਰੀਖਿਆ ਵਜੋਂ ਮੰਨੀ ਜਾ ਰਹੀ ਹੈ। ਇਸ ਚੋਣ ਦੇ ਨਤੀਜੇ ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਉੱਪਰ ਅਸਰ ਪਾਉਣਗੇ। ਅਜਿਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਲੰਧਰ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ।
ਉਨ੍ਹਾਂ ਟਵੀਟ ਕੀਤਾ ਹੈ ਕਿ ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ, ਸਿਹਤ, ਸਿੱਖਿਆ ਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ।
ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ , ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ
— Bhagwant Mann (@BhagwantMann) May 10, 2023
ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਅੱਜ ਹੋ ਰਹੀ ਹੈ। ਇਸ ਚੋਣ ਵਿੱਚ 19 ਉਮੀਦਵਾਰ ਮੈਦਾਨ 'ਚ ਹਨ ਜਿਸ ਕਰਕੇ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ। ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਧਰ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਹੋਰ ਪੜ੍ਹੋ : Punjab Police Action: ਐਕਸ਼ਨ ਮੋਡ 'ਚ ਪੰਜਾਬ ਪੁਲਿਸ, ਥਾਂ-ਥਾਂ ਹੋ ਰਹੀ ਚੈਕਿੰਗ, ਸਮਾਜ ਵਿਰੋਧੀ ਤੱਤਾਂ 'ਤੇ ਸਖਤੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।