ਪੜਚੋਲ ਕਰੋ

Jalandhar News: ਆਵਾਰਾ ਕੁੱਤਿਆਂ ਦਾ ਕਹਿਰ, ਖੇਤਾਂ ਨੂੰ ਪਾਣੀ ਲਾਉਣ ਗਏ ਬੰਦੇ ਨੂੰ ਨੋਚ-ਨੋਚ ਮਾਰਿਆ

ਜਲੰਧਰ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਲੰਧਰ ਦਿਹਾਤੀ ਦੇ ਨਕੋਦਰ ਸ਼ਹਿਰ ਦੇ ਪਿੰਡ ਕੰਗ ਸਾਹਬੂ ਵਿੱਚ ਆਪਣੇ ਖੇਤਾਂ ਨੂੰ ਲਾਉਣ ਗਏ 48 ਸਾਲਾ ਵਿਅਕਤੀ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ।

Jalandhar News: ਪੰਜਾਬ ਵਿੱਚ ਆਵਾਰਾ ਕੁੱਤਿਆਂ ਦਾ ਕਹਿਰ ਜਾਰੀ ਹੈ। ਹੁਣ ਜਲੰਧਰ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਲੰਧਰ ਦਿਹਾਤੀ ਦੇ ਨਕੋਦਰ ਸ਼ਹਿਰ ਦੇ ਪਿੰਡ ਕੰਗ ਸਾਹਬੂ ਵਿੱਚ ਆਪਣੇ ਖੇਤਾਂ ਨੂੰ ਲਾਉਣ ਗਏ 48 ਸਾਲਾ ਵਿਅਕਤੀ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਹਮੀਰੀ ਖੇੜਾ ਦੇ ਰਹਿਣ ਵਾਲੇ ਜਗਤਾਰ ਰਾਮ ਵਜੋਂ ਹੋਈ ਹੈ।

ਇਸ ਬਾਰੇ ਡੀਐਸਪੀ ਨਕੋਦਰ ਸੁਖਪਾਲ ਸਿੰਘ ਤੇ ਜਾਂਚ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਜਗਤਾਰ ਰਾਮ ਸ਼ੁੱਕਰਵਾਰ ਸਵੇਰੇ ਪਿੰਡ ਕੰਗ ਸਾਹਬੂ ਵਿੱਚ ਮੱਕੀ ਦੀ ਫ਼ਸਲ ਨੂੰ ਪਾਣੀ ਲਾ ਰਿਹਾ ਸੀ। ਉਸੇ ਵੇਲੇ ਨੇੜੇ ਦੇ ਹੱਡਾ ਰੋਡੀ ਤੋਂ ਆਵਾਰਾ ਕੁੱਤਿਆਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ ਤੇ ਉਸ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਜਗਤਾਰ ਦੀ ਮੌਤ ਦਾ ਪਤਾ ਸ਼ਨੀਵਾਰ ਨੂੰ ਲੱਗਾ।

ਮ੍ਰਿਤਕ ਦੀ ਪਤਨੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਤੀ ਜਗਤਾਰ ਰਾਮ ਚਾਰ ਸਾਲਾਂ ਤੋਂ ਮੀਰਾਪੁਰ ਪਿੰਡ ਦੇ ਇੱਕ ਕਿਸਾਨ ਨਾਲ ਕੰਮ ਕਰਦਾ ਸੀ ਤੇ ਉਸ ਦੀ ਖੇਤੀ ਦੀ ਦੇਖਭਾਲ ਕਰ ਰਿਹਾ ਸੀ। ਕਿਸਾਨ ਉਸ ਦੇ ਪਤੀ ਨੂੰ ਕਾਂਗ ਸਾਹਬੂ ਪਿੰਡ ਵਿੱਚ ਠੇਕੇ ਉਪਰ ਲਈ ਜ਼ਮੀਨ 'ਤੇ ਉਗਾਏ ਮੱਕੀ ਦੀ ਫਸਲ ਨੂੰ ਪਾਣੀ ਲਾਉਣ ਲਈ ਲੈ ਕੇ ਗਿਆ ਸੀ। ਪਤਨੀ ਨੇ ਕਿਹਾ ਕਿ ਨੇੜਲੇ ਹੱਡਾ ਰੋਡੀ ਤੋਂ ਆਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਨ੍ਹਾਂ 'ਤੇ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਨਕੋਦਰ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਦੱਸ ਦਈਏ ਕਿ ਪੰਜਾਬ ਵਿਚ ਲੋਕਾਂ ਨੂੰ ਆਵਾਰਾ ਕੁੱਤਿਆਂ ਦਾ ਕਹਿਰ ਕਰਕੇ ਦਹਿਸ਼ਤ ਫੈਲੀ ਹੋਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸੂਬੇ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸਰਕਾਰੀ ਅੰਕੜਿਆਂ ਮੁਤਾਬਕ 2024 ਵਿਚ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ 22912 ਘਟਨਾਵਾਂ ਵਾਪਰੀਆਂ ਜਦਕਿ 2023 ਦਾ ਅੰਕੜਾ 18680 ਸੀ। ਸਾਲ 2021 ਦੌਰਾਨ ਅਜਿਹੀਆਂ ਸਿਰਫ਼ 582 ਰਿਪੋਰਟਾਂ ਸਰਕਾਰੀ ਰਿਕਾਰਡ ਵਿਚ ਦਰਜ ਹੋਈਆਂ ਸਨ।

ਉਂਝ, ਅਸਲ ਘਟਨਾਵਾਂ ਦੀ ਤਾਦਾਦ ਸਰਕਾਰੀ ਅੰਕੜਿਆਂ ਨਾਲੋਂ ਕਿਤੇ ਵੱਧ ਹੈ। ਇਸ ਵਰ੍ਹੇ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਆਵਾਰਾ ਕੁੱਤਿਆਂ ਦੇ ਸ਼ਿਕਾਰਾਂ ਦੀ ਗਿਣਤੀ 4682 ਦੱਸੀ ਗਈ ਹੈ ਜੋ 2024 ਵਾਲੇ ਸਾਲਾਨਾ ਅੰਕੜਿਆਂ ਨਾਲੋਂ ਵੀ ਵੱਧ ਮੌਤਾਂ ਹੋਣ ਦੇ ਖ਼ਦਸ਼ੇ ਉਪਜਾਉਂਦੀ ਹੈ। ਸਾਲ 2024 ਦੌਰਾਨ ਦੇਸ਼ ਭਰ ਵਿਚ ਕੁੱਤਿਆਂ ਦੇ ਵੱਢਣ ਦੀਆਂ 22 ਲੱਖ ਦੇ ਕਰੀਬ ਘਟਨਾਵਾਂ ਵਾਪਰੀਆਂ।

ਟਾਪ ਹੈਡਲਾਈਨ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget