(Source: ECI/ABP News/ABP Majha)
Jalandhar News : ਜਲੰਧਰ ਜ਼ਿਲ੍ਹੇ ਦੇ 890 ਪਿੰਡਾਂ 'ਚ 1 ਤੋਂ 31 ਦਸੰਬਰ ਤਕ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਾਉਣ ਦਾ ਆਦੇਸ਼
ਜਲੰਧਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਜਾ ਰਹੇ ਹਨ। ਇਹ ਇਜਲਾਸ 1 ਤੋਂ 31 ਦਸੰਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਇਜਲਾਸਾਂ ਵਿੱਚ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਫਰਜ਼ਾਂ ਤੇ ਅਧਿਕਾਰਾਂ ਤੋਂ
Jalandhar News : ਜਲੰਧਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਜਾ ਰਹੇ ਹਨ। ਇਹ ਇਜਲਾਸ 1 ਤੋਂ 31 ਦਸੰਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਇਜਲਾਸਾਂ ਵਿੱਚ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਫਰਜ਼ਾਂ ਤੇ ਅਧਿਕਾਰਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਆਮ ਇਜਲਾਸਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਦਿੱਤੇ ਹਨ।
ਇਸ ਬਾਰੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਦਸੰਬਰ ਤੋਂ 31 ਦਸੰਬਰ ਤੱਕ ਜ਼ਿਲ੍ਹੇ ਦੇ ਸਮੁੱਚੇ 890 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਫਰਜ਼ਾਂ ਤੇ ਅਧਿਕਾਰਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਆਮ ਇਜਲਾਸਾਂ ਦੌਰਾਨ ਆਪਣੇ ਅਧਿਕਾਰੀਆਂ ਤੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਗ੍ਰਾਮ ਸਭਾਵਾਂ ਨੂੰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਯੋਗ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਫਾਇਦਾ ਦੇਣ ਲਈ ਮੌਕੇ ’ਤੇ ਬਿਨੈ ਫਾਰਮ ਭਰਨ ਦੀ ਸਹੂਲਤ ਸਬੰਧੀ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ ਤਾਂ ਜੋ ਜ਼ਮੀਨੀ ਪੱਧਰ ਤੱਕ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਡੀਸੀ ਨੇ ਆਮ ਇਜਲਾਸਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।