Jalandhar News: ਖੰਡ ਮਿੱਲ 'ਚ ਲੱਗੀ ਭਿਆਨਕ ਅੱਗ, ਆਸਮਾਨ ਵਿੱਚ ਛਾਇਆ ਕਾਲਾ ਧੁੰਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Jalandhar News: ਜਲੰਧਰ ਦੇ ਭੋਗਪੁਰ ਨੇੜੇ ਇੱਕ ਖੰਡ ਮਿੱਲ ਵਿੱਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਪਹੁੰਚ ਗਈਆਂ ਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ

Jalandhar Sugar Mill Fire: ਜਲੰਧਰ ਦੇ ਭੋਗਪੁਰ ਨੇੜੇ ਇੱਕ ਖੰਡ ਮਿੱਲ ਵਿੱਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਪਹੁੰਚ ਗਈਆਂ ਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ। ਇਹ ਘਟਨਾ ਅੱਜ ਯਾਨੀ ਬੁੱਧਵਾਰ ਸਵੇਰੇ ਵਾਪਰੀ। ਅੱਗ ਕਾਰਨ ਆਸਮਾਨ ਵਿੱਚ ਕਾਲਾ ਧੂੰਆਂ ਫੈਲ ਗਿਆ ਜਿਸ ਕਰਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਖੰਡ ਮਿੱਲ ਵਿੱਚ ਅੱਗ ਲੱਗਣ ਕਾਰਨ ਕਿੰਨਾ ਨੁਕਸਾਨ ਹੋਇਆ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ। ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਥਾਣਾ ਭੋਗਪੁਰ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਅੱਘ ਉਪਰ ਕਾਬੂ ਪਾਉਣ ਮਗਰੋਂ ਸੁੱਖ ਦਾ ਸਾਹ ਲਿਆ।
ਹਾਸਲ ਜਾਣਕਾਰੀ ਅਨੁਸਾਰ ਖੰਡ ਮਿੱਲ ਵਿੱਚ ਅੱਗ ਲੱਗਣ ਵਾਲੀ ਥਾਂ ਦੇ ਆਸਪਾਸ ਦੇ ਇਲਾਕੇ ਵਿੱਚ ਰਿਹਾਇਸ਼ੀ ਇਲਾਕਾ ਹੈ। ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਬਣ ਗਿਆ। ਮਿੱਲ ਵਿੱਚ ਭਾਰੀ ਮਾਤਰਾ ਵਿੱਚ ਜਲਣਸ਼ੀਲ ਸਮੱਗਰੀ ਪਈ ਹੈ। ਇਸ ਕਰਕੇ ਵੱਡੇ ਹਾਦਸੇ ਦਾ ਖਤਰਾ ਬਣ ਗਿਆ। ਰਾਹਤ ਟੀਮਾਂ ਨੇ ਪਹੁੰਚ ਦੇ ਹੀ ਸਭ ਤੋਂ ਪਹਿਲਾਂ ਕੈਮੀਕਲ ਤੇ ਹੋਰ ਜਲਣਸ਼ੀਲ ਸਮੱਗਰੀ ਨੂੰ ਇੱਕ ਪਾਸੇ ਰੱਖ ਦਿੱਤਾ।
ਦੱਸ ਦਈਏ ਕਿ ਅੱਗ ਇੰਨੀ ਭਿਆਨਕ ਸੀ ਕਿ ਜਲੰਧਰ ਤੇ ਆਦਮਪੁਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਉਣਾ ਪਿਆ। ਜਲੰਧਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ 'ਚ ਪਾਣੀ 'ਚ ਮਿਲਾਇਆ ਫੋਮ ਭੇਜਿਆ ਗਿਆ ਜਿਸ ਨਾਲ ਟੀਮਾਂ ਨੂੰ ਅੱਗ 'ਤੇ ਕਾਬੂ ਪਾਉਣ 'ਚ ਕਾਫੀ ਮਦਦ ਮਿਲੀ। ਇਸ ਘਟਨਾ 'ਚ ਕਿੰਨਾ ਨੁਕਸਾਨ ਹੋਇਆ ਹੈ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਜਲਦੀ ਹੀ ਫਾਇਰ ਬ੍ਰਿਗੇਡ ਦੀ ਟੀਮ ਰਿਪੋਰਟ ਤਿਆਰ ਕਰਕੇ ਅਧਿਕਾਰੀਆਂ ਨੂੰ ਭੇਜੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
