Punjab News: ਪੰਜਾਬ 'ਚ ਪਿਆਕੜਾਂ ਨੂੰ ਵੱਡਾ ਝਟਕਾ, ਇਸ ਦਿਨ ਨਹੀਂ ਮਿਲੇਗੀ ਸ਼ਰਾਬ! ਲੱਗੀਆਂ ਕਈ ਪਾਬੰਦੀਆਂ; ਦਿਓ ਧਿਆਨ...
Jalandhar News: ਪੰਜਾਬ ਤੋਂ ਅਹਿਮ ਖਬਰ ਆ ਰਹੀ ਹੈ। ਜਿਸ ਨਾਲ ਪਿਆਕੜਾਂ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਜਲੰਧਰ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

Jalandhar News: ਪੰਜਾਬ ਤੋਂ ਅਹਿਮ ਖਬਰ ਆ ਰਹੀ ਹੈ। ਜਿਸ ਨਾਲ ਪਿਆਕੜਾਂ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਜਲੰਧਰ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਰਅਸਲ, 12 ਫਰਵਰੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਹੈ, ਜਿਸ ਕਾਰਨ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਸ਼ੋਭਾਯਾਤਰਾ ਕੱਢੀ ਜਾ ਰਹੀ ਹੈ।
ਇਸ ਕਾਰਨ, ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ, ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਹੁਕਮ ਦਿੱਤਾ ਹੈ ਕਿ ਉਕਤ ਸਮਾਗਮ ਦੌਰਾਨ, 11 ਅਤੇ 12 ਫਰਵਰੀ, 2025 ਨੂੰ ਜਲੰਧਰ ਜ਼ਿਲ੍ਹੇ ਵਿੱਚ ਸ਼ੋਭਾ ਯਾਤਰਾ ਦੇ ਰੂਟ ਅਤੇ ਧਾਰਮਿਕ ਸਮਾਰੋਹ ਸਥਾਨ ਦੇ ਨੇੜੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ।
12 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਛੁੱਟੀ ਰਹੇਗੀ
ਦੱਸਣਯੋਗ ਹੈ ਕਿ 12 ਫਰਵਰੀ ਯਾਨੀ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਹੋਵੇਗੀ। ਇਸ ਦਿਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। ਇਸ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 12 ਫਰਵਰੀ ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਪੂਰੇ ਦੇਸ਼ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਲ ਇਹ ਦਿਨ 12 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਲਈ, ਇਸ ਦਿਨ ਰਾਜ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
Read MOre: Punjab News: ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਖੁਸ਼ਖਬਰੀ, ਹੁਣ ਇੰਝ ਮਿਲੇਗਾ ਲਾਭ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
