Jalandhar News: ਹੁਸ਼ਿਆਰਪੁਰ-ਜਲੰਧਰ ਸੜਕ ’ਤੇ ਪਿੱਪਲਾਂਵਾਲਾ ਵਿੱਚ ਦੋ ਗੁੱਟਾਂ ਦਰਮਿਆਨ ਗੋਲੀਆਂ ਚੱਲਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸਾਜਨ ਵਾਸੀ ਭਗਤ ਨਗਰ ਵਜੋਂ ਹੋਈ ਹੈ। ਜ਼ਖ਼ਮੀ ਹੋਏ ਜਸਪ੍ਰੀਤ ਚੰਨਾ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ।
ਹਾਸਲ ਜਾਣਕਾਰੀ ਅਨੁਸਾਰ ਪਿੱਪਲਾਂਵਾਲਾ ਦੇ ਇਕ ਜਿੰਮ ਵਿਚ ਕੁਝ ਵਿਅਕਤੀਆਂ ਦੀ ਆਪਸ ਵਿਚ ਤਕਰਾਰ ਹੋ ਗਈ ਤੇ ਦੋਵਾਂ ਧਿਰਾਂ ਨੇ ਆਪੋ-ਆਪਣੇ ਸਾਥੀਆਂ ਨੂੰ ਬੁਲਾ ਲਿਆ। ਇਕ ਧਿਰ ਦੇ ਵਿਅਕਤੀਆਂ ਨੇ ਆਉਂਦਿਆਂ ਹੀ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਸਾਜਨ ਦੀ ਮੌਤ ਹੋ ਗਈ। ਦੂਜੀ ਧਿਰ ਵਲੋਂ ਗੋਲੀਆਂ ਚਲਾਉਣ ਕਾਰਨ ਚੰਨਾ ਜ਼ਖ਼ਮੀ ਹੋ ਗਿਆ। ਇਸ ਘਟਨਾ ਕਾਰਨ ਇਲਾਕੇ ’ਚ ਸਹਿਮ ਫੈਲ ਗਿਆ।
ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਆਪਣੇ ਜ਼ਖ਼ਮੀ ਸਾਥੀਆਂ ਨੂੰ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਇਕ ਭੰਨੀ ਹੋਈ ਕਾਰ ਵੀ ਬਰਾਮਦ ਹੋਈ ਹੈ ਜਿਸ ਦੇ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ। ਐਸਪੀ (ਡੀ) ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਫਿਲਹਾਲ ਹਮਲਾਵਰਾਂ ਦੀ ਸ਼ਨਾਖਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਥਾਣਾ ਮਾਡਲ ਟਾਊਨ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਮੰਨਿਆ ਕਿ ਲੜਾਈ ਦੌਰਾਨ ਕਈ ਗੋਲੀਆਂ ਚੱਲੀਆਂ ਹਨ।
ਹੋਰ ਪੜ੍ਹੋ : Jalandhar bypoll Result: ਆਮ ਆਦਮੀ ਪਾਰਟੀ ਦੇ ਹੱਕ 'ਚ ਭੁਗਤੇ 34 ਫੀਸਦੀ ਲੋਕ, ਅਕਾਲੀ ਦਲ ਸਿਰਫ 17 ਫ਼ੀਸਦੀ ਵੋਟ ਲੈ ਸਕਿਆ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।