Jalandhar News: ਫਗਵਾੜਾ ਕਸਬੇ ਦੇ ਨਾਲ ਲੱਗਦੇ ਪਿੰਡ ਸੰਗਤਪੁਰਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਇੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਪਰਿਵਾਰ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ। ਆਂਢ-ਗੁਆਂਢ ਦੋ ਲੋਕਾਂ ਤੇ ਰਿਸ਼ਤੇਦਾਰ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਦਾਖਲ ਕਰਵਾਇਆ।
ਹਾਸਲ ਜਾਣਕਾਰੀ ਮੁਤਾਬਕ ਹਸਪਤਾਲ ਵਿੱਚ ਹਰਦੀਪ ਸਿੰਘ (41) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦਕਿ ਹਰਦੀਪ ਦੀ ਮਾਂ ਕੁਲਦੀਪ ਕੌਰ (77), ਪਤਨੀ ਰੁਚੀ (38), ਬੇਟੀ ਰੁਬਾਨੀ (12) ਤੇ ਨਵ (9) ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਹਰਦੀਪ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਫਗਵਾੜਾ ਦੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਹੈ।
ਇਸ ਬਾਰੇ ਹਰਦੀਪ ਦੀ ਪਤਨੀ ਰੁਚੀ ਜਸਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਕੁਝ ਪੈਸਿਆਂ ਦਾ ਲੈਣ-ਦੇਣ ਹੋਇਆ ਸੀ, ਜਿਸ ਸਬੰਧੀ ਪੁਲਿਸ ਉਨ੍ਹਾਂ ਦੇ ਘਰ ਆਈ ਸੀ। ਇਸ ਤੋਂ ਬਾਅਦ ਪ੍ਰੇਸ਼ਾਨੀ ਕਰਕੇ ਰਾਤ ਕਰੀਬ 10.30 ਵਜੇ ਪਰਿਵਾਰ ਦੇ ਸਾਰੇ ਮੈਂਬਰ ਇਕੱਠੇ ਹੋ ਗਏ ਤੇ ਸਾਰਿਆਂ ਨੇ ਜ਼ਹਿਰ ਨਿਗਲ ਲਿਆ।
ਹਰਦੀਪ ਦੀ ਮਾਤਾ ਕੁਲਦੀਪ ਕੌਰ ਨੇ ਦੱਸਿਆ ਕਿ ਬੇਟੇ ਨੇ ਕੁਝ ਦੋਸਤਾਂ ਤੋਂ ਲਏ ਪੈਸੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੇ ਸਨ ਪਰ ਇਸ ਦੇ ਬਾਵਜੂਦ ਉਸ ਦੇ ਦੋਸਤ ਉਸ ਨਾਲ ਧੱਕੇਸ਼ਾਹੀ ਕਰ ਰਹੇ ਸਨ। ਬੀਤੀ ਰਾਤ ਦੋਸਤਾਂ ਨੇ ਉਨ੍ਹਾਂ ਦੇ ਘਰ ਪੁਲਿਸ ਭੇਜ ਦਿੱਤੀ।
ਇਸ ਕਾਰਨ ਉਹ ਬੇਇੱਜ਼ਤੀ ਮਹਿਸੂਸ ਕਰਦਾ ਸੀ। ਇਸ ਤੋਂ ਬਾਅਦ ਬੇਟਾ ਜ਼ਹਿਰ ਲੈ ਕੇ ਆਇਆ ਤੇ ਸਾਰਿਆਂ ਨੇ ਮਰਜ਼ੀ ਨਾਲ ਜ਼ਹਿਰ ਨਿਗਲ ਲਿਆ ਪਰ ਉਹ ਸਾਰੇ ਬਚ ਗਏ ਪਰ ਪੁੱਤਰ ਦੀ ਹਾਲਤ ਗੰਭੀਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Punjab Breaking News LIVE: ਸੀਐਮ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਖੜਕੀ, ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ, ਅੱਜ ਸਾਰਾ ਹਰਿਆਣਾ ਸਾਂਭੇਗੀ ਕੇਂਦਰੀ ਫੌਜਾਂ,ਖਹਿਰਾ ਬੇਟ ਦਾ ਨੌਜਵਾਨ 6 ਦਿਨਾਂ ਤੋਂ ਲਾਪਤਾ
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ