Jalandhar News: ਆਖਰ ਕਦੋਂ ਉੱਤਰੇਗਾ ਵਿਦੇਸ਼ ਜਾਣ ਦਾ ਭੂਤ!ਹੁਣ ਟਰੈਵਲ ਏਜੰਟ ਕੋਲ ਫਸਾ ਬੈਠੇ ਕਰੋੜਾਂ ਰੁਪਏ
Punjab News: ਅਨੇਕਾਂ ਮਾਮਲੇ ਸਾਹਮਣੇ ਆਉਣ ਦੇ ਬਾਵਜੂਦ ਟਰੈਵਲ ਏਜੰਟਾਂ ਵੱਲੋਂ ਠੱਗੀ ਦਾ ਦੌਰ ਜਾਰੀ ਹੈ। ਹੁਣ ਨੂਰਮਹਿਲ ਤੇ ਫਿਲੌਰ ਨਾਲ ਸਬੰਧਤ 12 ਦੇ ਕਰੀਬ ਲੋਕਾਂ ਨੇ ਪ੍ਰੈੱਸ ਕਲੱਬ ਵਿੱਚ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਉਨ੍ਹਾਂ ...
Jalandhar News: ਨੌਜਵਾਨਾਂ 'ਤੇ ਵਿਦੇਸ਼ ਜਾਣ ਦਾ ਭੂਤ ਇਸ ਕਦਰ ਸਵਾਰ ਹੈ ਕਿ ਉਹ ਬਗੈਰ ਸੋਚੇ-ਸਮਝੇ ਫਰਾਡ ਟਰੈਵਲ ਏਜੰਟਾਂ ਨੂੰ ਲੱਖਾਂ ਰੁਪਏ ਦੇ ਦਿੰਦੇ ਹਨ। ਅਜਿਹੇ ਅਨੇਕਾਂ ਮਾਮਲੇ ਸਾਹਮਣੇ ਆਉਣ ਦੇ ਬਾਵਜੂਦ ਟਰੈਵਲ ਏਜੰਟਾਂ ਵੱਲੋਂ ਠੱਗੀ ਦਾ ਦੌਰ ਜਾਰੀ ਹੈ। ਹੁਣ ਨੂਰਮਹਿਲ ਤੇ ਫਿਲੌਰ ਨਾਲ ਸਬੰਧਤ 12 ਦੇ ਕਰੀਬ ਲੋਕਾਂ ਨੇ ਪ੍ਰੈੱਸ ਕਲੱਬ ਵਿੱਚ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਉਨ੍ਹਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਹੋਈ ਹੈ।
ਲੋਕਾਂ ਦਾ ਇਲਜ਼ਾਮ ਹੈ ਕਿ ਪਿੰਡ ਅੱਚਨ ਚੱਕ ਦੇ ਰਹਿਣ ਵਾਲੇ ਟਰੈਵਲ ਏਜੰਟ ਨੇ ਉਨ੍ਹਾਂ ਨਾਲ ਕਰੀਬ 1.80 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਇਹ ਸਭ ਆਪਣੇ ਬੱਚਿਆਂ ਨੂੰ ਅਮਰੀਕਾ ਭੇਜਣਾ ਚਾਹੁੰਦੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਉਸ ਨੇ ਉਨ੍ਹਾਂ ਨੂੰ ਜਾਅਲੀ ਵੀਜ਼ੇ ਦਿੱਤੇ ਸਨ। ਸਾਰਿਆਂ ਨੇ ਲਗਪਗ 15 ਤੋਂ 20 ਲੱਖ ਰੁਪਏ ਅਦਾ ਕੀਤੇ ਸਨ, ਪਰ ਨਾ ਤਾਂ ਉਨ੍ਹਾਂ ਨੂੰ ਵੀਜ਼ਾ ਮਿਲਿਆ ਤੇ ਨਾ ਹੀ ਉਸ ਨੇ ਉਨ੍ਹਾਂ ਦੀ ਰਕਮ ਵਾਪਸ ਕੀਤੀ ਗਈ।
ਫਿਲੌਰ ਦੇ ਰਹਿਣ ਵਾਲੇ ਹਰਪਾਲ ਸਿੰਘ (48) ਨੇ ਆਪਣੇ ਲੜਕੇ ਤੇ ਜਵਾਈ ਸਣੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਅਮਰੀਕਾ ਭੇਜਣ ਲਈ ਆਪਣੀ 10 ਏਕੜ ਜ਼ਮੀਨ ਵੇਚ ਕੇ ਗੁਰਵਿੰਦਰ ਨੂੰ 45 ਲੱਖ ਰੁਪਏ ਦਿੱਤੇ ਸਨ। ਇੱਕ ਹੋਰ ਪੀੜਤ ਸਾਧੂ ਸਿੰਘ ਵਾਸੀ ਫਿਲੌਰ ਨੇ ਦੱਸਿਆ ਕਿ ਉਸ ਨੇ ਆਪਣੇ ਪਰਿਵਾਰ ਦੇ ਦੋ ਮੈਂਬਰਾਂ ਦੇ ਵੀਜ਼ੇ ਲਈ 40 ਲੱਖ ਰੁਪਏ ਦਿੱਤੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਬੰਧੀ ਉਨ੍ਹਾਂ ਫਿਲੌਰ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਸੀ ਪਰ ਫਿਰ ਵੀ ਉਨ੍ਹਾਂ ਕੋਈ ਕਾਰਵਾਈ ਨਹੀਂ ਕੀਤੀ।
ਉਧਰ, ਐਸਐਸਪੀ ਦਿਹਾਤੀ ਮੁਖਵਿੰਦਰ ਭੁੱਲਰ ਨੇ ਦੱਸਿਆ ਕਿ ਪੀੜਤ ਉਨ੍ਹਾਂ ਦੇ ਦਫ਼ਤਰ ਵਿੱਚ ਉਨ੍ਹਾਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਪੀੜਤਾਂ ਤੋਂ ਲੋੜੀਂਦੇ ਦਸਤਾਵੇਜ਼ਾਂ ਸਣੇ ਸਾਰੇ ਵੇਰਵੇ ਮੰਗੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਦੇ ਆਧਾਰ ’ਤੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਜਿਹੇ ਏਜੰਟਾਂ ਦੇ ਝੂਠੇ ਵਾਅਦਿਆਂ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਪੈਸੇ ਦਾ ਭੁਗਤਾਨ ਕਰਦੇ ਹੋਏ, ਉਨ੍ਹਾਂ ਨੂੰ ਏਜੰਟ ਦੇ ਲਾਇਸੈਂਸ ਨੰਬਰ ਤੇ ਹੋਰ ਵੇਰਵਿਆਂ ਦੀ ਜਾਂਚ ਕਰਨੀ ਚਾਹੀਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।