Jalandhar News: ਭਾਨਾ ਸਿੱਧੂ ਦੀ ਨਹੀਂ ਹੋਈ ਰਿਹਾਈ, ਜ਼ਮਾਨਤ ਲਈ ਪਟੀਸ਼ਨ ਦਾਇਰ, ਅੱਜ ਸੁਣਵਾਈ
Jalandhar News: ਪੁਲਿਸ ਦੇ ਭਰੋਸੇ ਮਗਰੋਂ ਵੀ ਬਲੌਗਰ ਭਾਨਾ ਸਿੱਧੂ ਦੀ ਰਿਹਾਈ ਨਹੀਂ ਹੋਈ। ਇਸ ਲਈ ਜੇਲ੍ਹ ਵਿੱਚ ਬੰਦ ਬਲੌਗਰ ਭਾਨਾ ਸਿੱਧੂ ਵੱਲੋਂ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ
Jalandhar News: ਪੁਲਿਸ ਦੇ ਭਰੋਸੇ ਮਗਰੋਂ ਵੀ ਬਲੌਗਰ ਭਾਨਾ ਸਿੱਧੂ ਦੀ ਰਿਹਾਈ ਨਹੀਂ ਹੋਈ। ਇਸ ਲਈ ਜੇਲ੍ਹ ਵਿੱਚ ਬੰਦ ਬਲੌਗਰ ਭਾਨਾ ਸਿੱਧੂ ਵੱਲੋਂ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ 'ਤੇ ਅੱਜ ਅਦਾਲਤ 'ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੁਲਿਸ ਆਪਣਾ ਜਵਾਬ ਦੇਵੇਗੀ। ਇਸ ਦੇ ਨਾਲ ਹੀ ਭਾਨਾ ਸਿੱਧੂ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ।
ਸੂਤਰਾਂ ਮੁਤਾਬਕ ਪੁਲਿਸ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕਰੇਗੀ। ਹਾਲਾਂਕਿ ਭਾਨਾ ਸਿੱਧੂ ਮੁਹਾਲੀ ਵਿੱਚ ਦਰਜ ਕੇਸ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਉਸ ਨੂੰ 14 ਫਰਵਰੀ ਨੂੰ ਦੁਬਾਰਾ ਪੇਸ਼ ਕੀਤਾ ਜਾਣਾ ਹੈ।
ਦਰਅਸਲ ਭਾਨਾ ਸਿੱਧੂ ਵਿਰੁੱਧ ਲੁਧਿਆਣਾ ਤੇ ਪਟਿਆਲਾ ਵਿੱਚ ਕੇਸ ਦਰਜ ਹਨ। ਮੁਹਾਲੀ 'ਚ ਉਸ 'ਤੇ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਨੂੰ ਧਮਕਾਉਣ ਤੇ ਬਲੈਕਮੇਲ ਕਰਨ ਦੇ ਦੋਸ਼ ਤਹਿਤ ਕੇਸ ਦਰਜ ਹੈ। ਭਾਨਾ ਸਿੱਧੂ ਦੀ ਸਾਥੀ ਅਮਨਾ ਸਿੱਧੂ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੈ। ਇਹ ਮਾਮਲਾ ਮੁਹਾਲੀ ਦੇ ਥਾਣਾ ਫੇਜ਼-1 ਵਿੱਚ ਦਰਜ ਕੀਤਾ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਕਿੰਦਰਬੀਰ ਸਿੰਘ ਬਦੇਸ਼ਾ ਵਾਸੀ ਸੰਗਰੂਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੀ ਫੇਜ਼-5 ਵਿੱਚ ਉੱਚ ਪੱਧਰੀ ਇਮੀਗ੍ਰੇਸ਼ਨ ਸਲਾਹਕਾਰ ਕੰਪਨੀ ਹੈ। ਉਸ ਨੇ ਕਈ ਤਰ੍ਹਾਂ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਭਾਨਾ ਸਿੱਧੂ ਤੇ ਅਮਨਾ ਸਿੱਧੂ ਨੂੰ ਆਈਪੀਸੀ ਦੀਆਂ ਧਾਰਾਵਾਂ 294 (ਅਸ਼ਲੀਲ ਹਰਕਤਾਂ), 387 (ਕਿਸੇ ਵਿਅਕਤੀ ਨੂੰ ਮੌਤ ਦਾ ਡਰ ਜਾਂ ਫਿਰੌਤੀ ਲਈ ਗੰਭੀਰ ਸੱਟ ਮਾਰਨ), 506 (ਧਮਕਾਉਣਾ) ਤਹਿਤ ਨਾਮਜ਼ਦ ਕੀਤਾ ਗਿਆ ਹੈ।