Punjab News: ਕਾਸ਼ੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਮੁਫ਼ਤ ਸਹੂਲਤ; ਦਿਓ ਧਿਆਨ...
Jalandhar News: ਪੰਜਾਬ ਵਾਸੀਆਂ ਵਿੱਚ ਇਸ ਸਮੇਂ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਲੋਕ ਜਸ਼ਨ ਦੀ ਤਿਆਰੀ ਕਰ ਰਹੇ ਹਨ। ਇਸ ਮੌਕੇ ਪੰਜਾਬ ਸਰਕਾਰ

Jalandhar News: ਪੰਜਾਬ ਵਾਸੀਆਂ ਵਿੱਚ ਇਸ ਸਮੇਂ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਲੋਕ ਜਸ਼ਨ ਦੀ ਤਿਆਰੀ ਕਰ ਰਹੇ ਹਨ। ਇਸ ਮੌਕੇ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ 12 ਫਰਵਰੀ ਨੂੰ ਪੰਜਾਬ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਵਿੱਚ ਹੋਣ ਵਾਲੀ ਸ਼ੋਭਾ ਯਾਤਰਾ ਕਾਰਨ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰਹਿਣਗੇ। ਇਸ ਤਰ੍ਹਾਂ, ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 11 ਅਤੇ 12 ਫਰਵਰੀ ਨੂੰ ਬੰਦ ਰਹਿਣਗੇ। ਇਸ ਵਿਚਾਲੇ ਸ਼ਰਧਾਲੂਆਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ।
ਆਟੋ ਯੂਨੀਅਨ ਗੇਟ ਨੰਬਰ 5 ਵੱਲੋਂ ਇੱਕ ਬੈਠਕ ਪ੍ਰਧਾਨ ਰੋਹਿਤ ਕਲਿਆਣ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ ਜਿਸ ਵਿੱਚ 9 ਫਰਵਰੀ ਨੂੰ ਕਾਸ਼ੀ ਜਾਣ ਵਾਲੇ ਲੋਕਾਂ ਨੂੰ ਬੱਸ ਸਟੈਂਡ ਤੋਂ ਰੇਲਵੇ ਸਟੇਸ਼ਨ ਤੱਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਆਟੋ ਸੇਵਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਚਾਹ ਦਾ ਲੰਗਰ ਵੀ ਲਗਾਇਆ ਜਾ ਰਿਹਾ ਹੈ।
ਇਸ ਮੌਕੇ ਪੰਮਾ, ਸਤਨਾਮ ਸਿੰਘ, ਰਮੇਸ਼ ਸੋਨੂੰ, ਰਿੱਕੀ ਭਾਟੀਆ, ਭੀਮਾ, ਗੁਲਾਮ ਅਲੀ, ਸ਼ਿੰਦਰ ਪਾਲ, ਹਰਦੇਵ ਗੋਰਵ, ਸੰਜੀਵ, ਅਮਿਤ ਕੁਮਾਰ, ਰਾਜੀਵ ਸੇਠੀ, ਰਾਹੁਲ ਕੁਮਾਰ, ਪ੍ਰਦੀਪ ਕੁਮਾਰ, ਯਸ਼ ਪਹਿਲਵਾਨ, ਚੰਦਰ ਕੁਮਾਰ ਆਦਿ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read MOre: Punjab News: ਪੰਜਾਬ ਦੀਆਂ ਔਰਤਾਂ ਲਈ ਮਾਨ ਸਰਕਾਰ ਦਾ ਵੱਡਾ ਫੈਸਲਾ, ਜਾਣੋ ਕਿਵੇਂ ਹੋਏਗਾ ਲਾਭ...
Read MOre: Punjab News: ਪੰਜਾਬ ਸਰਕਾਰ ਨੇ ਇਸ ਵਿਭਾਗ ਦੇ ਕਰਮਚਾਰੀਆਂ ਨੂੰ ਦਿੱਤੀਆਂ ਹਦਾਇਤਾਂ, ਜੇਕਰ ਸਖ਼ਤੀ ਨਾਲ ਨਹੀਂ ਕੀਤਾ ਪਾਲਣ ਤਾਂ...
Read More: Harrdy Sandhu: ਹਾਰਡੀ ਸੰਧੂ ਨੂੰ ਪੁਲਿਸ ਨੇ ਕਿਉਂ ਕੀਤਾ ਗ੍ਰਿਫਤਾਰ ? ਸ਼ੋਅ ਦੇ ਅੱਧ ਵਿਚਾਲੇ ਮੱਚਿਆ ਹੰਗਾਮਾ, ਜਾਣੋ ਫਿਰ ਕਿਵੇਂ ਆਏ ਹਿਰਾਸਤ ਤੋਂ ਬਾਹਰ...
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
