Jalandhar News: ਨਹੀਂ ਰੁਕੀ ਸ਼ਰਾਬ ਦੀ ਤਸਕਰੀ! ਅਜੇ ਵੀ ਪੰਜਾਬ 'ਚ ਜਾ ਰਹੀ ਚੰਡੀਗੜ੍ਹ ਦੀ ਸ਼ਰਾਬ, 328 ਪੇਟੀਆਂ ਫੜੀਆਂ
ਜਲੰਧਰ ਪੁਲਿਸ ਨੇ ਦੋ ਨੌਜਵਾਨਾਂ ਨੂੰ 344 ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਡਵੀਜਨ ਨੰਬਰ 6 ਦੇ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਸਤਪਾਲ ਵੱਲੋਂ ਪੁਲਿਸ ਪਾਰਟੀ ਸਮੇਤ ਮੈਨਬਰੋ ਚੌਕ ਮਾਡਲ ਟਾਉੂਨ ਵਿੱਚ ਨਾਕਾ ਲਗਾਇਆ ਸੀ
Jalandhar News: ਪੰਜਾਬ ਅੰਦਰ ਅਜੇ ਵੀ ਚੰਡੀਗੜ੍ਹ ਦੀ ਸ਼ਰਾਬ ਪੀਤੀ ਜਾ ਰਹੀ ਹੈ। ਇਸ ਲਈ ਚੰਡੀਗੜ੍ਹ ਮਾਰਕਾ ਸ਼ਰਾਬ ਦੀ ਸ਼ਰੇਆਮ ਤਸਕਰੀ ਹੋ ਰਹੀ ਹੈ। ਤਾਜ਼ਾ ਖੁਲਾਸਾ ਜਲੰਧਰ ਵਿੱਚ ਹੋਇਆ ਹੈ। ਇੱਥੇ 344 ਨਾਜਾਇਜ ਸ਼ਰਾਬ ਦੀਆਂ ਪੇਟੀਆਂ ਫੜੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 328 ਪੇਟੀਆਂ ਚੰਡੀਗੜ੍ਹ ਮਾਰਕਾ ਹਨ। ਪੁਲਿਸ ਇਸ ਸਬੰਧੀ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕਰ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਜਲੰਧਰ ਪੁਲਿਸ ਨੇ ਦੋ ਨੌਜਵਾਨਾਂ ਨੂੰ 344 ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਡਵੀਜਨ ਨੰਬਰ 6 ਦੇ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਸਤਪਾਲ ਵੱਲੋਂ ਪੁਲਿਸ ਪਾਰਟੀ ਸਮੇਤ ਮੈਨਬਰੋ ਚੌਕ ਮਾਡਲ ਟਾਉੂਨ ਵਿੱਚ ਨਾਕਾ ਲਗਾਇਆ ਸੀ ਕਿ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਕਾਰ ਨੰਬਰੀ ਪੀਬੀ08 ਬੀ ਜੈਡ 5995 ਵਿਚ 2 ਨੌਜਵਾਨ ਜੋ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦੇ ਹਨ, ਰਵੀਦਾਸ ਚੌਂਕ ਤੋਂ ਮਾਡਲ ਟਾਉੂਨ ਵੱਲ ਆ ਰਹੇ ਹਨ।
ਇਸ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੂੰ ਉਕਤ ਕਾਰ ਨੂੰ ਨਾਕੇ ’ਤੇ ਰੋਕ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 15 ਪੇਟੀਆਂ ਪੰਜਾਬ ਮਾਰਕਾ ਇੰਮਪੀਰੀਅਲ ਬਲੀਓ ਤੇ ਮੈਕਡਾਵਲ ਨਜਾਇਜ਼ ਸ਼ਰਾਬ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਨਿਸ਼ਾਨਦੇਹੀ’ਤੇ 328 ਪੇਟੀਆਂ ਚੰਡੀਗੜ੍ਹ ਮਾਰਕਾ (999 ਪਾਵਰ ਸਟਾਰ ਵਿਸਕੀ, ਰਾਜਧਾਨੀ ਵਿਕਸੀ, ਨੈਇਨਾ ਵਿਕਸੀ) ਬਰਾਮਦ ਕੀਤੀ।
ਪੁਲਿਸ ਮੁਤਾਬਕ ਕਾਰ ਵਿੱਚ ਸਵਾਰ ਨੌਜਵਾਨਾਂ ਦੀ ਪਛਾਣ ਜਤਿੰਦਰ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਬਸ਼ੀਰਪੁਰਾ ਜਲੰਧਰ ਤੇ ਤਰਲੋਕ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਦਤਾਰ ਨਗਰ ਰਾਮਾਂਮੰਡੀ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਵਿਰੁੱਧ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਖਦਸ਼ਾ ਜਤਾਇਆ ਹੈ ਕਿ ਜਾਂਚ ਵਿੱਚ ਸ਼ਰਾਬ ਤਸਕਰੀ ਬਾਰੇ ਹੋਰ ਖੁਲਾਸੇ ਹੋ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।