Jalandhar News: ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ। ਜਾਣਕਾਰੀ ਅਨੁਸਾਰ ਇੱਥੋਂ ਦੇ ਬੱਸ ਸਟੈਂਡ ਨੇੜੇ ਪੌਸ਼ ਇਲਾਕੇ ਮੋਤਾ ਸਿੰਘ ਨਗਰ ਵਿੱਚ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਦੀ ਪਛਾਣ ਹਨੀ ਚਾਹਲ ਅਤੇ ਕਰਨਵੀਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਰੰਜਿਸ਼ ਕਾਰਨ ਗੋਲੀਆਂ ਚਲਾਈਆਂ ਗਈਆਂ। ਗੋਲੀ ਚਲਾਉਣ ਵਾਲੇ ਵਿਅਕਤੀ ਦਾ ਨਾਂ ਗੁਰਵਿੰਦਰ ਸਿੰਘ ਬਾਬਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।