ਜਲੰਧਰ ਨੂੰ ਮਿਲੇਗਾ ਨਵਾਂ ਮੇਅਰ, AAP ਦੇ ਵਿਨੀਤ ਧਿਰ ਦੇ ਨਾਮ 'ਤੇ ਚਰਚਾ, 3 ਵਜੇ ਚੁੱਕਣਗੇ ਸਹੁੰ
Jalandhar News: ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਸ਼ਹਿਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅੱਜ ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ (IAS) ਸਹੁੰ ਚੁਕਾਉਣਗੇ।

Jalandhar News: ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਸ਼ਹਿਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅੱਜ ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ (IAS) ਸਹੁੰ ਚੁਕਾਉਣਗੇ। ਦੱਸ ਦਈਏ ਕਿ ਜਲੰਧਰ ਸ਼ਹਿਰ ਨੂੰ ਦੁਪਹਿਰ 3 ਵਜੇ ਦੇ ਕਰੀਬ ਆਪਣਾ ਨਵਾਂ ਮੇਅਰ ਮਿਲ ਜਾਵੇਗਾ। ਨਗਰ ਨਿਗਮ ਜਲੰਧਰ ਵਿੱਚ ਚੁਣੇ ਗਏ ਸਾਰੇ ਕੌਂਸਲਰ ਰੈੱਡ ਕਰਾਸ ਭਵਨ, ਜਲੰਧਰ ਵਿਖੇ ਬੁਲਾਈ ਗਈ ਮੀਟਿੰਗ ਵਿੱਚ ਵੋਟ ਪਾਉਣਗੇ।
ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਇਹ ਮੀਟਿੰਗ ਅੱਜ ਯਾਨੀ ਸ਼ਨੀਵਾਰ ਦੁਪਹਿਰ 3 ਵਜੇ ਹੋਣੀ ਸੀ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਨੇ ਜਲੰਧਰ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਮ ਫਾਈਨਲ ਕਰ ਦਿੱਤੇ ਹਨ। ਹੁਣ ਸਿਰਫ਼ ਐਲਾਨ ਕਰਨਾ ਬਾਕੀ ਰਹਿ ਗਿਆ ਹੈ।
ਵਿਨੀਤ ਧੀਰ ਬਣ ਸਕਦੇ ਮੇਅਰ
ਆਮ ਆਦਮੀ ਪਾਰਟੀ ਕੌਂਸਲਰ ਵਿਨੀਤ ਧੀਰ ਨੂੰ ਜਲੰਧਰ ਦਾ ਮੇਅਰ ਬਣਾਏਗੀ। ਸਿਰਫ਼ ਇਸ ਦਾ ਐਲਾਨ ਬਾਕੀ ਹੈ। ਉਨ੍ਹਾਂ ਲਈ ਇੱਕ ਮਜ਼ਬੂਤ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ। ਜਿਸ ਕਾਰਨ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਮਹਿੰਦਰ ਭਗਤ ਨੇ ਭਾਜਪਾ ਕੌਂਸਲਰ ਸੱਤਿਆ ਰਾਣੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ 'ਆਪ' ਵਿੱਚ ਸ਼ਾਮਲ ਕੀਤਾ। ਦੇਰ ਰਾਤ ਵਾਰਡ ਨੰਬਰ 85 ਤੋਂ ਭਾਜਪਾ ਦੀ ਮਹਿਲਾ ਕੌਂਸਲਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ।
ਆਮ ਆਦਮੀ ਪਾਰਟੀ ਸਿਰਫ਼ 38 ਸੀਟਾਂ ਹੀ ਜਿੱਤ ਸਕੀ
ਤੁਹਾਨੂੰ ਦੱਸ ਦਈਏ ਕਿ ਜਲੰਧਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ 21 ਦਸੰਬਰ ਨੂੰ ਹੋਈ ਸੀ ਅਤੇ ਨਤੀਜੇ ਉਸੇ ਦਿਨ ਐਲਾਨੇ ਗਏ ਸਨ। ਜਿਸ ਵਿੱਚ ਆਮ ਆਦਮੀ ਪਾਰਟੀ ਨੂੰ 38 ਸੀਟਾਂ ਮਿਲੀਆਂ ਸਨ। ਇਸ ਵੇਲੇ ਆਮ ਆਦਮੀ ਪਾਰਟੀ ਕੋਲ 45 ਕੌਂਸਲਰ ਹਨ। ਜੋ ਕਿ ਬਹੁਮਤ ਦੇ ਅੰਕੜੇ ਤੋਂ 2 ਕੌਂਸਲਰ ਵੱਧ ਹਨ। 'ਆਪ' ਨੇ ਕਾਂਗਰਸ, ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਤੋਂ ਚੋਣਾਂ ਜਿੱਤਣ ਵਾਲੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















