Jalandhar News : ਜਲੰਧਰ ’ਚ ਇਕ ਵਿਅਕਤੀ ਵੱਲੋਂ ਮਹਿਲਾ ਅਧਿਆਪਕ 'ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਮਹਿਲਾ ਅਧਿਆਪਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ। ਜਿਸ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਪੀੜਤ ਅਧਿਆਪਕ ਨੂੰ ਛਾਉਣੀ ਦੇ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 


 

ਪ੍ਰਾਪਤ ਜਾਣਕਾਰੀ ਅਨੁਸਾਰ ਛਾਉਣੀ ਦੇ ਮੁਹੱਲਾ ਨੰਬਰ 24 'ਚ ਗੁਆਂਢ 'ਚ ਹਲਵਾਈ ਦੀ ਦੁਕਾਨ 'ਤੇ ਕੰਮ ਕਰਨ ਵਾਲੇ ਵਿਅਕਤੀ ਵੱਲੋਂ ਮਹਿਲਾ ਅਧਿਆਪਕ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ ਹੈ। ਸਥਾਨਕ ਲੋਕਾਂ ਅਨੁਸਾਰ ਉਕਤ ਹਮਲਾਵਰ ਪਿਛਲੇ ਕਾਫੀ ਸਮੇਂ ਤੋਂ ਅਧਿਆਪਕ 'ਤੇ ਬੁਰੀ ਨਜ਼ਰ ਰੱਖਦਾ ਸੀ। ਇਸ ਦੇ ਤਹਿਤ ਦੇਰ ਰਾਤ ਉਸ ਨੇ ਅਧਿਆਪਕ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਮਹਿਲਾ ਅਧਿਆਪਕ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਹੈ।

 





ਸਥਾਨਕ ਲੋਕਾਂ ਦੀ ਮਦਦ ਨਾਲ ਪੀੜਤ ਅਧਿਆਪਕ ਨੂੰ ਛਾਉਣੀ ਦੇ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਅਧਿਆਪਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਅਧਿਆਪਕ ਕੇਂਦਰੀ ਵਿਦਿਆਲਿਆ ਨੰਬਰ 4 ਵਿੱਚ ਤਾਇਨਾਤ ਸੀ। 

 


 

ਇਸ ਦੇ ਨਾਲ ਹੀ ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਕੈਂਟ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।