ਪੜਚੋਲ ਕਰੋ

Jalandhar News: ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ, ਸੂਬੇ ਦੇ ਉਦਯੋਗਿਕ ਵਿਕਾਸ ਨੂੰ ਮਿਲੇਗਾ ਹੁਲਾਰਾ

Punjab News: ਪਹਿਲੀ ਵਾਰ ਹੋਇਆ ਕਿ ਸਨਅਤਕਾਰਾਂ ਪਾਸੋਂ ਸੁਝਾਅ ਅਤੇ ਫੀਡਬੈਕ ਹਾਸਲ ਕਰਨ ਲਈ ਵਿਚਾਰ-ਚਰਚਾ ਕਰਵਾਈ ਗਈ ਹੋਵੇ। ਜਿਸ ਕਰਕੇ ਜਲੰਧਰ ਦੇ ਉਦਯੋਗਿਕ ਖੇਤਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Jalandhar News: ਪੰਜਾਬ ਸਰਕਾਰ ਵੱਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਸਥਾਨਕ ਉਦਯੋਗ ਦੇ ਦਿੱਗਜ਼ਾਂ ਨੇ ਸੂਬਾ ਭਰ ਵਿੱਚ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

ਸਨਅਤਕਾਰਾਂ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਢੁਕਵਾਂ ਮੰਚ ਮਿਲਿਆ

ਉਦਯੋਗਪਤੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਚਰਚਾ ਦੌਰਾਨ ਸਰਕਾਰ-ਸਨਅਤਕਾਰ ਮਿਲਣੀ ਦਾ ਜ਼ਿਕਰ ਵਿਸ਼ੇਸ਼ ਤੌਰ ਉਤੇ ਕਰਦਿਆਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਢੁਕਵਾਂ ਮੰਚ ਮਿਲਿਆ ਹੈ। ਸਨਅਤਕਾਰਾਂ ਵੱਲੋਂ ਉਠਾਏ ਵੱਖ-ਵੱਖ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਕੇ 'ਤੇ ਹੀ ਕਈ ਐਲਾਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਨਅਤਕਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਆਖਿਆ।

ਮੁੱਦਿਆਂ ਨੂੰ ਹੱਲ ਕਰਨ ਲਈ ਧੰਨਵਾਦ ਕੀਤਾ

ਅਲਫ਼ਾ ਪੈਕੇਜਿੰਗ ਇੰਡਸਟਰੀ ਦੇ ਮਨੀਸ਼ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੈਦਰ ਕੰਪਲੈਕਸ ਵਿੱਚ ਉਦਯੋਗਿਕ ਇਕਾਈਆਂ ਨੂੰ ਜਾਣ ਵਾਲੀ ਮੁੱਖ ਸੜਕ ਖਸਤਾ ਹਾਲਤ ਵਿੱਚ ਸੀ, ਜਿਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਅਤੇ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇੱਥੇ 350 ਦੇ ਕਰੀਬ ਬਿਜਲੀ ਦੇ ਖੰਭੇ ਹਨ ਅਤੇ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੀਵਰੇਜ ਸਿਸਟਮ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਉਦਯੋਗਪਤੀ ਗੁਰਸ਼ਰਨ ਸਿੰਘ ਨੇ ਸਨਅਤਕਾਰਾਂ ਦੀਆਂ ਮੰਗਾਂ ਗੌਰ ਨਾਲ ਸੁਣਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲੰਬਿਤ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਕਤ ਮਸਲਿਆਂ ਦੇ ਸੁਖਾਵੇਂ ਹੱਲ ਲਈ ਜਲਦੀ ਹੀ ਉਦਯੋਗਪਤੀਆਂ ਅਤੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਤੈਅ ਕੀਤੀ ਜਾਵੇਗੀ।

ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ

ਸਨਅਤਕਾਰ ਨਰਿੰਦਰ ਸਿੰਘ ਸੱਗੂ ਅਤੇ ਗੌਤਮ ਕਪੂਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਇਹ ਮੀਟਿੰਗਾਂ ਕੁਝ ਮਹੀਨਿਆਂ ਦੇ ਵਕਫੇ ਬਾਅਦ ਨਿਯਮਤ ਤੌਰ 'ਤੇ ਕਰਵਾਈਆਂ ਜਾਣ। ਗੌਤਮ ਕਪੂਰ ਨੇ ਕਿਹਾ ਕਿ ਸਨਅਤਕਾਰਾਂ ਨਾਲ ਅੱਜ ਦੀ ਮੁਲਾਕਾਤ ਪਿਛਲੇ 43 ਸਾਲਾਂ ਵਿੱਚ ਪਹਿਲੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਸਾਵੀ ਇੰਟਰਨੈਸ਼ਨਲ ਦੇ ਮੁਕੁਲ ਵਰਮਾ ਨੇ ਜ਼ਿਲ੍ਹੇ ਵਿੱਚ ਖੇਡਾਂ ਅਤੇ ਹੈਂਡ ਟੂਲ ਉਦਯੋਗ ਨੂੰ ਹੋਰ ਵਿਕਸਤ ਕਰਨ ਲਈ ਜ਼ਮੀਨ ਦੇ ਇੱਕ ਵੱਡੇ ਹਿੱਸੇ ਦੀ ਮੰਗ ਕੀਤੀ ਅਤੇ ਉਦਯੋਗ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ ਲਈ ਈ.ਐਸ.ਆਈ. ਹਸਪਤਾਲ ਨੂੰ ਸੁਰਜੀਤ ਕਰਨ ਦੀ ਮੰਗ ਕੀਤੀ। ਇਸ ਦੌਰਾਨ ਗੁਰਚਰਨ ਸਿੰਘ ਨੇ ਐਮ.ਐਸ.ਐਮ.ਈਜ਼ ਦੀ ਬਾਂਹ ਫੜਨ ਲਈ ਸਰਕਾਰ ਦਾ ਧੰਨਵਾਦ ਕੀਤਾ, ਜਿਸ ਨਾਲ ਇਨ੍ਹਾਂ ਇਕਾਈਆਂ ਨੂੰ ਹੋਰ ਹੁਲਾਰਾ ਮਿਲੇਗਾ।

ਮਨਜ਼ੂਰੀਆਂ ਲੈਣ ‘ਚ ਲਗਦਾ ਸਮਾਂ ਘੱਟ ਗਿਆ

ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਸੀ.ਈ.ਓ. ਭਵਦੀਪ ਸਰਦਾਨਾ ਨੇ ਉਦਯੋਗਾਂ ਦੀਆਂ ਬਿਲਡਿੰਗ ਪਲਾਨ ਨਾਲ ਸਬੰਧਤ ਮਨਜ਼ੂਰੀਆਂ ਨੂੰ ਮੁੜ ਫੈਕਟਰੀਜ਼ ਵਿਭਾਗ ਦੇ ਹੱਥਾਂ ਵਿੱਚ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਨਾਲ ਮਨਜ਼ੂਰੀਆਂ ਲੈਣ ‘ਚ ਲਗਦਾ ਸਮਾਂ ਘੱਟ ਗਿਆ ਹੈ ਅਤੇ ਉਦਯੋਗਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਇਸਦੇ ਨਾਲ ਹੀ 57 ਸੁਧਾਰਾਂ ਦੇ ਨਾਲ ਸੁਖਾਵੇਂ ਮਾਹੌਲ ਵਿੱਚ ਕਾਰੋਬਾਰ ਕਰਨ ਦੇ ਸਮੁੱਚੇ ਨਿਯਮਾਂ ਵਿੱਚ ਵੀ ਸੁਧਾਰ ਹੋਇਆ ਹੈ। ਉਦਯੋਗਪਤੀ ਸ਼ਰਦ ਅਗਰਵਾਲ, ਜੋ ਹੈਂਡਟੂਲਜ਼ ਅਤੇ ਆਟੋ ਕੰਪੋਨੈਂਟਸ ਉਦਯੋਗ ਵਿੱਚ 200 ਕਰੋੜ ਰੁਪਏ ਦਾ ਨਿਵੇਸ਼ ਕਰ ਰਹੇ ਹਨ, ਨੇ ਵੀ ਰਾਜ ਵਿੱਚ ਨਿਵੇਸ਼ ਲਈ ਆਪਣੀ ਯੋਜਨਾ ਸਾਂਝੀ ਕੀਤੀ। ਬਾਇਓ-ਗੈਸ ਪਲਾਂਟ ਸਥਾਪਤ ਕਰਨ ਲਈ ਤੁਰੰਤ ਪ੍ਰਵਾਨਗੀਆਂ ਹਾਸਲ ਕਰਨ ਦੇ ਆਪਣੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ, ਗੌਰਵ ਕੈਥਵਾਲ ਨੇ ਉਦਯੋਗ ਪੱਖੀ ਪਹਿਲਕਦਮੀਆਂ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਉਦਯੋਗ ਜਗਤ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਉਦਯੋਗ ਪੱਖੀ ਫੈਸਲੇ ਲੈਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Embed widget